ਪੰਜਾਬ

punjab

ਗੁਰਦੁਆਰਾ ਸ੍ਰੀ ਰੱਥ ਸਾਹਿਬ ਦਾ ਸ਼ਾਨਮੱਤਾ ਇਤਿਹਾਸ

By

Published : Dec 27, 2019, 7:07 AM IST

ਸ੍ਰੀ ਫਤਹਿਗੜ੍ਹ ਸਾਹਿਬ ਦੀ ਧਰਤੀ ਨੇ ਆਪਣੇ ਆਪ ਵਿੱਚ ਬਹੁਤ ਇਤਿਹਾਸ ਸੰਜੋਏ ਹੋਏ ਹਨ, ਇਸ ਧਰਤੀ ਨੂੰ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨਾਲ ਜਾਣਿਆ ਜਾਂਦਾ ਹੈ, ਉੱਥੇ ਹੀ ਇਸ ਇਤਿਹਾਸਕ ਧਰਤੀ 'ਤੇ ਗੁਰਦੁਆਰਾ ਸ੍ਰੀ ਰੱਥ ਸਾਹਿਬ ਸੁਸ਼ੋਭਿਤ ਹੈ।

ਫ਼ੋਟੋ
ਫ਼ੋਟੋ

ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਫਤਹਿਗੜ੍ਹ ਸਾਹਿਬ ਦੀ ਪਾਵਨ ਪਵਿੱਤਰ ਧਰਤੀ 'ਤੇ ਗੁਰਦੁਆਰਾ ਸ੍ਰੀ ਰੱਥ ਸਾਹਿਬ ਸੁਸ਼ੋਭਿਤ ਹੈ। ਦੱਸ ਦਈਏ, ਜਦੋਂ ਮੋਰਿੰਡਾ ਦੇ ਥਾਣਾ ਕੋਤਵਾਲੀ ਤੋਂ ਗੱਡੇ ਵਿੱਚ ਸਵਾਰ ਕਰਕੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਜੀ ਤੇ ਮਾਤਾ ਗੁਜਰੀ ਜੀ ਨੂੰ ਸਰਹੰਦ ਲਿਜਾਇਆ ਜਾ ਰਿਹਾ ਸੀ, ਤਾਂ ਰਾਹ ਵਿੱਚ ਜਿਸ ਸਥਾਨ ਉੱਤੇ ਗੱਡੇ ਨੂੰ ਖੜ੍ਹਾ ਕਰਕੇ ਥਾਣਾ ਕੋਤਵਾਲੀ ਦੇ ਥਾਣੇਦਾਰ ਜਾਨੀ ਖਾਂ ਤੇ ਮਾਨੀ ਖ਼ਾਂ ਨੇ ਨਵਾਬ ਵਜ਼ੀਰ ਖਾਂ ਨੂੰ ਇਤਲਾਹ ਦਿੱਤੀ ਸੀ, ਅੱਜ ਇਸ ਸਥਾਨ ਉੱਤੇ ਗੁਰਦੁਆਰਾ ਸ੍ਰੀ ਰੱਥ ਸਾਹਿਬ ਸੁਸ਼ੋਭਿਤ ਹੈ।

ਵੀਡੀਓ

ਤੁਹਾਨੂੰ ਦੱਸ ਦਈਏ, ਜਦੋਂ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਨੂੰ ਥਾਣਾ ਕੋਤਵਾਲੀ ਤੋਂ ਸਰਹੰਦ ਲਿਜਾਣ ਵੇਲੇ ਰਾਹ ਵਿੱਚ ਗੱਡਾ ਰੋਕਿਆ ਸੀ, ਤਾਂ ਉਸ ਵੇਲੇ ਵੱਡੀ ਗਿਣਤੀ ਵਿੱਚ ਲੋਕ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਦਰਸ਼ਨ ਕਰਨ ਲਈ ਪਹੁੰਚ ਗਏ ਸਨ। ਇਸ ਸਥਾਨ ਨੂੰ ਅੱਜ ਲੋਕ ਗੁਰਦੁਆਰਾ ਰੱਥ ਸਾਹਿਬ ਦੇ ਨਾਂਅ ਨਾਲ ਜਾਣਦੇ ਹਨ।

ਇਹ ਵੀ ਪੜ੍ਹੋ: ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਅਕੀਦਤ, ਭਾਗ-10

ABOUT THE AUTHOR

...view details