ਪੰਜਾਬ

punjab

ETV Bharat / state

7 ਅਪ੍ਰੈਲ ਤੋਂ ਮਹਿੰਗੀ ਬਿਜਲੀ ਦੇ ਮੁੱਦੇ ਨੂੰ ਲੈਕੇ 'ਆਪ' ਦਾ ਕਾਂਗਰਸ ਖਿਲਾਫ਼ ਹੱਲਾ ਬੋਲ - ਆਮ ਆਦਮੀ ਪਾਰਟੀ

ਆਮ ਆਦਮੀ ਪਾਰਟੀ ਵਲੋਂ 7 ਅਪ੍ਰੈਲ ਤੋਨ ਪੰਜਾਬ ਸਰਕਾਰ ਖਿਲਾਫ਼ ਮਹਿੰਗੀ ਬਿਜਲੀ ਦੇ ਮੁੱਦੇ ਨੂੰ ਲੈਕੇ ਹੱਲਾ ਬੋਲਣ ਦੀ ਤਿਆਰੀ ਹੈ। ਜਿਸ ਨੂੰ ਲੈਕੇ 'ਆਪ' ਵਲੋਂ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

ਤਸਵੀਰ
ਤਸਵੀਰ

By

Published : Apr 2, 2021, 11:59 AM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਆਮ ਆਦਮੀ ਪਾਰਟੀ ਵਲੋਂ 7 ਅਪ੍ਰੈਲ ਤੋਨ ਪੰਜਾਬ ਸਰਕਾਰ ਖਿਲਾਫ਼ ਮਹਿੰਗੀ ਬਿਜਲੀ ਦੇ ਮੁੱਦੇ ਨੂੰ ਲੈਕੇ ਹੱਲਾ ਬੋਲਣ ਦੀ ਤਿਆਰੀ ਹੈ। ਜਿਸ ਨੂੰ ਲੈਕੇ 'ਆਪ' ਵਲੋਂ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਦੇ ਕਾਰਜ਼ਕਾਰੀ ਜ਼ਿਲ੍ਹਾ ਪ੍ਰਧਾਨ ਉਂਕਾਰ ਸਿੰਘ ਚੌਹਾਨ ਦਾ ਕਹਿਣਾ ਕਿ ਉਨ੍ਹਾਂ ਦੀ ਪਾਰਟੀ ਵਲੋਂ ਕਾਂਗਰਸ ਖਿਲਾਫ਼ 7 ਅਪ੍ਰੈਲ ਤੋਂ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਆਪਣੇ ਚਾਰ ਸਾਲ ਦੇ ਕਾਰਜਕਾਲ 'ਚ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ 'ਆਪ' ਵਲੋਂ ਕਾਂਗਰਸ ਨੂੰ ਬਿਜਲੀ ਦੇ ਮਹਿੰਗੇ ਬਿੱਲਾਂ ਖਿਲਾਫ਼ ਘੇਰਿਆ ਜਾਵੇਗਾ।

7 ਅਪ੍ਰੈਲ ਤੋਂ ਮਹਿੰਗੀ ਬਿਜਲੀ ਦੇ ਮੁੱਦੇ ਨੂੰ ਲੈਕੇ 'ਆਪ' ਦਾ ਕਾਂਗਰਸ ਖਿਲਾਫ਼ ਹੱਲਾ ਬੋਲ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਸੂਬੇ ਦੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਈ ਜਾਵੇਗੀ, ਪਰ ਸਰਕਾਰ ਵਲੋਂ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਸਬੰਧੀ ਉਨ੍ਹਾਂ ਕਿਹਾ ਕਿ ਜਦੋਂ ਦਿੱਲੀ 'ਚ 'ਆਪ' ਦੀ ਸਰਕਾਰ ਬਿਜਲੀ ਖਰੀਦ ਕੇ ਵੀ ਲੋਕਾਂ ਨੂੰ ਬਿੱਲਾਂ 'ਚ ਸਹੂਲਤ ਦੇ ਸਕਦੀ ਹੈ ਤਾਂ ਪੰਜਾਬ 'ਚ ਬਿਜਲੀ ਬਣਦੀ ਹੈ ਫਿਰ ਵੀ ਮਹਿੰਗੇ ਭਾਅ 'ਚ ਵੇਚੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਪਹਿਲਾਂ ਹੀ ਕੋਰੋਨਾ ਕਾਰਨ ਆਰਥਿਕ ਮਾਰ ਝੱਲ ਰਹੇ ਹਨ ਅਤੇ ਮਹਿੰਗੀ ਬਿਜਲੀ ਦੀ ਮਾਰ ਵੀ ਉਨ੍ਹਾਂ ਨੂੰ ਝੱਲਣੀ ਪੈ ਰਹੀ ਹੈ।

ਇਹ ਵੀ ਪੜ੍ਹੋ:ਅਜਨਾਲਾ ਤੋਂ ਅਮਰਪਾਲ ਬੋਨੀ ਹੋਣਗੇ ਅਕਾਲੀ ਦਲ ਦੇ ਉਮੀਦਵਾਰ ?

ABOUT THE AUTHOR

...view details