ਪੰਜਾਬ

punjab

ETV Bharat / state

ਨੌਜਵਾਨ ਨਾਲ ਕੁੱਟਮਾਰ ਦੀ ਵਾਇਰਲ ਵੀਡੀਓ ਤੋਂ ਬਾਅਦ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ - ਨੌਜਵਾਨ ਨਾਲ ਕੁੱਟਮਾਰ ਦੀ ਵਾਇਰਲ ਵੀਡੀਓ

ਨੌਜਵਾਨ ਨਾਲ ਕੁੱਟਮਾਰ ਦੀ ਵਾਇਰਲ ਵੀਡੀਓ ਤੋਂ ਬਾਅਦ ਦੋਸ਼ੀਆਂ ਖ਼ਿਲਾਫ਼ ਨੌਜਵਾਨ ਦੇ ਪਰਿਵਾਰ ਵੱਲੋਂ ਮਾਮਲਾ ਦਰਜ ਕਰਵਾਇਆ ਹੈ। ਸ਼੍ਰੋਮਣੀ ਕਮੇਟੀ ਨੇ ਵੀ ਪੁਲਿਸ ਨੂੰ ਇਸ ਮਾਮਲੇ ਦੀ ਸ਼ਿਕਾਇਤ ਕਰ ਮਾਮਲਾ ਦਰਜ ਕਰਵਾਇਆ ਹੈ।

ਫ਼ੋਟੋ

By

Published : Nov 20, 2019, 8:58 PM IST

ਸ੍ਰੀ ਫਤਿਹਗੜ੍ਹ ਸਾਹਿਬ: ਸੋਸ਼ਲ ਮੀਡੀਆ 'ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਭੋਰਾ ਸਾਹਿਬ ਵਿਚ ਆਪਣੀ ਮੰਗੇਤਰ ਨਾਲ ਮੱਥਾ ਟੇਕਣ ਆਏ ਨੌਜਵਾਨ ਨਾਲ ਕੀਤੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਈ ਸੀ। ਇਸ ਮਾਮਲੇ ਦੀ ਜਾਂਚ ਲਈ ਨੌਜਵਾਨ ਦੇ ਪਰਿਵਾਰ ਨੇ ਪੁਲਿਸ ਮਾਮਲਾ ਦਰਜ ਕਰਵਾਇਆ ਹੈ।

ਵੇਖੋ ਵੀਡੀਓ

ਉਧਰ ਸ਼੍ਰੋਮਣੀ ਕਮੇਟੀ ਨੇ ਵੀ ਗੁਰਦੁਆਰਾ ਸਾਹਿਬ ਦੀ ਮਰਿਆਦਾ ਭੰਗ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਨੂੰ ਸ਼ਿਕਾਇਤ ਦੇ ਦਿੱਤੀ ਹੈ। ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਫਤਿਹਗੜ੍ਹ ਸਾਹਿਬ ਪੁਲਿਸ ਨੇ 3 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਵਾਇਰਲ ਵੀਡੀਓ

ਇਹ ਵੀ ਪੜ੍ਹੋ: ਜ਼ਮਾਨਤ 'ਤੇ ਬਾਹਰ ਹਨੀਪ੍ਰੀਤ ਨੂੰ ਝਟਕਾ, ਹਿੰਸਾ ਭੜਕਾਉਣ ਦੇ ਮਾਮਲੇ 'ਚ ਦੋਸ਼ ਤੈਅ

ਥਾਣਾ ਫ਼ਤਹਿਗੜ੍ਹ ਸਾਹਿਬ ਦੇ ਐਡੀਸ਼ਨਲ ਮੁਖੀ ਅਜਮੇਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੇ ਸਬੰਧ ਵਿਚ ਜਸਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਕੀਤੀ ਜਾਵੇਗੀ।

ਵਾਇਰਲ ਵੀਡੀਓ ਵਿੱਚ ਕੁੱਝ ਸਿੱਖ ਨੌਜਵਾਨ ਜਸਪ੍ਰੀਤ ਸਿੰਘ ਨਾਲ ਬਦਤਮੀਜ਼ੀ ਕਰ ਦਿਖਾਈ ਦੇ ਰਹੇ ਹਨ ਅਤੇ ਉਸ ਦੇ ਪਰਿਵਾਰ ਮੈਂਬਰਾਂ ਨਾਲ ਗੱਲ ਕਰਨ ਤੋਂ ਬਾਅਦ ਉਹ ਸਿੱਖ ਨੌਜਵਾਨ ਜਸਪ੍ਰੀਤ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੰਦੇ ਹਨ।

ABOUT THE AUTHOR

...view details