ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਾਭਾ ਜੇਲ੍ਹ ਵਿਖੇ ਨਜ਼ਰਬੰਦ ਕੈਦੀਆਂ ਨਾਲ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਪੱਖਪਾਤ ਰਵੱਈਏ ਦੀ ਨਿਖੇਧੀ ਕੀਤੀ ਹੈ।
'ਜੇਲ੍ਹਾਂ 'ਚ ਬੰਦ ਬੰਦੀ ਸਿੰਘਾਂ ਨਾਲ ਵਿਤਕਰਾ ਕਰਨਾ ਬੰਦ ਕਰੇ ਜੇਲ੍ਹ ਪ੍ਰਸ਼ਾਸਨ'
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਾਭਾ ਜੇਲ੍ਹ ਵਿਖੇ ਨਜ਼ਰਬੰਦ ਕੈਦੀਆਂ ਨਾਲ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਪੱਖਪਾਤ ਰਵੱਈਏ ਦੀ ਨਿਖੇਧੀ ਕੀਤੀ।
ਵੀਰਵਾਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘ ਰਿਹਾਈ ਮੋਰਚਾ ਦੇ ਪ੍ਰਧਾਨ ਜੰਗ ਸਿੰਘ ਨੇ ਇੱਕ ਮੰਗ ਪੱਤਰ ਰਾਹੀਂ ਇਹ ਮਾਮਲਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਧਿਆਨ ਵਿੱਚ ਲਿਆਂਦਾ। ਉਨ੍ਹਾਂ ਕਿਹਾ ਕਿ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਮਹੀਨੇ ਬੰਦੀ ਸਿੰਘਾਂ ਲਈ ਜੇਲ੍ਹਾਂ ਵਿੱਚ ਜੋ ਰਸਦ ਭੇਜੀ ਜਾਂਦੀ ਹੈ ਉਹ ਵੀ ਜੇਲ੍ਹ ਪ੍ਰਸ਼ਾਸਨ ਵੱਲੋਂ ਸਿੰਘਾਂ ਨੂੰ ਮੁਹੱਈਆ ਨਹੀਂ ਕਰਵਾਈ ਜਾ ਰਹੀ।
ਉਨ੍ਹਾਂ ਕਿਹਾ ਕਿ ਬੇਅਦਬੀਆਂ ਹੋਣ ਸਬੰਧੀ ਜੇਲ੍ਹ ਵਿੱਚ ਬੰਦ ਨਜਰਬੰਦ ਸਿੰਘਾਂ ਨੇ ਆਵਾਜ਼ ਚੁੱਕੀ ਸੀ ਅਤੇ ਹੁਣ ਉਨ੍ਹਾਂ ਸਿੰਘਾਂ ਨੂੰ ਕਿਸੇ ਨਾ ਕਿਸੇ ਬਹਾਨੇ ਨਾਜਾਇਜ਼ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਉਹ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਅਤੇ ਜੇਲ੍ਹ ਮੰਤਰੀ ਦੇ ਵੀ ਧਿਆਨ ਵਿੱਚ ਇਹ ਮਾਮਲਾ ਲਿਆਉਣਗੇ।