ਪੰਜਾਬ

punjab

ETV Bharat / state

ਫ਼ਤਿਹਗੜ੍ਹ ਸਾਹਿਬ: ਸਕੂਲ ਵਿੱਚੋਂ ਪਹਿਲੇ ਨੰਬਰ 'ਤੇ ਆਉਣ ਵਾਲੀ ਮਨਪ੍ਰੀਤ ਦਾ ਕੀਤਾ ਗਿਆ ਸਨਮਾਨ - ਵਿਧਾਇਕ ਕਾਕਾ ਰਣਦੀਪ ਸਿੰਘ

ਫ਼ਤਿਹਗੜ੍ਹ ਸਾਹਿਬ ਦੇ ਪਿੰਡ ਫੈਜੁਲਾਪੁਰ ਦੀ ਮਨਪ੍ਰੀਤ ਨੇ 12ਵੀਂ ਵਿੱਚੋਂ 450 ਚੋਂ 426 ਨੰਬਰ ਪ੍ਰਾਪਤ ਕਰ ਸਕੂਲ 'ਚ ਪਹਿਲਾ ਸਥਾਨ ਹਾਸਲ ਕੀਤਾ ਹੈ ਜਿਸ ਦਾ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਦੇ ਦਫਤਰ ਵਿੱਚ ਸਨਮਾਨ ਕੀਤਾ ਗਿਆ।

ਸਕੂਲ ਵਿੱਚੋਂ ਪਹਿਲੇ ਨੰਬਰ ਉੱਤੇ ਆਉਣ ਵਾਲੀ ਮਨਪ੍ਰੀਤ ਦਾ ਕੀਤਾ ਸਨਮਾਨ
ਸਕੂਲ ਵਿੱਚੋਂ ਪਹਿਲੇ ਨੰਬਰ ਉੱਤੇ ਆਉਣ ਵਾਲੀ ਮਨਪ੍ਰੀਤ ਦਾ ਕੀਤਾ ਸਨਮਾਨ

By

Published : Jul 27, 2020, 3:27 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ ਜਿਸ ਵਿੱਚ ਕੁੜੀਆਂ ਨੇ ਬਾਜ਼ੀ ਮਾਰੀ ਹੈ। ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਫੈਜੁਲਾਪੁਰ ਦੀ ਮਨਪ੍ਰੀਤ ਨੇ 12ਵੀਂ ਵਿੱਚੋਂ 450 ਚੋਂ 426 ਨੰਬਰ ਪ੍ਰਾਪਤ ਕਰ ਸਕੂਲ 'ਚ ਪਹਿਲਾ ਸਥਾਨ ਹਾਸਲ ਕੀਤਾ ਹੈ ਜਿਸ ਦਾ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਦੇ ਦਫ਼ਤਰ ਵਿੱਚ ਸਨਮਾਨ ਕੀਤਾ ਗਿਆ।

ਸਕੂਲ ਵਿੱਚੋਂ ਪਹਿਲੇ ਨੰਬਰ ਉੱਤੇ ਆਉਣ ਵਾਲੀ ਮਨਪ੍ਰੀਤ ਦਾ ਕੀਤਾ ਸਨਮਾਨ

ਮਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਉਸ ਨੇ ਸਕੂਲ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦਾ ਸਾਰਾ ਸ਼੍ਰੇਅ ਮੇਰੇ ਮਾਪਿਆਂ ਤੇ ਅਧਿਆਪਕਾਂ ਨੂੰ ਜਾਂਦਾ ਹੈ ਜਿਨ੍ਹਾਂ ਦੇ ਸਦਕਾ ਅੱਜ ਉਸ ਨੇ ਪਹਿਲਾਂ ਸਥਾਨ ਹਾਸਲ ਕੀਤਾ ਹੈ।

ਵਿਧਾਇਕ ਰਾਮ ਕ੍ਰਿਸ਼ਨ ਭੱਲਾ ਨੇ ਦੱਸਿਆ ਕਿ ਅੱਜ ਸਮਾਂ ਕੁੜੀਆਂ ਦਾ ਹੈ। ਕੁੜੀਆਂ ਮੁੰਡਿਆਂ ਨਾਲੋਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ ਸਗੋਂ ਉਨ੍ਹਾਂ ਤੋਂ ਅੱਗੇ ਹਨ। ਉਨ੍ਹਾਂ ਨੇ ਕਿਹਾ ਕਿ ਸਾਡੇ ਹਲਕੇ ਦੀ ਮਨਪ੍ਰੀਤ ਕੌਰ ਨੇ ਪੂਰੇ ਹਲਕੇ ਦਾ ਨਾਂਅ ਰੌਸ਼ਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਮਸ਼ਪੁਰ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਹੈ ਜਿਸ ਨੇ ਸਕੂਲ ਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ।
ਇਹ ਵੀ ਪੜ੍ਹੋ:ਸੈਂਟਰ ਆਫ਼ ਐਕਸੀਲੈਂਸ ਵਿਭਾਗ ਦੇ ਵਿਦਿਆਰਥੀਆਂ ਨੇ ਤਿਆਰ ਕੀਤਾ ਰੋਬੋਟ ਸੇਵਕ

ABOUT THE AUTHOR

...view details