ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਸਕੂਲ ਅਤੇ ਕਾਲਜ ਬੰਦ ਕੀਤੇ ਗਏ ਹਨ। ਇਸ ਦੇ ਚੱਲਦਿਆਂ ਸ੍ਰੀ ਫ਼ਤਿਗਗੜ੍ਹ ਸਾਹਿਬ 'ਚ ਪ੍ਰਾਈਵੇਟ ਸਕੂਲਾਂ ਦੇ ਅਧਿਕਾਰੀਆਂ ਵੱਲੋਂ ਮਟਿੰਗ ਕੀਤੀ ਗਈ ਅਤੇ ਸਰਕਾਰ ਤੋਂ ਸਕੂਲਾਂ ਨੂੰ ਖੋਲ੍ਹਣ ਦੀ ਅਪੀਲ ਕੀਤੀ ਹੈ।
ਇਸ ਸਬੰਧੀ ਪ੍ਰਾਈਵੇਟ ਸਕੂਲਾਂ ਦੇ ਅਧਿਕਾਰੀਆਂ ਦਾ ਕਹਿਣਾ ਕਿ ਸਰਕਾਰ ਵੱਲੋਂ ਕੋਰੋਨਾ ਦੀ ਆੜ 'ਚ ਸਕੂਲ ਬੰਦ ਕਰਕੇ ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖ਼ਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਜਦੋਂ ਚੋਣਾਂ 'ਚ ਰੈਲੀਆਂ ਕੀਤੀਆਂ ਜਾ ਸਕਦੀਆਂ ਹਨ ਤਾਂ ਸਕੂਲ ਵੀ ਖੋਲ੍ਹੇ ਜਾ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਪੰਜਾਬ ਨਾਲ ਲੱਗਦੇ ਹੋਰ ਸੂਬਿਆਂ 'ਚ ਵੀ ਕੋਰੋਨਾ ਵਾਇਰਸ ਹੈ, ਪਰ ਉਥੋਂ ਦੀਆਂ ਸਰਕਾਰਾਂ ਵੱਲੋਂ ਸਕੂਲ ਅਤੇ ਕਾਲਜ ਬੰਦ ਨਹੀਂ ਕੀਤੇ ਗਏ।