ਸ੍ਰੀ ਫ਼ਤਿਹਗੜ੍ਹ ਸਾਹਿਬ: ਸੂਬਾ ਸਰਕਾਰ ਜਿੱਥੇ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਲੱਖਾਂ ਬੱਚਿਆਂ ਦੀ ਰਜਿਸਟਰੇਸ਼ਨ ਹੋਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਉੱਥੇ ਹੀ ਬੱਚਿਆਂ ਦੇ ਮਾਪਿਆਂ ਨੇ ਸਰਕਾਰੀ ਸਕੂਲਾਂ ਉੱਤੇ ਜ਼ਬਰਦਸਤੀ ਬੱਚਿਆਂ ਦੀ ਰਜਿਸਟ੍ਰੇਸ਼ਨ ਕਰਨ ਦਾ ਇਲਜ਼ਾਮ ਲਗਾਇਆ ਹੈ। ਇਹ ਮਾਮਲਾ ਫ਼ਤਿਹਗੜ੍ਹ ਸਾਹਿਬ ਦਾ ਹੈ। ਜਿੱਥੇ ਵਿਦਿਆਰਥੀਆਂ ਦੇ ਮਾਪੇ ਇਹ ਕਹਿ ਰਹੇ ਹਨ ਉਨ੍ਹਾਂ ਦੇ ਬੱਚਿਆ ਦੀ ਬਿਨਾਂ ਕਿਸੇ ਮਨਜ਼ੂਰੀ ਤੋਂ ਸਰਕਾਰੀ ਸਕੂਲ ਵਿੱਚ ਰਜਿਸਟ੍ਰੇਸ਼ਨ ਕੀਤੀ ਗਈ ਹੈ ਜੋ ਕਿ ਉਨ੍ਹਾਂ ਦੀ ਮਰਜ਼ੀ ਦੇ ਖਿਲਾਫ਼ ਹੈ।
ਬੱਚਿਆਂ ਦੇ ਮਾਪਿਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਆਪਣੀ ਪਿੱਠ ਥਪਥਪਾਉਣ ਦੇ ਲਈ ਕਰੀਬ ਇੱਕ ਲੱਖ 20 ਹਜ਼ਾਰ ਬੱਚਿਆਂ ਨੂੰ ਆਪਣੀ ਮਰਜ਼ੀ ਨਾਲ ਜ਼ਬਰਦਸਤੀ ਸਰਕਾਰੀ ਵਿੱਚ ਸ਼ਿਫਟ ਕਰ ਰਹੀ ਹੈ। ਜੋ ਕਿ ਸਰਕਾਰ ਬੱਚਿਆਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਬੱਚੇ ਜਿਹੜ੍ਹੇ ਵਿਸ਼ਿਆਂ ਦੀ ਚੋਣ ਕਰ ਰਹੇ ਹਨ ਉਹ ਇੱਥੇ ਨਹੀਂ ਹਨ। ਇਸ ਲਈ ਅਸੀਂ ਆਪਣੇ ਬੱਚੇ ਨੂੰ ਪ੍ਰਾਈਵੇਟ ਸਕੂਲ ਪਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਬੱਚਾ ਸਾਡਾ ਹੈ ਉਹ ਕਿੱਥੇ ਪੜੇਗਾ ਇਹ ਸਾਡਾ ਅਧਿਕਾਰ ਹੈ ਨਾ ਕੀ ਸਰਕਾਰ ਇਹ ਤੈਅ ਕਰੇਗੀ ਬੱਚੇ ਨੂੰ ਕਿਹੜੇ ਸਕੂਲ ਭਰਤੀ ਕਰਨਾ ਹੈ।