ਸ੍ਰੀ ਫਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰ ਦੇ ਨਾਂਅ 'ਤੇ ਜਾਰੀ ਕੀਤੇ ਗਏ ਆਰਡੀਨੈਂਸਾਂ ਨੂੰ ਲੈ ਕੇ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ, ਉੱਥੇ ਹੀ ਆੜ੍ਹਤੀਆਂ ਵੱਲੋਂ ਵੀ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕੀਤਾ ਜਾ ਰਿਹਾ। ਆੜ੍ਹਤੀਆਂ ਵੱਲੋਂ ਸ਼ੁੱਕਰਵਾਰ ਨੂੰ ਪੰਜਾਬ ਭਰ ਦੇ ਵਿੱਚ ਆਰਡੀਨੈਂਸਾਂ ਦੇ ਵਿਰੋਧ ਵਿੱਚ ਹੜਤਾਲ ਕੀਤੀ ਗਈ।
ਖੇਤੀ ਆਰਡੀਨੈਂਸਾਂ ਨੂੰ ਲੈ ਕੇ ਆੜ੍ਹਤੀਆਂ ਨੇ ਕੀਤੀ ਹੜਤਾਲ - punjab agriculture news
ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਕੇਂਦਰ ਵੱਲੋਂ ਲਿਆਂਦੇ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਆੜ੍ਹਤੀਆਂ ਦੇ ਵੱਲੋਂ ਹੜਤਾਲ ਕੀਤੀ ਗਈ। ਇਸ ਮੌਕੇ ਆੜ੍ਹਤੀ ਐਸਸੀਏਸ਼ਨ ਅਮਲੋਹ ਦੇ ਪ੍ਰਧਾਨ ਜਗਵਿੰਦਰ ਸਿੰਘ ਰਹਿਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਰਡੀਨੈਂਸ ਜਿੱਥੇ ਕਿਸਾਨਾਂ ਲਈ ਘਾਤਕ ਹੈ, ਉੱਥੇ ਹੀ ਇਸ ਦੇ ਨਾਲ ਆੜ੍ਹਤੀਆਂ ਨੂੰ ਵੀ ਵੱਡਾ ਨੁਕਸਾਨ ਹੋਵੇਗਾ
ਇਸ ਦੇ ਤਹਿਤ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਵੀ ਇਨ੍ਹਾਂ ਕੇਂਦਰ ਵੱਲੋਂ ਲਿਆਂਦੇ ਇਨ੍ਹਾਂ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਆੜ੍ਹਤੀਆਂ ਦੇ ਵੱਲੋਂ ਹੜਤਾਲ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਆੜ੍ਹਤੀ ਐਸਸੀਏਸ਼ਨ ਅਮਲੋਹ ਦੇ ਪ੍ਰਧਾਨ ਜਗਵਿੰਦਰ ਸਿੰਘ ਰਹਿਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਰਡੀਨੈਂਸ ਜਿੱਥੇ ਕਿਸਾਨਾਂ ਲਈ ਘਾਤਕ ਹੈ, ਉੱਥੇ ਹੀ ਇਸ ਦੇ ਨਾਲ ਆੜ੍ਹਤੀਆਂ ਨੂੰ ਵੀ ਵੱਡਾ ਨੁਕਸਾਨ ਹੋਵੇਗਾ ਕਿਉਂਕਿ ਜ਼ਿਆਦਾਤਰ ਆੜ੍ਹਤੀਏ ਆੜ੍ਹਤ ਤੋਂ ਬਗੈਰ ਕੋਈ ਦੂਸਰਾ ਕੰਮ ਨਹੀਂ ਕਰਦੇ। ਜਿਨ੍ਹਾਂ ਦਾ ਕੰਮ ਬੰਦ ਹੋ ਜਾਵੇਗਾ ਤੇ ਉਨ੍ਹਾਂ ਨੂੰ ਮੁਸ਼ਕਿਲਾ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਸ ਨੂੰ ਰੱਦ ਨਹੀਂ ਕਰਦੀ ਤਾਂ ਉਹ ਆਉਣ ਵਾਲੇ ਦਿਨਾਂ ਦੇ ਵਿੱਚ ਹੋਰ ਤਿੱਖਾ ਸੰਘਰਸ਼ ਕਰਨਗੇ।