ਪੰਜਾਬ

punjab

ETV Bharat / state

ਹੁਣ ਹੋਵੇਗੀ ਪਰਾਲੀ ਸਾੜਨ 'ਤੇ ਕਿਸਾਨਾਂ ਉੱਤੇ ਕਾਰਵਾਈ - burning stubble in punjab

ਡਿਪਟੀ ਕਮਿਸ਼ਨਰ, ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ। ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਫ਼ੋਟੋ

By

Published : Nov 3, 2019, 7:23 PM IST

ਸ੍ਰੀ ਫ਼ਤਹਿਗੜ੍ਹ ਸਾਹਿਬ: ਪੰਜਾਬ ਵਿੱਚ ਪਰਾਲੀ ਦੇ ਧੂੰਏਂ ਕਾਰਨ ਲੋਕਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਕਈ ਥਾਵਾਂ 'ਤੇ ਦਰਦਨਾਕ ਹਾਦਸੇ ਵੀ ਵਾਪਰੇ ਹਨ ਜਿਸ ਵਿੱਚ ਕਈ ਪਰਿਵਾਰ ਉਜੜੇ ਹਨ। ਇਸ ਧੂੰਏਂ ਦਾ ਅਸਰ ਨਾ ਸਿਰਫ਼ ਪੰਜਾਬ ਵਿੱਚ ਸਗੋਂ ਕਈ ਹੋਰ ਸੂਬਿਆਂ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ।

ਹੋਰ ਪੜ੍ਹੋ: ਅਕਸ਼ੈ ਕੁਮਾਰ ਦਾ ਅੰਦਾਜ਼ ਕੰਬ ਜਾਵੇਗਾ ਰੂਹ, ਫ਼ੋਟੋ ਹੋਈ ਵਾਇਰਲ

ਇਸ ਦੇ ਕਾਰਨ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਡੀਸੀ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨਾਂਹ ਸਾੜਨ, ਕਿਉਂਕਿ ਇਸ ਨਾਲ ਵਾਤਾਵਰਨ ਨੂੰ ਕਾਫ਼ੀ ਨੁਕਸਾਨ ਤੇ ਸਿਹਤ ਪੱਖੋਂ ਵੀ ਇਹ ਧੂੰਏਂ ਹਾਨੀਕਾਰਕ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ, ਜੇ ਕੋਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਾਵੇਗਾ ਤਾਂ ਉਸ ਉੱਤੇ ਸਖ਼ਤ ਕਾਰਵਾਈ ਹੋਵੇਗੀ।

ABOUT THE AUTHOR

...view details