ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਇਸ ਵੇਲੇ ਅਵਾਰਾ ਪਸ਼ੂਆਂ ਦੀ ਮਾਰ ਹੇਠ ਆ ਚੁੱਕਿਆ ਹੈ। ਆਏ ਦਿਨ ਕੋਈ ਨਾ ਕੋਈ ਵਿਅਕਤੀ ਇਨ੍ਹਾਂ ਦਾ ਸ਼ਿਕਾਰ ਹੋ ਹੀ ਜਾਂਦਾ ਹੈ। ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਅਵਾਰਾ ਪਸ਼ੂਆਂ ਨੇ ਇੱਕ ਬਜ਼ੁਰਗ ਨੂੰ ਜ਼ਖ਼ਮੀ ਕਰ ਦਿੱਤਾ।
ਜ਼ਖ਼ਮੀ ਬਜ਼ੁਰਗ ਮੁਤਾਬਕ ਉਹ ਆਪਣੇ ਰਿਸ਼ਤੇਦਾਰਾਂ ਕੋਲ ਸ੍ਰੀ ਫ਼ਤਿਹਗੜ੍ਹ ਸਾਹਿਬ ਆਇਆ ਸੀ ਇਸ ਦੌਰਾਨ ਅਵਾਰਾਂ ਪਸ਼ੂਆਂ ਨੇ ਟੱਕਰ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਬਜ਼ੁਰਗ ਨੂੰ ਬਾਅਦ ਵਿੱਚ ਹਸਪਤਾਲ ਭਰਤੀ ਕਰਵਾਇਆ ਗਿਆ। ਬਜ਼ੁਰਗ ਦਾ ਕਹਿਣਾ ਹੈ ਕਿ ਉਸ ਨੂੰ ਕਈ ਗੰਭੀਰ ਸੱਟਾਂ ਲੱਗੀਆਂ ਹਨ।
ਇਸ ਦੌਰਾਨ ਜਦੋਂ ਸਥਾਨਕ ਵਕੀਲਾਂ ਨਾਲ਼ ਰਾਬਤਾ ਕੀਤਾ ਗਿਆ ਤਾਂ ਉਨ੍ਹਾਂ ਦਾ ਕਹਿਣਾ ਹੈ ਸਰਕਾਰ ਲੋਕਾਂ ਕੋਲੋਂ ਗਊ ਟੈਕਸ ਲੈਂਦੀ ਹੈ ਪਰ ਇਨ੍ਹਾਂ ਦੇ ਦੇਖਭਾਲ ਲਈ ਕੁਝ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਜੇ ਕੋਈ ਪੀੜਤ ਉਨ੍ਹਾਂ ਕੋਲ ਆਉਂਦਾ ਹੈ ਤਾਂ ਉਹ ਮੁਫ਼ਤ ਵਿੱਚ ਉਸ ਦੇ ਕੇਸ ਦੀ ਪੈਰਵੀ ਕਰਨਗੇ ਅਤੇ ਸਰਕਾਰ ਕੋਲੋਂ ਮੁਆਵਜ਼ਾ ਵੀ ਦਵਾਉਣਗੇ ਕਿਉਂ ਕਿ ਸਰਕਾਰ ਉਨ੍ਹਾਂ ਕੋਲੋਂ ਗਊ ਟੈਕਸ ਲੈਂਦੀ ਹੈ।