ਸ੍ਰੀ ਫ਼ਤਿਹਗੜ੍ਹ ਸਾਹਿਬ: ਸ਼ਹਿਰ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਵਜੋਤ ਸਿੰਘ ਸਿੱਧੂ ਅਤੇ ਐਸਜੀਪੀਸੀ ਦੇ ਮੈਂਬਰ ਗੋਬਿੰਦ ਸਿੰਘ ਲੌਂਗੋਵਾਲ ਬਾਰੇ ਕਈ ਟਿੱਪਣੀਆਂ ਕੀਤੀਆਂ।
ਹਰਪਾਲ ਚੀਮਾ ਨਾਲ਼ ਖ਼ਾਸ ਗੱਲਬਾਤ ਜਦੋਂ ਨਵਜੋਤ ਸਿੰਘ ਸਿੱਧੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਬਾਰੇ ਪੁੱਛ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਮੁੱਦੇ ਤੇ ਗੱਲ ਕਰਨ ਲਈ ਆਏ ਹਨ ਇਸ ਕਰਕੇ ਉਹ ਨਵਜੋਤ ਸਿੰਘ ਸਿੱਧੂ ਬਾਰੇ ਕੁਝ ਨਹੀਂ ਬੋਲ ਸਕਦੇ।
ਜਦੋਂ ਉਨ੍ਹਾਂ ਨੂੰ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਕੋਰ ਕਮੇਟੀ ਵਿੱਚ ਚੁਣੇ ਜਾਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਲੌਂਗੋਵਾਲ ਦਾ ਕੋਰ ਕਮੇਟੀ ਦਾ ਮੈਂਬਰ ਬਣਨ ਤੇ ਅਕਾਲੀ ਦਲ ਦਾ ਦੋਹਰਾ ਚਿਹਰਾ ਸਾਹਮਣੇ ਆ ਗਿਆ ਹੈ ਜਦੋਂ ਕਿ ਅਕਾਲੀ ਦਲ ਦੇ ਸੰਵਿਧਾਨ ਅਤੇ ਐਸਜੀਪੀਸੀ ਦੇ ਕਾਨੂੰਨ ਦੇ ਵਿੱਚ ਲਿਖਿਆ ਹੋਇਆ ਹੈ ਕਿ ਕੋਈ ਵੀ ਰਾਜਨੀਤਕ ਬੰਦਾ ਇਸਦਾ ਪ੍ਰਧਾਨ ਨਹੀਂ ਬਣ ਸਕਦਾ।
ਉੱਥੇ ਹੀ ਚੀਮਾ ਨੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਵਿੱਚ ਪੰਜਾਬ ਸਰਕਾਰ ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਕੋਰੋਨਾ ਮਹਾਂਮਾਰੀ ਵਿੱਚ ਲੋਕਾਂ ਦੇ ਲਈ ਕੁਝ ਨਹੀਂ ਕੀਤਾ ਗਿਆ। ਲੋਕ ਸਰਕਾਰ ਦੀਆਂ ਹਿਦਾਇਤਾਂ ਦੀ ਪਾਲਣਾ ਕਰ ਰਹੇ ਹਨ ਪਰ ਸਰਕਾਰ ਲੋਕਾਂ ਲਈ ਕੁਝ ਨਹੀਂ ਸੋਚ ਰਹੀ ਜਿਸ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਰਪੇਸ਼ ਆ ਰਹੀਆਂ ਹਨ।