ਸ੍ਰੀ ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਫ਼ਤਿਹਗੜ੍ਹ ਸਾਹਿਬ ਵਿੱਚ ਉਦੋਂ ਵੱਡਾ ਬਲ ਮਿਲਿਆ ਜਦੋਂ ਵੱਡੀ ਗਿਣਤੀ ਵਿੱਚ ਸਰਹਿੰਦ ਦੇ ਨੌਜਵਾਨ ਹਲਕਾ ਇੰਚਾਰਜ਼ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਹਲਕਾ ਇੰਚਾਰਜ਼ ਦੀਦਾਰ ਸਿੰਘ ਭੱਟੀ ਨੇ ਨੌਜਵਾਨਾਂ ਨੂੰ ਸਿਰੋਪਾਓ ਦੇ ਕੇ ਪਾਰਟੀ ਵਿੱਚ ਸਵਾਗਤ ਕੀਤਾ ਉਥੇ ਹੀ ਇਨ੍ਹਾਂ ਨੌਜਵਾਨਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ।
ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਵੱਡਾ ਸਾਥ - ਦੀਦਾਰ ਸਿੰਘ ਭੱਟੀ
ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਫ਼ਤਿਹਗੜ੍ਹ ਸਾਹਿਬ ਵਿੱਚ ਉਦੋਂ ਵੱਡਾ ਬਲ ਮਿਲਿਆ ਜਦੋਂ ਵੱਡੀ ਗਿਣਤੀ ਵਿੱਚ ਸਰਹਿੰਦ ਦੇ ਨੌਜਵਾਨ ਹਲਕਾ ਇੰਚਾਰਜ਼ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਹਲਕਾ ਇੰਚਾਰਜ਼ ਦੀਦਾਰ ਸਿੰਘ ਭੱਟੀ ਨੇ ਨੌਜਵਾਨਾਂ ਨੂੰ ਸਿਰੋਪਾਓ ਦੇ ਕੇ ਪਾਰਟੀ ਵਿੱਚ ਸਵਾਗਤ ਕੀਤਾ
![ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਵੱਡਾ ਸਾਥ ਤਸਵੀਰ](https://etvbharatimages.akamaized.net/etvbharat/prod-images/768-512-10715321-656-10715321-1613896913251.jpg)
ਇਸ ਮੌਕੇ ਹਲਕਾ ਇੰਚਾਰਜ਼ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਇਹ ਨੌਜਵਾਨ ਮਿਉਂਸਿਪਲ ਕਮੇਟੀ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਲੋਂ ਕੀਤੀ ਧੱਕੇਸ਼ਾਹੀ ਰੋਸ ਵੱਜੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦਾ ਪਾਰਟੀ ਵਿੱਚ ਹਮੇਸ਼ਾਂ ਮਾਣ ਸਤਿਕਾਰ ਕੀਤਾ ਜਾਏਗਾ। ਉਹਨਾਂ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹੁੰਦੇ ਹਨ ਤੇ 2022 ਦੀਆਂ ਚੋਣਾਂ ’ਚ ਅਕਾਲੀ ਦਲ ਦੀ ਜਿੱਤ ਹੋਵੇਗੀ।
ਉਥੇ ਹੀ ਸ਼੍ਰੋਮਣੀ ਅਕਾਲੀ ਦੇ ਹਲਕਾ ਇੰਚਾਰਜ਼ ਦੀਦਾਰ ਸਿੰਘ ਭੱਟੀ ਦਾ ਨੌਜਵਾਨਾਂ ਨੇ ਵਿਸ਼ੇਸ਼ ਧੰਨਵਾਦ ਕੀਤਾ ਤੇ ਇਸ ਮੌਕੇ ਕਿਹਾ ਕਿ ਪਾਰਟੀ ਦੇ ਚੰਗੇ ਕੰਮ ਦੇਖਦੇ ਹੋਏ ਅਸੀਂ ਅਕਾਲੀ ਦਲ ਦਾ ਪੱਲਾ ਫੜਿਆ ਹੈ।