ਫਤਿਹਗੜ੍ਹ ਸਾਹਿਬ:ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਨੇ ਚੰਡੀਗੜ੍ਹ ਪੁਲੀਸ ਰਾਹੀਂ ਬਿਕਰਮ ਸਿੰਘ ਮਜੀਠੀਆ ਸਮੇਤ ਨੌਂ ਵਿਧਾਇਕਾਂ ’ਤੇ ਮਾਮਲਾ ਦਰਜ ਕਰਵਾ ਕੇ ਲੋਕਤੰਤਰ ਦਾ ਕਤਲ ਕੀਤਾ ਹੈ।
ਹਰਿਆਣਾ ਸਰਕਾਰ ਨੇ ਮਜੀਠੀਆ ਸਮੇਤ 9 ਵਿਧਾਇਕਾਂ ’ਤੇ ਮਾਮਲਾ ਦਰਜ ਕਰਵਾ ਲੋਕਤੰਤਰ ਦਾ ਕਤਲ ਕੀਤਾ: ਧਾਰਨੀ - ਲੋਕਤੰਤਰ
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਨੇ ਚੰਡੀਗੜ੍ਹ ਪੁਲੀਸ ਰਾਹੀਂ ਬਿਕਰਮ ਸਿੰਘ ਮਜੀਠੀਆ ਸਮੇਤ ਨੌਂ ਵਿਧਾਇਕਾਂ ’ਤੇ ਮਾਮਲਾ ਦਰਜ ਕਰਵਾ ਕੇ ਲੋਕਤੰਤਰ ਦਾ ਕਤਲ ਕੀਤਾ ਹੈ।
ਉਨ੍ਹਾਂ ਕਿਹਾ ਕਿ ਹਰਿਆਣਾ ਦੀ ਵਿਧਾਨ ਸਭਾ ’ਚ ਕਿਸਾਨਾਂ ਦੇ ਮੁੱਦੇ ’ਤੇ ਸਾਬਤ ਕੀਤੇ ਜਾ ਰਹੇ ਬਹੁਮਤ ਦੋਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਜਾ ਰਹੇ ਕਿਸਾਨਾਂ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਕਰਨ ’ਤੇ ਖੱਟਰ ਸਰਕਾਰ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ ਸੀ। ਪਰ ਹਰਿਆਣਾ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਸਮੇਤ ਪੰਜਾਬ ਦੇ 9 ਵਿਧਾਇਕਾਂ ਖ਼ਿਲਾਫ਼ ਮਾਮਲਾ ਦਰਜ ਕਰਵਾਏ ਜਾਣ ਨਾਲ ਲੋਕਤੰਤਰ ਦਾ ਕਤਲ ਕੀਤਾ ਗਿਆ ਤੇ ਸੰਵਿਧਾਨ ਦਾ ਰੱਜ ਕੇ ਮਜ਼ਾਕ ਉਡਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਕਾਰਨ ਮੁੱਖ ਮੰਤਰੀ ਖੱਟਰ ਬੌਖ਼ਲਾਹਟ ਵਿੱਚ ਆ ਗਏ ਹਨ। ਐਡਵੋਕੇਟ ਧਾਰਨੀ ਨੇ ਸਪਸ਼ਟ ਕਰਦਿਆਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਇੱਕੋ ਹੀ ਹੈ ਅਤੇ ਇੱਥੋਂ ਤੱਕ ਕੇ ਅਸੈਂਬਲੀ ਦੇ ਰਾਹ ਵੀ ਸਾਂਝੇ ਹਨ ਤੇ ਇਨ੍ਹਾਂ ਵਿੱਚ ਕੋਈ ਫ਼ਰਕ ਨਹੀਂ ਹੈ।