ਪੰਜਾਬ

punjab

ETV Bharat / state

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਰਕਾਰ ਨੇ ਕੀਤੇ ਪੁਖ਼ਤਾ ਪ੍ਰਬੰਧ

ਫ਼ਤਿਹਗੜ੍ਹ ਸਾਹਿਬ ਸ਼ਹਿਰ 'ਚ ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫ਼ਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਸਬੰਧੀ 61 ਸ਼ੱਕੀ ਮਰੀਜ਼ਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ ਤੇ 1 ਦੀ ਰਿਪੋਰਟ ਅਜੇ ਆਉਣੀ ਬਾਕੀ ਹੈ। ਜਦ ਕਿ 2 ਔਰਤਾਂ ਦੀਆਂ ਰਿਪੋਰਟਾਂ ਬੀਤੇ ਦਿਨ ਪੌਜ਼ੀਟਿਵ ਆਈਆਂ ਸਨ।

ਫ਼ੋਟੋ
ਫ਼ੋਟੋ

By

Published : Apr 8, 2020, 8:12 PM IST

ਫ਼ਤਿਹਗੜ੍ਹ ਸਾਹਿਬ: ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫ਼ਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਸਬੰਧੀ 61 ਸ਼ੱਕੀ ਮਰੀਜ਼ਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ ਤੇ 1 ਦੀ ਰਿਪੋਰਟ ਅਜੇ ਆਉਣੀ ਬਾਕੀ ਹੈ। ਜਦਕਿ 2 ਔਰਤਾਂ ਦੀਆਂ ਰਿਪੋਰਟਾਂ ਬੀਤੇ ਦਿਨ ਪੌਜ਼ੀਟਿਵ ਆਈਆਂ ਸਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬਾਹਰੋਂ ਆਏ ਸਾਰੇ ਵਿਅਕਤੀਆਂ ਨੂੰ ਲੱਭਿਆ ਜਾ ਰਿਹਾ ਹੈ, ਇਨ੍ਹਾਂ ਵਿਚੋਂ 704 ਆਪਣਾ ਏਕਾਂਤਵਾਸ ਦਾ ਸਮਾਂ ਪੂਰਾ ਕਰ ਚੁੱਕੇ ਹਨ ਤੇ ਰਹਿੰਦੇ 101 ਵਿਅਕਤੀਆਂ ਨੂੰ ਘਰ ਵਿੱਚ ਹੀ ਏਕਾਂਤਵਾਸ ਕੀਤਾ ਗਿਆ ਹੈ।

ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫ਼ਸਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਦੁਨੀਆਂ ਭਰ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ:ਜਲੰਧਰ ਪੁਲਿਸ ਨੇ ਪੈਟਰੋਲ ਬੰਬ ਨਾਲ ਹਮਲਾ ਕਰਨ ਵਾਲੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਜਸਪ੍ਰੀਤ ਸਿੰਘ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਕਿ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਇਆ ਜਾਵੇ, ਖੰਘ ਜਾਂ ਛਿੱਕਣ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕਿਆ ਜਾਵੇ, ਕਿਸੇ ਵੀ ਵਿਅਕਤੀ ਨਾਲ ਹੱਥ ਨਾ ਮਿਲਾਇਆ ਜਾਵੇ। ਜੇਕਰ ਖੰਘ, ਬੁਖਾਰ ਜਾਂ ਸਾਂਹ ਲੈਣ ਵਿੱਚ ਦਿੱਕਤ ਆਉਣ ਦੀ ਸੂਰਤ ਵਿੱਚ, ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ।

ABOUT THE AUTHOR

...view details