ਸ੍ਰੀ ਫ਼ਤਹਿਗੜ੍ਹ ਸਾਹਿਬ:ਸਾਹਿਬ-ਏ-ਕਮਾਲ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਆਯੋਜਿਤ ਕੀਤੀ ਗਈ ਸ਼ਹੀਦੀ ਸਭਾ ਦੇ ਅੰਤਿਮ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਭੋਰਾ ਸਾਹਿਬ ਦੇ ਦਰਸ਼ਨ ਵੀ ਕੀਤੇ।
ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਤਮਸਤਕ ਕਰਨ ਪੁੱਜੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ - Sri Fatehgarh Sahib
Governor pay obeisance at Gurdwara Sri Fatehgarh Sahib: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਛੋਟੇ ਸਾਹਿਬਜ਼ਾਦਿਆਂ ਦੀ ਸਹਾਦਤ ਨੂੰ ਸਿੱਜਦਾ ਕਰਨ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਪੁੱਜੇ।
Published : Dec 28, 2023, 8:34 PM IST
ਰਾਜਪਾਲ ਹੋਏ ਗੁਰੂ ਘਰ ਨਤਮਸਤਕ:ਪੰਜਾਬ ਦੇ ਰਾਜਪਾਲ ਪੁਰੋਹਿਤ ਨੇ ਕਿਹਾ ਕਿ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆ ਵਿੱਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨੇ 9 ਸਾਲ ਤੇ 7 ਸਾਲ ਦੀ ੳਮੁਰ ਵਿੱਚ ਜਿਸ ਬਹਾਦਰੀ ਨਾਲ ਜ਼ਾਲਮ ਮੁਗਲ ਹਕੂਮਤ ਦਾ ਟਾਕਰਾ ਕੀਤਾ ਅਤੇ ਨਿਡਰਤਾ ਤੇ ਦ੍ਰਿੜਤਾ ਨਾਲ ਧਰਮ 'ਤੇ ਅਡੋਲ ਰਹੇ ਤੇ ਮਹਾਨ ਸ਼ਹਾਦਤ ਦੇ ਕੇ ਇੱਕ ਵਿਲੱਖਣ ਮਿਸਾਲ ਕਾਇਮ ਕੀਤੀ। ਉਨ੍ਹਾਂ ਹੋਰ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਕਾਰਨ ਉਨ੍ਹਾਂ ਦਾ ਨਾਮ ਇਤਿਹਾਸ ਦੇ ਪੰਨ੍ਹਿਆਂ 'ਤੇ ਸੁਨਹਿਰੀ ਅੱਖਰਾਂ ਨਾਲ ਲਿਖਿਆ ਜਾਵੇਗਾ ਅਤੇ ਇਸ ਮਹਾਨ ਸ਼ਹਾਦਤ ਨੂੰ ਦੇਸ਼ ਵਾਸੀ ਅਨੰਤਕਾਲ ਤੱਕ ਯਾਦ ਰੱਖਣਗੇ।
ਸਿੱਖ ਇਤਿਹਾਸ 'ਚ ਸ਼ਹੀਦੀਆਂ ਦਾ ਮਹੀਨਾ ਪੋਹ:ਕਾਬਿਲੇਗੌਰ ਹੈ ਕਿ ਪੋਹ ਮਹੀਨਾ ਸਿੱਖ ਇਤਿਹਾਸ 'ਚ ਸ਼ਹੀਦੀਆਂ ਦਾ ਮਹੀਨਾ ਰਿਹਾ ਹੈ, ਜਿਸ ਦੇ ਸ਼ੂਰੂਆਤ ਦੇ ਦਿਨਾਂ 'ਚ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਕਿਲ੍ਹਾ ਛੱਡਦੇ ਹਨ। ਜਿਸ ਤੋਂ ਬਾਅਦ ਸਰਸਾ ਨਦੀ 'ਤੇ ਪਰਿਵਾਰ ਖੇਰੂ-ਖੇਰੂ ਹੋ ਜਾਂਦਾ ਹੈ ਤੇ ਮੁਗਲਾਂ ਅਤੇ ਪਹਾੜੀ ਰਾਜਿਆਂ ਨਾਲ ਲੜਾਈ 'ਚ ਕੁਝ ਸਿੰਘ ਸ਼ਹੀਦ ਹੁੰਦੇ ਹਨ। ਜਿਸ ਤੋਂ ਬਾਅਦ ਚਮਕੌਰ ਸਾਹਿਬ ਦੀ ਕੱਚੀ ਗੜ੍ਹੀ 'ਚ ਸਾਹਿਬਜ਼ਾਦਾ ਅਜੀਤ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਸਮੇਤ ਕੁਝ ਸਿੰਘ ਜੰਗ ਦੌਰਾਨ ਸ਼ਹੀਦੀ ਪ੍ਰਾਪਤ ਕਰ ਜਾਂਦੇ ਹਨ। ਜਿਸ ਤੋਂ ਬਾਅਦ ਪੰਜ ਪਿਆਰਿਆਂ ਦੇ ਹੁਕਮ ਤੋਂ ਬਾਅਦ ਗੁਰੂ ਸਾਹਿਬ ਮਾਛੀਵਾੜੇ ਦੇ ਜੰਗਲਾਂ ਵੱਲ ਰਵਾਨਾ ਹੋ ਜਾਂਦੇ ਹਨ। ਉਧਰ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਜੀ ਨੂੰ ਸਰਹਿੰਦ ਦਾ ਨਵਾਬ ਨੀਹਾਂ 'ਚ ਚਿਣਵਾ ਕੇ ਸ਼ਹੀਦ ਕਰ ਦਿੰਦਾ ਹੈ।