ਸ੍ਰੀ ਫਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਨੇ ਜਿੱਥੇ ਪੂਰੀ ਦੁਨੀਆ ਦੇ ਕੰਮਾਂ ਨੂੰ ਪ੍ਰਭਾਵਿਤ ਕੀਤਾ ਹੈ ਉੱਥੇ ਹੀ ਛੋਟੇ ਅਤੇ ਵੱਡੇ ਕਾਰੋਬਾਰ 'ਤੇ ਵੀ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸੇ ਤਰ੍ਹਾਂ ਹੀ ਜੇ ਗੱਲ ਪੰਜਾਬ ਦੀ ਕੀਤੀ ਜਾਵੇ ਤਾਂ ਪੰਜਾਬ ਦੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ ਲਈ ਜਿੰਮ ਜਾਂਦੇ ਸਨ ਪਰ ਕੋਰੋਨਾ ਵਾਇਰਸ ਦੇ ਕਾਰਣ ਲੱਗੇ ਲੌਕਡਾਊਨ ਨੇ ਜਿੰਮਾਂ ਨੂੰ ਬੰਦ ਕਰ ਦਿੱਤਾ ਹੈ।
ਫਤਿਹਗੜ੍ਹ ਸਾਹਿਬ: ਤਾਲਾਬੰਦੀ ਦੌਰਾਨ ਜਿੰਮ ਮਾਲਕਾਂ ਦੀਆਂ ਵਧੀਆਂ ਮੁਸ਼ਕਲਾਂ ਇਸ ਦੇ ਕਾਰਨ ਜਿੰਮ ਮਾਲਕ ਮੁਸ਼ਕਲਾਂ 'ਚੋਂ ਲੰਘ ਰਹੇ ਹਨ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵਿੱਚ ਵੀ ਜਿੰਮ ਬੰਦ ਹੋਣ ਦੇ ਕਾਰਨ ਜਿੰਮ ਮਾਲਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਇਸ ਮੌਕੇ ਗੱਲਬਾਤ ਕਰਦੇ ਹੋਏ ਜਿੰਮ ਮਾਲਕਾਂ ਦਾ ਕਹਿਣਾ ਸੀ ਕਿ ਪਿਛਲੇ 4 ਮਹੀਨੇ ਤੋਂ ਕੋਰੋਨਾ ਕਾਰਨ ਜਿੰਮ ਬੰਦ ਹਨ, ਜਿਸ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਿੰਮ ਬੰਦ ਹੋਣ ਨਾਲ ਉਨ੍ਹਾਂ ਨੂੰ ਕਈ ਹਜ਼ਾਰ ਦਾ ਘਾਟਾ ਵੀ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਰਾਬ ਦੇ ਠੇਕੇ ਤਾਂ ਖੋਲ੍ਹੇ ਗਏ ਹਨ ਪਰ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਦੇ ਲਈ ਜਿੰਮਾਂ ਨੂੰ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉੱਥੇ ਹੀ ਜਿੰਮ ਲਗਾਉਣ ਵਾਲੇ ਨੌਜਵਾਨਾਂ ਦਾ ਕਹਿਣਾ ਸੀ ਕਿ ਉਹ ਘਰ ਵਿੱਚ ਉੰਨਾ ਅਭਿਆਸ ਨਹੀਂ ਕਰ ਸਕਦੇ ਜਿੰਨਾ ਉਹ ਜਿੰਮ ਦੇ ਵਿੱਚ ਕਰਦੇ ਹਨ।
ਉਨ੍ਹਾਂ ਨੇ ਕਿਹਾ ਕਿ ਘਰ ਦੇ ਵਿੱਚ ਉਹ ਵੈਟ ਦੀ ਜਗ੍ਹਾ 'ਤੇ ਇੱਟਾਂ ਚੱਕ ਕੇ ਹੀ ਕਸਰਤ ਕਰਨ ਦੇ ਲਈ ਮਜਬੂਰ ਹਨ। ਇਸ ਮੌਕੇ ਜਿੰਮ ਮਾਲਕਾਂ ਦਾ ਕਹਿਣਾ ਹੈ ਕਿ ਜਿੰਮ ਦੇ ਬਿਜਲੀ ਦੇ ਬਿੱਲ ਪੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਿੰਮਾਂ ਦੇ ਕਿਰਾਏ ਅਤੇ ਬਿਜਲੀ ਦੇ ਬਿੱਲ ਮਾਫ਼ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਇਸ ਮੁਸ਼ਕਿਲ ਦੀ ਘੜੀ ਵਿੱਚ ਕੁਝ ਰਾਹਤ ਮਿਲ ਸਕੇ।