ਪੰਜਾਬ

punjab

ETV Bharat / state

ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਹੜ੍ਹਾਂ ਵਰਗੇ ਹਾਲਾਤ, ਪਿੰਡਾਂ 'ਚੋਂ ਕੱਢ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਹੜ੍ਹ ਦੇ ਹਾਲਾਤ ਬਣੇ ਹੋਏ ਨੇ ਅਤੇ ਪਾਣੀ ਕਾਰਨ ਘਰਾਂ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਭਾਰਤੀ ਫੌਜ ਦੀ ਮਦਦ ਵੀ ਲਈ ਗਈ ਹੈ। ਕਈ ਪਿੰਡਾਂ ਵਿੱਚ ਭਾਰਤੀ ਫੌਜ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਰੈਸਕਿਊ ਕਰ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਜਾ ਰਿਹਾ ਹੈ, ਜਿੱਥੇ ਲੋਕਾਂ ਦੇ ਰਹਿਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਕੀਤੇ ਹੋਏ ਹਨ।

Indian Army teams rescuing in Fatehgarh Sahib
Indian Army teams rescuing in Fatehgarh Sahib

By

Published : Jul 11, 2023, 10:54 AM IST

ਏਟੀਆਰਓ ਸੰਦੀਪ ਸਿੰਘ ਨੇ ਦਿੱਤੀ ਜਾਣਕਾਰੀ

ਸ੍ਰੀ ਫ਼ਤਹਿਗੜ੍ਹ ਸਾਹਿਬ: ਪਿਛਲੇ ਲੰਮੇਂ ਸਮੇਂ ਤੋਂ ਲਗਤਾਰ ਪੈ ਰਹੀ ਭਾਰੀ ਬਰਸਾਤ ਕਾਰਨ ਪੈਦਾ ਹੋਏ ਹਾਲਾਤਾਂ ਨਾਲ ਨਜਿੱਠਣ ਵਾਸਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪ੍ਰਸ਼ਾਸਨ ਪੱਬਾਂ ਭਾਰ ਹੋਇਆ ਪਿਆ ਹੈ। ਜ਼ਿਲ੍ਹੇ ਵਿੱਚ ਹੜ੍ਹ ਦੇ ਹਾਲਾਤ ਬਣੇ ਹੋਏ ਨੇ ਅਤੇ ਪਾਣੀ ਕਾਰਨ ਘਰਾਂ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਮਿਲਟਰੀ ਦੀ ਮਦਦ ਵੀ ਲਈ ਗਈ ਹੈ। ਫਤਿਹਗੜ੍ਹ ਸਾਹਿਬ ਦੇ ਕਈ ਪਿੰਡਾਂ ਵਿੱਚ ਭਾਰਤੀ ਫੌਜ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਰੈਸਕਿਊ ਕਰ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਜਾ ਰਿਹਾ ਹੈ, ਜਿੱਥੇ ਲੋਕਾਂ ਦੇ ਰਹਿਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਕੀਤੇ ਹੋਏ ਹਨ।

ਰਾਹਤ ਕਾਰਜਾਂ 'ਚ ਵੱਖ-ਵੱਖ ਟੀਮਾਂ ਤੈਨਾਤ: ਇਸ ਸਬੰਧੀ ਜਾਣਕਾਰੀ ਦਿੰਦਿਆ ਏ.ਟੀ.ਆਰ.ਓ ਸੰਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਰਾਹਤ ਕਾਰਜਾਂ ਲਈ ਭਾਰਤੀ ਫੌਜ ਦੇ 65 ਜਵਾਨ, ਜਿਨ੍ਹਾਂ ਵਿੱਚ 02 ਅਫਸਰ ਸ਼ਾਮਲ ਹਨ, ਪਟਿਆਲਾ ਤੋਂ ਇੱਥੇ ਪੁੱਜ ਚੁੱਕੇ ਹਨ। ਇਸ ਦੇ ਨਾਲ ਐਨ.ਡੀ.ਆਰ.ਐੱਫ. ਦੀ 25 ਮੈਂਬਰੀ ਟੀਮ ਬਠਿੰਡੇ ਤੋਂ ਆ ਕੇ ਰਾਹਤ ਕਾਰਜਾਂ ਵਿੱਚ ਲੱਗ ਗਈ ਹੈ। ਇਹਨਾਂ ਵੱਲੋਂ ਪਿੰਡ ਮਹੱਦੀਆਂ ਵਿੱਚੋਂ ਤਕਰੀਬਨ 30 ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਜ਼ਿਲ੍ਹੇ ਵਿੱਚ ਕਰੀਬ 1500 ਵਿਅਕਤੀਆਂ ਨੂੰ ਖਾਣਾ ਵੀ ਮੁਹੱਈਆਂ ਕਰਵਾਇਆ ਗਿਆ ਹੈ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ: ਉੱਥੇ ਹੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ 24 ਘੰਟੇ ਰਾਹਤ ਕਾਰਜਾਂ ਵਿੱਚ ਜੁੱਟੀਆਂ ਹੋਈਆਂ ਹਨ ਅਤੇ ਜਿੱਥੋਂ ਕਿਤੋਂ ਵੀ ਮਦਦ ਲਈ ਕਾਲ ਆ ਰਹੀ, ਉਸ ਸਬੰਧੀ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਲੋਕਾਂ ਨੂੰ ਸੁਰੱਖਿਅਤ ਥਾਵਾਂ ਉੱਤੇ ਪੁੱਜਦਾ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਖਾਣਾ ਵੀ ਮੁਹੱਈਆਂ ਕਰਵਾਇਆ ਜਾ ਰਿਹਾ ਹੈ। ਉੱਥੇ ਹੀ ਉਹਨਾਂ ਨੇ ਲੋਕਾਂ ਅਪੀਲ ਕੀਤੀ ਕਿ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਸਾਰੇ ਹਾਲਾਤ ਕਾਬੂ ਵਿੱਚ ਹਨ।

ABOUT THE AUTHOR

...view details