ਫਤਹਿਗੜ੍ਹ ਸਾਹਿਬ: ਸ੍ਰੀ ਹਰਿਮੰਦਰ ਸਾਹਿਬ ਵਿੱਚ ਹੋਈ ਬੇਅਦਬੀ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡੇ ਦੇਸ਼ ਵਿੱਚ ਅਜਿਹੀਆਂ ਘਟਨਾਵਾਂ ਹੋ ਰਹੀਆਂ ਹਨ। ਸਾਡੀ ਬਾਣੀ ਵਿੱਚ ਲਿਖਿਆ ਹੈ ਕਿ ਗੁਰੂ ਮਾਨਿਓ ਗ੍ਰੰਥ, ਜੇਕਰ ਕੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਦਾ ਹੈ ਤਾਂ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਜਿਸ ਤਰਾਂ ਨਾਲ ਬੇਅਦਬੀ ਕਰਨ ਵਾਲੇ ਸਲੂਕ ਕੀਤਾ ਗਿਆ ਹੈ, ਉਸ ਦੀ ਵੀ ਉਹ ਨਿੰਦਿਆ ਕਰਦੇ ਹਨ। ਉਸ 'ਤੇ ਵੀ ਕਾਰਵਾਈ ਹੋਣੀ ਚਾਹੀਦੀ। ਇਹ ਕਹਿਣਾ ਸੀ ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਦਾ ਉਹ ਐਤਵਾਰ ਨੂੰ ਹਲਕਾ ਅਮਲੋਹ ਦੇ ਪਿੰਡ ਮਛਰਾਏ ਖੁਰਦ ਵਿੱਚ ਪੂਰੇ ਹੋਏ, ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਦੇ ਲਈ ਆਏ ਸਨ।
ਬੇਅਦਬੀ ਦੀ ਘਟਨਾ 'ਚ ਕੇਂਦਰ ਸਰਕਾਰ ਦੀ ਸ਼ਹਿ ਉੱਥੇ ਹੀ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੋਈ ਘਟਨਾ ਬਾਰੇ ਕੇਂਦਰ ਦੀ ਸ਼ਹਿ ਹੋਣ ਦੀ ਗੱਲ ਆਖੀ ਅਤੇ ਕਿਹਾ ਕਿ ਕਿਤੇ ਨਾ ਕਿਤੇ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕੀਤਾ ਜਾ ਰਿਹਾ ਹੈ।
ਇਸ ਮੌਕੇ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਚ ਹੋਈ ਬੇਅਦਬੀ ਦੀ ਘਟਨਾ ਤੇ ਦੁੱਖ ਜ਼ਾਹਰ ਕੀਤਾ ਅਤੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ। ਅਜਿਹਾ ਕਰਨ ਵਾਲੇ ਲੋਕਾਂ ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਉੱਥੇ ਹੀ ਉਨ੍ਹਾਂ ਨੇ ਬੇਅਦਬੀ ਕਰਨ ਵਾਲੇ ਨਾਲ ਹੋਏ ਮਾੜੇ ਸਲੂਕ ਦੀ ਵੀ ਨਿੰਦਿਆ ਕੀਤੀ ਤੇ ਕਿਹਾ ਕਿ ਉਸ ਵਿਅਕਤੀ ਤੇ ਵੀ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਨਹੀਂ ਲੈਣਾ ਚਾਹੀਦਾ।
ਚੰਨੀ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਜਲਦ ਹੀ ਬੇਅਦਬੀ ਕਰਨ ਵਾਲਿਆਂ ਤੇ ਕਾਰਵਾਈ ਕੀਤੀ ਜਾਵੇਗੀ ਦੇ ਸਵਾਲ ਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਕਾਨੂੰਨ ਕਾਇਦਾ ਬਣਾਇਆ ਗਿਆ ਹੈ ਜੋ ਵਿਧਾਨ ਸਭਾ ਦੇ ਵਿੱਚ ਪਾਸ ਕੀਤਾ ਗਿਆ ਹੈ। ਬੇਅਦਬੀ ਦੀਆਂ ਹੋ ਰਹੀਆਂ ਘਟਨਾਵਾਂ ਤੇ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਮੈਂ ਮਹਿਸੂਸ ਕਰ ਰਿਹਾ ਹਾਂ ਕਿ ਕਿਤੇ ਨਾ ਕਿਤੇ ਕੇਂਦਰ ਦੀ ਵੀ ਸ਼ਹਿ ਹੋ ਰਹੀ ਹੈ ਜੋ ਪੰਜਾਬ ਦਾ ਮਾਹੌਲ ਬਿਗਾੜਨ ਦਾ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਸਵਾਸ਼ ਹੈ ਕਿ ਕੋਈ ਵੀ ਅਜਿਹਾ ਕੰਮ ਆਪਣੇ ਆਪ ਨਹੀਂ ਕਰਦਾ ਕੋਈ ਉਸ ਤੋਂ ਅਜਿਹਾ ਕਰਵਾ ਰਿਹਾ ਹੁੰਦਾ ਹੈ। ਜਿਸ ਨਾਲ ਦੇਸ਼ ਮਾੜਾ ਸ਼ੰਦੇਸ਼ ਜਾਂਦਾ ਹੈ। ਅਜਿਹਾ ਕੰਮ ਕਰਵਾਉਣ ਵਾਲਿਆਂ ਦੀ ਵੀ ਕਿਤੇ ਨਾ ਕਿਤੇ ਇਹ ਸੋਚ ਹੋਵੇਗੀ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਖਰਾਬ ਕਰਕੇ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਵਾਇਆ ਜਾਵੇ।
ਇਹ ਵੀ ਪੜੋ:-ਸਿੱਧੂ ਮੂਸੇ ਵਾਲੇ ਦੇ ਗੈਂਗਸਟਰਾਂ ਨਾਲ ਸਬੰਧ: ਸੁਖਬੀਰ ਬਾਦਲ