ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਲਾਗ ਵਿੱਚ ਪਹਿਲੀ ਕਤਾਰ ਵਿੱਚ ਕੰਮ ਕਰ ਰਹੀਆਂ ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ ਵੱਲੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਭੁੱਖ ਹੜਤਾਲ ਸ਼ੁਰੂ ਕੀਤੀ ਗਈ।
ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ ਦੀ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਨੇ ਕਿਹਾ ਕਿ ਆਸ਼ਾ ਵਰਕਰਾਂ ਨੇ ਕੋਰੋਨਾ ਮਹਾਂਮਾਰੀ ਵਿੱਚ ਫਰੰਟ ਲਾਈਨ ਉੱਤੇ ਕੰਮ ਕੀਤਾ ਹੈ ਤੇ ਇਸ ਕੰਮ ਵਿੱਚ ਕਈ ਆਸ਼ਾ ਵਰਕਰਾਂ ਤੇ ਫੈਸਲੀਟੇਟਰ ਕੋਰੋਨਾ ਦੀ ਮਹਾਂਮਾਰੀ ਦੀ ਚਪੇਟ ਵਿੱਚ ਵੀ ਆ ਗਏ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀ ਸਾਰ ਤੱਕ ਨਹੀਂ ਲਈ ਗਈ। ਉਨ੍ਹਾਂ ਨੇ ਕਿਹਾ ਕਿ ਇੱਥੋਂ ਤੱਕ ਕਿ ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਨੂੰ ਮਿਲਣ ਵਾਲਾ ਕੋਰੋਨਾ ਭੱਤਾ ਵੀ ਬੰਦ ਕਰ ਦਿੱਤਾ ਗਿਆ ਹੈ ਜਿਸ ਦੇ ਵਿਰੋਧ ਵਿੱਚ ਅੱਜ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ।