ਫ਼ਤਿਹਗੜ੍ਹ: ਪੰਜਾਬ ਵਿੱਚ ਕਿਸਾਨ ਅਤੇ ਮਜ਼ਦੂਰ ਕੇਂਦਰ ਸਰਕਾਰ ਵੱਲੋਂ ਮੰਡੀ ਐਕਟ ਵਿੱਚ ਸੋਧ ਖ਼ਿਲਾਫ਼ ਲਗਾਤਾਰ ਵਿਰੋਧ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਨਾਲ ਉਨ੍ਹਾਂ ਨੂੰ ਕੋਈ ਲਾਭ ਨਹੀਂ ਹੋਵੇਗਾ।
'ਇੱਕ ਦੇਸ਼ ਇੱਕ ਮੰਡੀ' ਦਾ ਕਿਸਾਨਾਂ ਨੇ ਕੀਤਾ ਵਿਰੋਧ
ਪੰਜਾਬ ਦੇ ਕਿਸਾਨਾਂ ਵੱਲੋਂ ਇੱਕ ਦੇਸ਼ ਇੱਕ ਮੰਡੀ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਪਹਿਲਾਂ ਤੋਂ ਪਰੇਸ਼ਾਨ ਕਿਸਾਨਾਂ ਉੱਤੇ ਹੋਰ ਮਾਰ ਪਏਗੀ ਅਤੇ ਸਰਕਾਰ ਨੇ ਇਹ ਫ਼ੈਸਲਾ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੰਚਾਉਣ ਲਈ ਲਿਆ ਹੈ।
ਇਸ ਸਬੰਧੀ ਫ਼ਤਿਹਗੜ੍ਹ ਸਾਹਿਬ ਦੇ ਕਿਸਾਨਾਂ ਨੇ ਈਟੀਵੀ ਭਾਰਤ ਨਾਲ ਗੱਲ ਕਰਦਿਆਂ 'ਇੱਕ ਦੇਸ਼ ਇੱਕ ਮੰਡੀ' ਦਾ ਵਿਰੋਧ ਕੀਤਾ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਪਹਿਲਾਂ ਤੋਂ ਪਰੇਸ਼ਾਨ ਕਿਸਾਨਾਂ ਉੱਤੇ ਹੋਰ ਮਾਰ ਪਏਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਫ਼ੈਸਲਾ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੰਚਾਉਣ ਲਈ ਲਿਆ ਹੈ।
ਕਿਸਾਨਾਂ ਨੇ ਕਿਹਾ ਕਿ ਛੋਟੇ ਕਿਸਾਨਾਂ 'ਤੇ ਇਸ ਦੀ ਵਧੇਰੇ ਮਾਰ ਪਏਗੀ। ਉਨ੍ਹਾਂ ਕਿਹਾ ਕਿ ਛੋਟੇ ਕਿਸਾਨਾਂ ਲਈ ਆਪਣੀ ਫ਼ਸਲ ਨੂੰ ਦੇਸ਼ ਦੇ ਇੱਕ ਹਿੱਸੇ ਤੋਂ ਦੂਜੇ ਹਿੱਸੇ ਲੈ ਕੇ ਜਾਣਾ ਕਾਫ਼ੀ ਮਹਿੰਗਾ ਸਾਬਤ ਹੋਵੇਗਾ ਅਤੇ ਉਨ੍ਹਾਂ 'ਤੇ ਵਾਧੂ ਬੋਝ ਪਵੇਗਾ, ਜਿਸ ਲਈ ਉਹ ਇਸ ਦਾ ਵਿਰੋਧ ਕਰ ਰਹੇ ਹਨ।