ਫ਼ਤਿਹਗੜ੍ਹ ਸਾਹਿਬ: ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਮੈਂਬਰ ਪਾਰਲੀਮੈਟ ਰਵਨੀਤ ਸਿੰਘ ਬਿੱਟੂ 'ਤੇ ਹਮਲੇ ਨੂੰ ਕੈਬਿਨੇਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਸ਼ਰਾਰਤੀ ਅਨਸਰਾਂ ਦੀ ਕਾਰਵਾਈ ਦੱਸਿਆ ਹੈ। ਭਾਰਤ ਭੂਸ਼ਨ ਆਸ਼ੂ ਨੇ ਇਹ ਪ੍ਰਤੀਕਰਮ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਗੱਲਬਾਤ ਦੌਰਾਨ ਕੀਤਾ। ਇਸਤੋਂ ਪਹਿਲਾਂ ਉਨ੍ਹਾਂ ਨੇ ਕੋਰੋਨਾ ਕਾਲ ਐਮਰਜੈਂਸੀ ਵਿੱਚ ਵਧੀਆ ਢੰਗ ਨਾਲ ਨਿਭਾਉਣ ਵਾਲੇ ਡਾਕਟਰਾਂ, ਪ੍ਰਬੰਧਕੀ ਅਧਿਕਾਰੀਆਂ ਅਤੇ ਸਫਾਈ ਸੇਵਕਾਂ ਨੂੰ ਸਨਮਾਨਿਤ ਵੀ ਕੀਤਾ।
ਬਿੱਟੂ 'ਤੇ ਹਮਲਾ ਸ਼ਰਾਰਤੀ ਅਨਸਰਾਂ ਦੀ ਕਾਰਵਾਈ: ਆਸ਼ੂ
ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਮੈਂਬਰ ਪਾਰਲੀਮੈਟ ਰਵਨੀਤ ਸਿੰਘ ਬਿੱਟੂ 'ਤੇ ਹਮਲੇ ਨੂੰ ਕੈਬਿਨੇਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਸ਼ਰਾਰਤੀ ਅਨਸਰਾਂ ਦੀ ਕਾਰਵਾਈ ਦੱਸਿਆ ਹੈ। ਭਾਰਤ ਭੂਸ਼ਨ ਆਸ਼ੂ ਨੇ ਇਹ ਪ੍ਰਤੀਕਰਮ ਫ਼ਤਿਹਗੜ੍ਹ ਸਾਹਿਬ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਗੱਲਬਾਤ ਦੌਰਾਨ ਕੀਤਾ।
ਕੈਬਿਨੇਟ ਮੰਤਰੀ ਆਸ਼ੂ ਨੇ ਗੱਲਬਾਤ ਦੌਰਾਨ ਕਿਹਾ ਕਿ ਜਿੱਥੇ ਪੂਰੇ ਦੇਸ਼ ਨਿਵਾਸੀਆਂ ਨੂੰ 72ਵੇਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ, ਉਥੇ ਉਨ੍ਹਾਂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਪ੍ਰਤੀਕਰਮ ਦਿੱਤਾ ਕਿ ਸਾਡੇ ਸੰਵਿਧਾਨ ਉੱਤੇ ਖ਼ਤਰਾ ਮੰਡਰਾ ਰਿਹਾ ਹੈ। ਇਸ ਦੀ ਸਾਨੂੰ ਰੱਖਿਆ ਕਰਨ ਦੀ ਜ਼ਰੂਰਤ ਹੈ, ਪੰਜਾਬੀਆਂ ਨੇ ਹਮੇਸ਼ਾ ਕੁਰਬਾਨੀ ਦਿੱਤੀ ਹੈ ਚਾਹੇ ਉਹ ਆਜ਼ਾਦੀ ਦੀ ਲੜਾਈ ਹੋ ਜਾਂ ਫਿਰ ਦੇਸ਼ ਉੱਤੇ ਕਦੇ ਮੁਸੀਬਤ ਆਈ ਹੋਵੇ।
ਉਨ੍ਹਾਂ ਕਿਹਾ ਕਿ ਅੱਜ ਵੀ ਜ਼ਰੂਰਤ ਹੈ ਸਾਨੂੰ ਸੰਵਿਧਾਨ ਦੀ ਰੱਖਿਆ ਲਈ ਅੱਗੇ ਆਉਣਾ। ਉਥੇ ਹੀ ਦਿੱਲੀ ਕਿਸਾਨ ਅੰਦੋਲਨ ਵਿੱਚ ਰਵਨੀਤ ਬਿੱਟੂ ਉੱਤੇ ਹੋਏ ਹਮਲੇ ਦੀ ਨਿੰਦਾ ਕੀਤੀ ਤੇ ਇਸਨੂੰ ਸ਼ਰਾਰਤੀ ਅਨਸਰਾਂ ਦੀ ਕਾਰਵਾਈ ਦੱਸਿਆ।