ਫ਼ਤਿਹਗੜ੍ਹ ਸਾਹਿਬ: ਜ਼ਿਲ੍ਹੇ ਵਿੱਚ ਕੋਰੋਨਾ ਲਾਗ ਨਾਲ ਪਹਿਲੀ ਮੌਤ ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਰੋਨਾ ਪੌਜ਼ੀਟਵ ਮਰੀਜਾਂ ਦੀ ਗਿਣਤੀ 126 'ਤੇ ਪਹੁੰਚ ਗਈ ਹੈ।
ਫ਼ਤਿਹਗੜ੍ਹ ਸਾਹਿਬ ਵਿੱਚ ਕੋਰੋਨਾ ਨਾਲ ਪਹਿਲੀ ਮੌਤ, 126 ਪੌਜ਼ੀਟਿਵ - ਫ਼ਤਿਹਗੜ੍ਹ ਸਾਹਿਬ ਕੋਰੋਨਾ ਅੱਪਡੇਟ
ਕੋਰੋਨਾ ਦੀ ਲਾਗ ਨਾਲ ਇੱਕ ਮਰੀਜ਼ ਦੀ ਪਟਿਆਲਾ ਦੇ ਹਸਪਤਾਲ ਵਿੱਚ ਮੌਤ ਹੋਈ ਹੈ ਜੋ ਕਿ ਮੰਡੀ ਗੋਬਿੰਦਗੜ੍ਹ ਨਾਲ ਸਬੰਧਤ ਸੀ।
ਫ਼ਤਿਹਗੜ੍ਹ ਸਾਹਿਬ
ਸਥਾਨਕ ਸਿਵਲ ਸਰਜਨ ਐਨ.ਕੇ ਅਗਰਵਾਲ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਰੀਜ਼ ਦੀ ਪਟਿਆਲਾ ਦੇ ਹਸਪਤਾਲ ਵਿੱਚ ਮੌਤ ਹੋਈ ਹੈ ਜੋ ਕਿ ਮੰਡੀ ਗੋਬਿੰਦਗੜ੍ਹ ਨਾਲ ਸਬੰਧਤ ਸੀ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ 3 ਕੋਰੋਨਾ ਪੌਜੀਟਿਵ ਕੇਸ ਹੋਰ ਸਾਹਮਣੇ ਆਏ ਹਨ ਜਿਸ ਨਾਲ ਕਰੋਨਾ ਪੌਜ਼ੀਟਿਵ ਕੇਸਾਂ ਦਾ ਅੰਕੜਾ 126 'ਤੇ ਪਹੁੰਚ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 104 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। ਹੁਣ ਜ਼ਿਲ੍ਹੇ ਵਿੱਚ 22 ਕੇਸ ਹੀ ਐਕਟਿਵ ਹਨ।