ਪੰਜਾਬ

punjab

ETV Bharat / state

ਪੇਅ ਕਮਿਸ਼ਨ ਨੂੰ ਲੈਕੇ ਸਿਹਤ ਵਿਭਾਗ ਦੇ ਕਾਮਿਆਂ ਨੇ ਕੀਤੀ ਹੜਤਾਲ

ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਕਿਹਾ ਕਿ ਜੋ ਪੰਜਾਬ ਸਰਕਾਰ ਵੱਲੋਂ ਛੇਵਾਂ ਪੇਅ ਕਮਿਸ਼ਨ ਲਾਗੂ ਕੀਤਾ ਗਿਆ ਹੈ ਉਸ ‘ਚ ਬਹੁਤ ਸਾਰੀਆਂ ਖਾਮੀਆਂ ਹਨ ਜਿਸ ਕਰਕੇ ਉਹ ਇਸ ਨੂੰ ਰੱਦ ਕਰ ਰਹੇ ਹਨ ਤੇ ਹੜਤਾਲ ‘ਤੇ ਜਾਣ ਦੇ ਲਈ ਮਜਬੂਰ ਹਨ।

By

Published : Jul 8, 2021, 10:45 PM IST

ਪੇਅ ਕਮਿਸ਼ਨ ਨੂੰ ਲੈਕੇ ਸਿਹਤ ਵਿਭਾਗ ਦੇ ਕਾਮਿਆਂ ਨੇ ਕੀਤੀ ਹੜਤਾਲ
ਪੇਅ ਕਮਿਸ਼ਨ ਨੂੰ ਲੈਕੇ ਸਿਹਤ ਵਿਭਾਗ ਦੇ ਕਾਮਿਆਂ ਨੇ ਕੀਤੀ ਹੜਤਾਲ

ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਦਿੱਤੇ ਜਾ ਰਹੇ ਛੇਵੇਂ ਪੇ ਕਮਿਸ਼ਨ ਦੇ ਵਿਰੁੱਧ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਸੂਬੇ ਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਵੱਖ ਵੱਖ ਵਿਭਾਗਾਂ ਦੇ ਮੁਲਜ਼ਮ ਛੇਵੇਂ ਪੇਅ ਕਮਿਸ਼ਨ ਦੇ ਖਿਲਾਫ਼ ਵੱਡਾ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦੇ ਹੀ ਸਿਹਤ ਵਿਭਾਗ ਦੇ ਮੈਡੀਕਲ ਅਤੇ ਪੈਰਾਮੈਡੀਕਲ ਕੈਟਾਗਰੀ ਦੇ ਮੁਲਾਜ਼ਮਾਂ ਵੱਲੋਂ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਹੜਤਾਲ ਕੀਤੀ ਗਈ।

ਇਸ ਮੌਕੇ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਵਿਜੈ ਭੂਸ਼ਣ ਨੇ ਕਿਹਾ ਕਿ ਸਿਹਤ ਵਿਭਾਗ ਦੇ ਮੈਡੀਕਲ ਅਤੇ ਪੈਰਾਮੈਡੀਕਲ ਕੈਟਾਗਰੀ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਗਏ ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿੱਚ ਹੜਤਾਲ ਕੀਤੀ ਗਈ ‘ਤੇ ਕੰਮ ਬੰਦ ਕੀਤੇ ਗਏ ਹਨ।

ਪੇਅ ਕਮਿਸ਼ਨ ਨੂੰ ਲੈਕੇ ਸਿਹਤ ਵਿਭਾਗ ਦੇ ਕਾਮਿਆਂ ਨੇ ਕੀਤੀ ਹੜਤਾਲ

ਉਨ੍ਹਾਂ ਨੇ ਕਿਹਾ ਕਿ ਜੋ ਪੰਜਾਬ ਸਰਕਾਰ ਵੱਲੋਂ ਛੇਵਾਂ ਪੇ ਕਮਿਸ਼ਨ ਲਾਗੂ ਕੀਤਾ ਗਿਆ ਹੈ ਉਸ ਚ ਬਹੁਤ ਸਾਰੀਆਂ ਖਾਮੀਆਂ ਹਨ ਜਿਸ ਕਰਕੇ ਉਹ ਇਸ ਨੂੰ ਰੱਦ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੇਅ ਕਮਿਸ਼ਨ ਦੇ ਵਿੱਚ ਊਣਤਾਈਆਂ ਹੋਣ ਦੇ ਕਾਰਨ ਵੱਡੀ ਪੱਧਰ ਤੇ ਮੁਲਾਜ਼ਮ ਜਥੇਬੰਦੀਆਂ ਦੇ ਵੱਲੋਂ ਸੂਬਾ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੀਆਂ ਹਨ।

ਇਸ ਦੌਰਾਰ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਨੂੰ ਸੋਧ ਕੇ ਲਾਗੂ ਕੀਤਾ ਜਾਵੇ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦੇ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਉਨ੍ਹਾਂ ਦੇ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਜਿੰਨ੍ਹਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜ੍ਹੋ: Inflation: ਦੇਸ਼ ਭਰ ’ਚ ਮਹਿੰਗਾਈ ਖ਼ਿਲਾਫ਼ ਸੜਕਾਂ ’ਤੇ ਉੱਤਰੇ ਲੋਕ

ABOUT THE AUTHOR

...view details