ਫਤਹਿਗੜ੍ਹ ਸਾਹਿਬ:ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ, ਤਿੰਨ ਖੇਤੀਬਾੜੀ ਕਾਨੂੰਨਾਂ ਲੈ ਕੇ ਲਗਾਤਾਰ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਧਰਨੇ ਜਾਰੀ ਹਨ। ਤਿੰਨ ਖੇਤੀਬਾੜੀ ਕਾਨੂੰਨ ਰੱਦ ਕਰਵਾਉਣ ਦੇ ਲਏ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਮੇਂ ਸਮੇਂ ਤੇ ਪ੍ਰੋਗਰਾਮ ਉਲੀਕੇ ਜਾਂਦੇ ਹਨ।
ਕਿਸਾਨ ਮਨਾਉਣਗੇ ਕਿਸਾਨ ਮਜ਼ਦੂਰ ਸੰਗਰਾਮ ਦਿਵਸ ਇਸੇ ਤਹਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ 15 ਅਗਸਤ ਆਜ਼ਾਦੀ ਦਿਵਸ 'ਤੇ ਕਿਸਾਨ ਮਜ਼ਦੂਰ ਸੰਗਰਾਮ ਪ੍ਰੋਗਰਾਮ ਰੱਖਿਆ ਗਿਆ ਹੈ। ਜਿਸ ਦੇ ਸੰਬੰਧ ਵਿੱਚ ਸਾਰੀਆਂ ਹੀ ਕਿਸਾਨ ਜਥੇਬੰਦੀਆਂ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ ਮੀਟਿੰਗ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਜ਼ਿਲ੍ਹਾਂ ਪ੍ਰਧਾਨ ਸਰਬਜੀਤ ਸਿੰਘ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬੁੱਧਵਾਰ ਨੂੰ ਉਨ੍ਹਾਂ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ ਸਾਰੀਆਂ ਜਥੇਬੰਦੀਆਂ ਦੇ ਨਾਲ ਮੀਟਿੰਗ ਕੀਤੀ ਗਈ ਹੈ।
ਉਨ੍ਹਾਂ ਵੱਲੋਂ 15 ਅਗਸਤ ਨੂੰ ਜ਼ਿਲ੍ਹਾ ਪੱਧਰੀ, ਬਲਾਕ ਪੱਧਰੀ 'ਤੇ ਤਹਿਸੀਲ ਪੱਧਰ 'ਤੇ ਕਿਸਾਨ ਜਥੇਬੰਦੀਆਂ ਦੇ ਵੱਲੋਂ ਸ਼ਾਂਤੀਪੂਰਵਕ ਮਾਰਚ ਕੱਢੇ ਜਾਣਗੇ। ਜਿਸ ਵਿੱਚ ਉਨ੍ਹਾਂ ਦੀ ਇਹ ਹੀ ਮੰਗ ਹੋਵੇਗੀ, ਕਿ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮਾਰਚ ਦੇ ਵਿੱਚ ਵੱਧ ਤੋਂ ਵੱਧ ਹਿੱਸਾ ਲਿਆ ਜਾਵੇ।
ਇਹ ਵੀ ਪੜ੍ਹੋ:- ਕਾਰ ਸਮੇਤ ਭਾਜਪਾ ਆਗੂ ਨੂੰ ਜ਼ਿੰਦਾ ਸਾੜਿਆ !