ਪੰਜਾਬ

punjab

ETV Bharat / state

ਸੜਕਾਂ 'ਤੇ ਘੁੰਮਦੇ ਮੌਤ ਦੇ ਦੈਂਤ, ਸਰਕਾਰ ਬੇਖ਼ਬਰ - ਅਵਾਰਾ ਪਸ਼ੂਆਂ ਦਾ ਕਹਿਰ

ਫ਼ਤਹਿਗੜ੍ਹ ਸਾਹਿਬ 'ਚ ਅਵਾਰਾ ਪਸ਼ੂਆਂ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਸੜਕਾਂ 'ਤੇ ਅਵਾਰਾ ਪਸ਼ੂ ਘੁੰਮ ਰਹੇ ਹਨ ਜਿਸ ਕਰਕੇ ਲੋਕਾਂ ਨੂੰ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਫ਼ੋਟੋ

By

Published : Aug 8, 2019, 5:48 PM IST

ਫ਼ਤਿਹਗੜ੍ਹ ਸਾਹਿਬ: ਸ਼ਹਿਰ ਵਿਚ ਸੜਕਾਂ 'ਤੇ ਅਵਾਰਾ ਪਸ਼ੂਆਂ ਦੇ ਘੁੰਮਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸੜਕਾਂ 'ਤੇ ਅਵਾਰਾ ਪਸ਼ੂਆਂ ਦੀ ਗਿਣਤੀ ਵੱਧ ਗਈ ਹੈ ਤੇ ਜਿਸ ਦਾ ਪ੍ਰਸ਼ਾਸਨ ਵੱਲੋਂ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਹੈ।

ਵੀਡੀਓ

ਇਹ ਵੀ ਪੜ੍ਹੋ: ਭੀਮ ਟਾਂਕ ਕਤਲ ਕਾਂਡ ਮਾਮਲੇ 'ਚ 25 ਮੁਲਜ਼ਮ ਦੋਸ਼ੀ ਕਰਾਰ

ਇਸ ਬਾਰੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜ਼ਿਲ੍ਹੇ ਵਿੱਚ ਅਵਾਰਾ ਪਸ਼ੂਆਂ ਦੀ ਗਿਣਤੀ ਵੱਧਣ ਕਾਰਨ ਸੜਕ ਹਾਦਸੇ ਵਾਪਰ ਰਹੇ ਹਨ। ਸਰਕਾਰ ਗਊ ਸੈਸ ਤਾਂ ਕੱਟਦੀ ਹੈ ਪਰ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਨਹੀ ਕੱਢਿਆ ਜਾ ਰਿਹਾ ਹੈ।

ਅਵਾਰਾ ਪਸ਼ੂਆਂ ਤੋਂ ਤੰਗ ਆਏ ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਜਿੱਥੇ ਫ਼ਸਲਾਂ ਦਾ ਨੁਕਸਾਨ ਹੁੰਦਾ ਸੀ ਹੁਣ ਜਾਨੀ ਨੁਕਸਾਨ ਵੀ ਹੋ ਰਿਹਾ ਹੈ। ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਇਸ ਮੁਸ਼ਕਿਲ ਦਾ ਛੇਤੀ ਹੀ ਹੱਲ ਕੀਤਾ ਜਾਵੇ।

ਜ਼ਿਕਰ ਕਰ ਦਈਏ ਕਿ ਸੂਬੇ ਭਰ ਵਿੱਚ ਆਵਾਰਾ ਪਸ਼ੂਆਂ ਦੀ ਗਿਣਤੀ ਵਿੱਚ ਪਿਛਲੇ ਥੋੜੇ ਸਮੇਂ ਵਿੱਚ ਵੱਡੀ ਗਿਣਤੀ ਵਿੱਚ ਇਜ਼ਾਫਾ ਹੋਇਆ ਹੈ ਜਿਸ ਨਾਲ ਆਏ ਦਿਨ ਪਸ਼ੂਆਂ ਕਾਰਨ ਹਾਦਸੇ ਹੋਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇੰਨਾ ਹਾਦਸਿਆਂ ਵਿੱਚੋਂ ਜ਼ਿਆਦਾਤਰ ਲੋਕ ਆਪਣੀ ਜਾਨ ਗੁਆ ਦਿੰਦੇ ਹਨ ਜਿਸ ਵਿੱਚ ਬਹੁਤ ਘੱਟ ਲੋਕਾਂ ਦੀ ਗ਼ਲਤੀ ਨਿਕਲਦੀ ਹੈ। ਅਜਿਹੇ ਵਿੱਚ ਲੋਕਾਂ ਦਾ ਸਰਕਾਰ ਨੂੰ ਕਹਿਣਾ ਹੈ ਕਿ ਉਨ੍ਹਾਂ ਤੋਂ ਗਊ ਸੈਸ ਨਾਂਅ ਦਾ ਟੈਕਸ ਤਾਂ ਲਿਆ ਜਾਂਦਾ ਹੈ ਪਰ ਉਨ੍ਹਾਂ ਦੀਆ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਜਾਂਦਾ। ਲੋਕਾਂ ਵੱਲੋਂ ਲਗਾਤਾਰ ਸਰਕਾਰ ਤੋਂ ਮੰਗ ਕੀਤੀ ਜਾਂਦੀ ਹੈ ਉਨ੍ਹਾਂ ਦੀਆਂ ਸਮੱਸਿਆਂ ਦਾ ਹੱਲ ਕੀਤਾ ਜਾਵੇ ਆਵਾਰਾ ਪਸ਼ੂਆਂ ਨਾਲੋਂ ਲੋਕਾਂ ਦੀ ਜ਼ਿੰਦਗੀ ਨੂੰ ਜ਼ਿਆਦਾ ਅਹਿਮੀਅਤ ਦਿੱਤਾ ਜਾਵੇ।

ਹੁਣ ਵੇਖਣਾ ਇਹ ਹੋਵੇਗਾ ਕਿ ਸਰਕਾਰ ਦੇ ਕੰਨਾਂ ਤੇ ਲੋਕਾਂ ਦੀ ਗੱਲ ਪਹੁੰਚਦੀ ਵੀ ਹੈ ਜਾਂ ਫਿਰ ਇਹ ਆਵਾਰਾ ਜਾਨਵਰ ਐਵੇਂ ਹੀ ਸੜਕਾਂ ਤੇ ਮੌਤ ਦੇ ਦਾਨਵ ਬਣ ਕੇ ਘੁੰਮਦੇ ਰਹਿਣਗੇ।

ABOUT THE AUTHOR

...view details