ਸ੍ਰੀ ਫਤਿਹਗੜ੍ਹ ਸਾਹਿਬ: ਸੰਯੁਕਤ ਕਿਸਾਨ ਮੋਰਚੇ(Samyukt Kisan Morcha) ਦੇ ਆਗੂ ਗੁਰਨਾਮ ਸਿੰਘ ਚਡੂਨੀ(Gurnam Singh Charuni) ਵੱਲੋਂ ਜ਼ਿਲ੍ਹੇ ਚ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਗੁਰਜੀਤ ਸਿੰਘ ਗੁਣੀਆਂਮਾਜਰਾ ਨੂੰ ਕਿਸਾਨ ਯੂਨੀਅਨ ਚਡੂਨੀ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ।
ਇਸ ਦੌਰਾਨ Gurnam Singh Chaduni ਨੇ ਕਿਹਾ ਕਿ Corona ਨੂੰ ਦੇਖਦਿਆ ਫਿਲਹਾਲ ਸੰਯੁਕਤ ਮੋਰਚੇ ਵੱਲੋਂ ਕੋਈ ਨਵੀਂ ਰਣਨੀਤੀ ਤਿਆਰ ਨਹੀਂ ਕੀਤੀ ਜਾ ਰਹੀ ਹੈ, ਕਿਉਂਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਸਰਕਾਰਾਂ ਵੱਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ਨਾਲ ਧਰਨੇ ਨੂੰ ਖਤਮ ਕਰਦੇ ਹਾਂ ਤਾਂ ਉਸ ਨਾਲ ਕਿਸਾਨੀ ਖ਼ਤਮ ਹੁੰਦੀ ਹੈ। ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖੁਸ਼ਹਾਲ ਕਰਨ ਲਈ ਉਨ੍ਹਾਂ ਦੇ ਹੱਥਾਂ ’ਚ ਕਿਸਾਨੀ ਨੂੰ ਵੇਚ ਰਹੀ ਹੈ। ਕਿਸਾਨਾਂ ਦਾ ਅੰਦੋਲਨ ਉਸ ਸਮੇਂ ਤੱਕ ਚਲਦਾ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ।