ਸ੍ਰੀ ਫ਼ਤਿਹਗੜ੍ਹ ਸਾਹਿਬ: ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਦਿੱਲੀ ਵਿੱਚ ਲਗਾਤਾਰ ਧਰਨਾ ਜਾਰੀ ਹੈ। ਪਿਛਲੇ ਦਿਨੀਂ ਕੇਂਦਰ ਸਰਕਾਰ ਤੇ ਕਿਸਾਨ ਆਗੂਆਂ ਵਿਚਾਲੇ ਹੋਈ ਬੈਠਕ 'ਚ ਕੇਂਦਰ ਨੇ ਕਿਸਾਨਾਂ ਦੇ ਦੋ ਮਾਮਲਿਆਂ 'ਚ ਸਹਿਮਤੀ ਪ੍ਰਗਟਾਈ।ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਅੜੇ ਹੋਏ ਹਨ ਤੇ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ। ਕਿਸਾਨਾਂ ਨੇ ਕਿਹਾ ਕਿ ਉਹ ਇਸ ਵਾਰ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਨਵੇਂ ਸਾਲ ਦਾ ਜਸ਼ਨ ਨਹੀਂ ਮਨਾਉਣਗੇ।
ਖੇਤੀ ਕਾਨੂੰਨਾਂ ਦੇ ਵਿਰੋਧ 'ਚ ਨਵੇਂ ਸਾਲ ਦਾ ਜਸ਼ਨ ਨਹੀਂ ਮਨਾਉਣਗੇ ਕਿਸਾਨ - ਨਵੇਂ ਸਾਲ ਦਾ ਜਸ਼ਨ ਨਹੀਂ ਮਨਾਉਣਗੇ ਕਿਸਾਨ
ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਅੜੇ ਹੋਏ ਹਨ। ਦਿੱਲੀ 'ਚ ਲਗਾਤਾਰ ਪਿਛਲੇ ਕਈ ਦਿਨਾਂ ਤੋਂ ਕਿਸਾਨ ਸੰਘਰਸ਼ ਕਰ ਰਹੇ ਹਨ। ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਕਿਸਾਨਾਂ ਨੇ ਕਿਹਾ ਕਿ ਉਹ ਇਸ ਵਾਰ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਨਵੇਂ ਸਾਲ ਦਾ ਜਸ਼ਨ ਨਹੀਂ ਮਨਾਉਣਗੇ। ਉਨ੍ਹਾਂ ਆਖਿਆ ਕਿ ਖੇਤੀ ਕਾਨੂੰਨ ਰੱਦ ਹੋਣ ਮਗਰੋਂ ਹੀ ਉਹ ਨਵਾਂ ਸਾਲ ਮਨਾਉਣਗੇ।ਉਨ੍ਹਾਂ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ 4 ਜਨਵਰੀ ਨੂੰ ਹੋਂਣ ਵਾਲੀ ਅਗਲੀ ਬੈਠਕ 'ਚ ਖੇਤੀ ਕਾਨੂੰਨ ਰੱਦ ਹੋਣ ਦੀ ਆਸ ਪ੍ਰਗਟਾਈ।
ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਦਰਸ਼ਨ ਸਿੰਘ ਬੱਬੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬੈਠਕ 'ਚ ਫ਼ੈਸਲਾ ਲਿਆ ਉਹ ਕਿਸਾਨਾਂ ਦੇ ਲਈ ਜਿੱਤ ਦਾ ਸੰਕੇਤ ਹੈ। ਉਨ੍ਹਾਂ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ 4 ਜਨਵਰੀ ਨੂੰ ਹੋਂਣ ਵਾਲੀ ਅਗਲੀ ਬੈਠਕ 'ਚ ਖੇਤੀ ਕਾਨੂੰਨ ਰੱਦ ਹੋਣ ਦੀ ਆਸ ਪ੍ਰਗਟਾਈ। ਦਰਸ਼ਨ ਸਿੰਘ ਨੇ ਕਿਹਾ ਕਿ ਕਿਸਾਨ ਇਸ ਵਾਰ ਨਵਾਂ ਸਾਲ ਨਹੀਂ ਮਨਾਉਣਗੇ, ਕਿਉਂਕਿ ਬਾਰਡਰਾਂ ਤੇ ਉਨ੍ਹਾਂ ਦੇ ਕਿਸਾਨ ਵੀਰ ਅਤੇ ਮਾਤਾਵਾਂ - ਭੈਣਾਂ ਬੈਠੀਆਂ ਹਨ। ਉਨ੍ਹਾਂ ਆਖਿਆ ਕਿ ਖੇਤੀ ਕਾਨੂੰਨ ਰੱਦ ਹੋਣ ਮਗਰੋਂ ਹੀ ਉਹ ਨਵਾਂ ਸਾਲ ਮਨਾਉਣਗੇ।
ਨੌਜਵਾਨ ਕਿਸਾਨਾਂ ਦਾ ਕਹਿਣਾ ਹੈ ਕਿ ਬੀਤੇ ਦਿਨ ਦੀ ਬੈਠਕ ਮੁਤਾਬਕ ਉਨ੍ਹਾਂ ਨੂੰ ਲਗਦਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਛੇਤੀ ਮੰਨ ਜਾਵੇਗੀ। ਕਿਉਂਕਿ ਕੇਂਦਰ ਵੱਲੋਂ ਜਿਨ੍ਹਾਂ ਦੋ ਮਾਮਲਿਆਂ 'ਤੇ ਸਹਿਮਤੀ ਪ੍ਰਗਟਾਈ ਗਈ ਹੈ ਉਹ ਖੇਤੀ ਕਾਨੂੰਨਾਂ ਵਿੱਚ ਨਹੀਂ ਆਉਂਦੇ। ਉਨ੍ਹਾਂ ਆਖਿਆ ਕਿ ਉਹ ਉਦਾਸ ਹਨ, ਕਿਉਂਕਿ ਕਿਸਾਨ ਅੰਦੋਲਨ ਦੌਰਾਨ ਕਈ ਕਿਸਾਨ ਭਰਾ ਤੇ ਭੈਣਾਂ ਨੇ ਸ਼ਹੀਦੀ ਪਾਈ ਹੈ। ਕੜਾਕੇ ਦੀ ਠੰਡ ਦੇ ਬਾਵਜੂਦ ਬਜ਼ੁਰਗ, ਬੱਚੇ, ਮਹਿਲਾਵਾਂ ਤੇ ਕਿਸਾਨ ਦਿੱਲੀ ਬਾਰਡਰਾਂ ਤੇ ਡੱਟੇ ਹੋਏ ਹਨ। ਉਨ੍ਹਾਂ ਕਿਸਾਨਾਂ ਨੂੰ ਯੈਸ ਤੇ ਨੋ ਦੇ ਨਾਰੇ ਨੂੰ ਬਰਕਰਾਰ ਰੱਖਣ ਲਈ ਕਿਹਾ ਤੇ ਜਲਦ ਹੀ ਖੇਤੀ ਕਾਨੂੰਨ ਰੱਦ ਹੋਣ ਦੀ ਉਮੀਂਦ ਪ੍ਰਗਟਾਈ।