ਕਿਸਾਨਾਂ ਦੀ ਮੰਨੀਏ ਤਾਂ ਆਲੂ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ ਇਸਦੇ ਬਾਵਜੂਦ ਵੀ ਸਰਕਾਰ ਦਾ ਕੋਈ ਨੁਮਾਇੰਦਾ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਲਈ ਨਹੀਂ ਆਇਆ। ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰਤੀ ਏਕੜ ਆਲੂ ਦੀ ਫ਼ਸਲ 'ਤੇ ਉਨ੍ਹਾਂ ਦਾ 50 ਤੋਂ 55 ਹਜ਼ਾਰ ਰੁਪਏ ਦਾ ਖਰਚ ਆਉਂਦਾ ਹੈ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਨੂੰ ਕਿੰਨਾ ਨੁਕਸਾਨ ਝੱਲਣਾ ਪਵੇਗਾ।
ਮੀਂਹ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ 'ਚ ਲੱਗੀ ਆਲੂ ਦੀ ਫ਼ਸਲ ਬਰਬਾਦ
ਸ੍ਰੀ ਫ਼ਤਿਹਗੜ੍ਹ ਸਾਹਿਬ: ਬੀਤੇ ਕੁੱਝ ਦਿਨਾਂ ਤੋਂ ਪੰਜਾਬ 'ਚ ਕਾਫ਼ੀ ਮੀਂਹ ਪੈ ਰਿਹਾ ਹੈ ਜੋ ਕਿ ਕਿਸਾਨਾਂ ਲਈ ਆਫ਼ਤ ਬਣਕੇ ਆਇਆ ਹੈ। ਮੀਂਹ ਕਾਰਨ ਫ਼ਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ 'ਚ ਹਜ਼ਾਰਾਂ ਏਕੜ 'ਚ ਲੱਗੀ ਆਲੂ ਦੀ ਫ਼ਸਲ ਬਰਬਾਦ ਹੋ ਗਈ ਹੈ। ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।
ਮੀਂਹ ਕਾਰਨ ਕਿਸਾਨਾਂ ਦੀ ਫ਼ਸਲ ਬਰਬਾਦ
ਉੱਥੇ ਹੀ ਹਲਕਾ ਅਮਲੋਹ 'ਚ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤੇ ਉਨ੍ਹਾਂ ਦੀ ਮੁਸ਼ਕਲਾਂ ਸੁਣਨ ਲਈ ਯੂਥ ਅਕਾਲੀ ਦਲ ਜੋਨ 3 ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਪੁੱਜੇ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਤੀ ਏਕੜ 50 ਹਜ਼ਾਰ ਮੁਆਵਜ਼ਾ ਦੇਣ ਦੀ ਮੰਗ ਕੀਤੀ।