ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਦੇ ਸਾਬਕਾ ਡੀਜੀਪੀ ਇਜ਼ਹਾਰ ਆਲਮ ਨੂੰ ਰੋਜ਼ਾ ਸ਼ਰੀਫ ਵਿਖੇ ਸਪੁਰਦ-ਏ-ਖਾਕ ਕੀਤਾ ਗਿਆ। ਸੇਵਾਮੁਕਤ ਡੀਜੀਪੀ ਪਦਮ ਸ੍ਰੀ ਮੁਹੰਮਦ ਇਜ਼ਹਾਰ ਆਲਮ ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਸੀ। ਜਿਨ੍ਹਾਂ ਦੀ ਦਿਲੀ ਇੱਛਾ ਅਨੁਸਾਰ ਉਨ੍ਹਾਂ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਦੇ ਰੋਜ਼ਾ ਸ਼ਰੀਫ ਵਿਖੇ ਸਪੁਰਦ-ਏ-ਖਾਕ ਕੀਤਾ ਗਿਆ।
ਇਜ਼ਹਾਰ ਆਲਮ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਇਹ ਵੀ ਪੜੋ: 'Tragedy King' ਦਲੀਪ ਕੁਮਾਰ ਨਾਲ ਜੁੜੀਆਂ ਕੁਝ ਰੌਚਕ ਗੱਲਾਂ
ਰੋਜ਼ਾ ਸ਼ਰੀਫ ਵਿਖੇ ਉਨ੍ਹਾਂ ਨੂੰ ਸਰਕਾਰੀ ਸਨਮਾਨਾਂ ਅਨੁਸਾਰ ਸਲਾਮੀ ਦਿੱਤੀ ਗਈ। ਇਸ ਮੌਕੇ ’ਤੇ ਦੁਖ ਜ਼ਾਹਰ ਕਰਨ ਦੇ ਲਈ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਵੀ ਮੌਜੂਦ ਰਹੇ। ਇਸ ਮੌਕੇ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਇਜ਼ਹਾਰ ਆਲਮ ਜਦੋਂ ਪੰਜਾਬ ਦੇ ਡੀਜੀਪੀ ਸਨ ਤਾਂ ਉਨ੍ਹਾਂ ਨੇ ਪੰਜਾਬ ਨੂੰ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਵਧੀਆ ਸੇਵਾਵਾਂ ਦਿੱਤੀਆਂ ਗਈਆਂ। ਉਨ੍ਹਾਂ ਨੂੰ ਆਉਣ ਵਾਲੇ ਸਮੇਂ ਦੇ ਵਿਚ ਵੀ ਯਾਦ ਕੀਤਾ ਜਾਂਦਾ ਰਹੇਗਾ।
ਮੁਹੰਮਦ ਇਜ਼ਹਾਰ ਆਲਮ ਸੇਵਾਮੁਕਤ ਹੋਣ ਉਪਰੰਤ ਪੰਜਾਬ ਵਕਫ ਬੋਰਡ ਦੇ ਚੇਅਰਮੈਨ ਵੀ ਰਹੇ। ਉਹ ਇਮਾਰਤ ਏ ਸ਼ਰੀਆ ਪੰਜਾਬ ਦੇ ਫਾਊਂਡੇਸ਼ਨ ਚੇਅਰਮੈਨ ਵੀ ਰਹੇ। ਉੱਥੇ ਹੀ ਇਜਹਾਰ ਆਲਮ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਵੀ ਬਣੇ।
ਇਹ ਵੀ ਪੜੋ: ਗੈਂਗਸਟਰ ਨਰੂਆਣਾ ਦਾ ਕਤਲ ਕਰਨ ਵਾਲਾ ਮੰਨਾ ਇਸ ਹਸਪਤਾਲ 'ਚ ਭਰਤੀ