ਫ਼ਤਹਿਗੜ੍ਹ ਸਾਹਿਬ:ਦਰਜਾ ਚਾਰ ਗੌਰਮਿੰਟ ਮੁਲਾਜ਼ਮਾਂ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਅੱਗੇ ਬੁੱਧਵਾਰ ਤੋਂ ਚੱਲ ਰਹੀ ਦੋ ਰੋਜ਼ਾ ਭੁੱਖ ਹੜਤਾਲ ਵੀਰਵਾਰ ਨੂੰ ਯੂਨੀਅਨ ਆਗੂਆਂ ਵਲੋਂ ਜੂਸ ਪਿਲਾ ਕੇ ਉਨ੍ਹਾਂ ਦੀ ਭੁੱਖ ਹੜਤਾਲ ਖ਼ਤਮ ਕਰਵਾਈ ਗਈ।
ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਚੀਮਾ,ਜਨਰਲ ਸਕੱਤਰ ਜਸਪਾਲ ਸਿੰਘ ਗਡਹੇੜਾ ਨੇ ਦੱਸਿਆ ਕਿ ਸੂਬਾ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਜੋ ਪੱਕਾ ਕਰਨ ਦਾ ਖਰੜਾ ਤਿਆਰ ਕੀਤਾ ਜਾ ਰਿਹਾ ਹੈ ।ਉਸ ਤਹਿਤ 15-20 ਸਾਲ ਤੋਂ ਕੰਮ ਕਰਨ ਵਾਲਾ ਇਕ ਵੀ ਮੁਲਾਜ਼ਮ ਪੱਕਾ ਨਹੀਂ ਹੋ ਸਕਦਾ ਇਸ ਤੋਂ ਇਲਾਵਾ ਪੇਅ ਕਮਿਸ਼ਨ ਦੀ ਲੰਗੜੀ ਰਿਪੋਰਟ ਲਾਗੂ ਕਰਕੇ ਮੁਲਾਜ਼ਮਾਂ ਨੂੰ ਕੱਝ ਦੇਣ ਦੀ ਬਜਾਏ ਸਰਕਾਰ ਵੱਲੋਂ ਉਨ੍ਹਾਂ ਤੋਂ ਸਭ ਕੁੱਝ ਖੋਹਿਆ ਜਾ ਰਿਹਾ ਹੈ।