ਸ੍ਰੀ ਫ਼ਤਿਹਗੜ੍ਹ ਸਾਹਿਬ: ਸੂਬੇ ਦੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਫ਼ਤਿਹਗੜ੍ਹ ਸਾਹਿਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸਰਹਿੰਦ ਦੀ CIA ਸਟਾਫ਼ ਨੇ ਨਾਕੇਬੰਦੀ ਦੌਰਾਨ 20 ਕਿੱਲੋ ਨਸ਼ੀਲੇ ਪਾਊਡਰ, 2 ਕਿੱਲੋ ਅਫ਼ੀਮ ਸਮੇਤ ਇੱਕ ਕਵੰਟਲ 10 ਕਿੱਲੋ ਚੂਰਾ ਪੋਸਤ ਬਰਾਮਦ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਕਾਰ ਵੀ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਪੁੱਛਗਿਛ ਕੀਤੀ ਜਾ ਰਹੀ ਹੈ।
ਕਰੋੜਾਂ ਦੇ ਨਸ਼ੇ ਸਣੇ 3 ਤਸਕਰ ਚੜ੍ਹੇ ਪੁਲਿਸ ਅੜਿੱਕੇ
ਸਰਹਿੰਦ CIA ਸਟਾਫ ਨੇ ਨਾਕੇਬੰਦੀ ਦੌਰਾਨ 20 ਕਿੱਲੋ ਨਸ਼ੀਲੇ ਪਾਊਡਰ, 2 ਕਿੱਲੋ ਅਫ਼ੀਮ ਤੇ ਇੱਕ ਕਵੰਟਲ 10 ਕਿੱਲੋ ਚੂਰਾ ਪੋਸਤ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਕਾਰ ਵੀ ਬਰਾਮਦ ਕੀਤੀ ਗਈ ਹੈ।
ਸੰਕੇਤਕ ਤਸਵੀਰ
ਅਮਲੋਹ ਦੇ ਬੁਗਾ ਕੈਂਚੀਆਂ ਨੇੜੇ ਨਾਕੇਬੰਦੀ ਦੌਰਾਨ ਪੁਲਿਸ ਨੇ ਮੁਲਜ਼ਮਾਂ ਨੂੰ ਕਾਬੂ ਕੀਤਾ। ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਲੋਹੇ ਦੇ ਕਾਰੋਬਾਰ 'ਚ ਇਹ ਗੋਰਖ ਧੰਧਾ ਕਰ ਰਹੇ ਸਨ।
ਪੁਲਿਸ ਨੇ ਦੱਸਿਆ ਕਿ ਮੁਲਜ਼ਮ ਬਾਹਰੀ ਸੂਬਿਆਂ ਤੋਂ ਨਸ਼ਾ ਲਿਆ ਕੇ ਪੰਜਾਬ ਸਮੇਤ ਹਰਿਆਣਾ ਤੇ ਹਿਮਾਚਲ ਪ੍ਰਦੇਸ਼ 'ਚ ਸਪਲਾਈ ਕਰਦੇ ਸਨ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ 'ਚੋਂ ਮੁਕੰਦ ਖ਼ਾਨ ਨਾਂਅ ਦੇ ਮੁਲਜ਼ਮ 'ਤੇ ਪਹਿਲਾਂ ਵੀ 4 ਕੇਸ ਦਰਜ ਹਨ।
Last Updated : Aug 7, 2019, 10:37 PM IST