ਸ਼੍ਰੀ ਫ਼ਤਹਿਗੜ੍ਹ ਸਾਹਿਬ :ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਵਾ ਕੇ ਨੌਜਵਾਨਾਂ ਅੰਦਰ ਇੱਕ ਨਵਾਂ ਜੋਸ਼ ਭਰਿਆ ਗਿਆ ਹੈ। ਅੱਜ ਪਿੰਡਾਂ ਅਤੇ ਸ਼ਹਿਰਾਂ ਦੇ ਖੇਡ ਮੈਦਾਨਾਂ ਵਿੱਚ ਨੌਜਵਾਨ ਪੂਰੇ ਉਤਸ਼ਾਹ ਨਾਲ ਆ (Khedan Watan Punjab Diyan) ਰਹੇ ਹਨ। ਇਹ ਕਹਿਣਾ ਸੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ (Deputy Commissioner Parneet Shergill) ਦਾ, ਜੋ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੇ ਇਨਡੋਰ ਸਟੇਡੀਅਮ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਅਧੀਨ ਬਲਾਕ ਪੱਧਰੀ ਖੇਡਾਂ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ।
Khedan Watan Punjab Diyan : ਸ਼੍ਰੀ ਫਤਿਹਗੜ੍ਹ ਸਾਹਿਬ ਸ਼ੁਰੂ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ - Khedan Watan Punjab Diyan
ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਅਰੰਭ ਹੋ ਗਈਆਂ ਹਨ। ਇਨ੍ਹਾਂ ਖੇਡਾਂ ਵਿੱਚ ਐਥਲੈਟਿਕਸ, ਫੁੱਟਬਾਲ, ਵਾਲੀਬਾਲ ਸ਼ੂਟਿੰਗ ਅਤੇ ਸਮੈਸ਼ਿੰਗ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਇਲ), ਖੋਹ-ਖੋਹ ਅਤੇ ਰੱਸਾਕਸੀ ਦੇ ਮੁਕਾਬਲੇ ਕਰਵਾਏ ਜਾਣਗੇ। (Khedan Watan Punjab Diyan)
Published : Sep 1, 2023, 6:34 PM IST
ਨਕਦ ਇਨਾਮਾਂ ਵਿੱਚ ਵਾਧਾ :ਡੀਸੀ ਪਰਨੀਤ ਸ਼ੇਰਗਿੱਲ (Deputy Commissioner Parneet Shergill) ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ ਖੇਡ ਨੀਤੀ ਵਿੱਚ ਜਿਥੇ ਖਿਡਾਰੀਆਂ ਨੂੰ ਦਿੱਤੇ ਜਾਣ ਵਾਲੇ ਨਗਦ ਇਨਾਮਾਂ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ। ਉਥੇ ਹੀ ਨੈਸ਼ਨਲ ਤੇ ਇੰਟਰਨੈਸ਼ਨਲ ਪੱਧਰ ਤੇ ਖੇਡਾਂ ਦੀ ਤਿਆਰੀ (Preparation of games at national and international level) ਕਰਨ ਵਾਲੇ ਖਿਡਾਰੀਆਂ ਨੂੰ ਡਾਇਟ ਲਈ ਦਿੱਤੀ ਜਾਣ ਵਾਲੀ ਰਾਸ਼ੀ ਵਿੱਚ ਵੀ ਵੱਡਾ ਵਾਧਾ ਕੀਤਾ ਗਿਆ ਹੈ। ਇਸ ਨਾਲ ਖਿਡਾਰੀ ਆਧੁਨਿਕ ਢੰਗ ਤਕਨੀਕਾਂ ਨਾਲ ਆਪਣੀ ਖੇਡ ਦੀ ਤਿਆਰੀ ਕਰਕੇ ਆਪਣੇ ਸੂਬੇ ਤੇ ਦੇਸ਼ ਦਾ ਨਾਮ ਦੁਨੀਆਂ ਭਰ ਵਿੱਚ ਰੌਸ਼ਨ ਕਰ ਸਕਣਗੇ। ਉਹਨਾਂ ਨੇ ਦਸਿਆ ਕਿ ਬਲਾਕ ਪੱਧਰ 'ਤੇ ਜਿੱਤਣ ਵਾਲੇ ਖਿਡਾਰੀ ਅੱਗੇ ਜਿਲਾ ਪੱਧਰ ਅਤੇ ਉਸ ਤੋਂ ਬਾਅਦ ਪੰਜਾਬ ਪੱਧਰ ਤੱਕ ਜਾਣਗੇ, ਜਿੱਥੇ ਉਨ੍ਹਾਂ ਦੇ ਮੁਕਾਬਲੇ ਹੋਣਗੇ।
- Ludhiana Toll Plaza Rates : ਟੋਲ ਕੀਮਤਾਂ ਵਿੱਚ ਵਾਧਾ, ਭੜਕੇ ਰਾਹਗੀਰਾਂ ਨੇ ਦੇਖੋ ਕੀ ਕਿਹਾ ...
- Ludhiana Clash News : ਮਹਿਲਾ 'ਤੇ ਪਤੀ ਨੇ ਕੀਤਾ ਰੌਡ ਨਾਲ ਹਮਲਾ, ਤਸਵੀਰਾਂ ਕੈਮਰੇ 'ਚ ਰਿਕਾਰਡ
- Moga Farmers Protest : ਮੋਗਾ ਦੇ ਕਿਸਾਨਾਂ ਨੇ ਸਰਕਾਰ ਵੱਲੋਂ ਐਲਾਨੀ ਮੁਆਵਜ਼ਾ ਰਾਸ਼ੀ ਲੈਣ ਤੋਂ ਕੀਤਾ ਇਨਕਾਰ, ਡੀਸੀ ਨੂੰ ਸੌਂਪਿਆ ਮੰਗ ਪੱਤਰ
ਜ਼ਿਲ੍ਹਾ ਖੇਡ ਅਫਸਰ ਕੁਲਦੀਪ ਚੁੱਘ ਨੇ ਦੱਸਿਆ ਕਿ ਸਰਹਿੰਦ ਬਲਾਕ ਦੀਆਂ ਖੇਡਾਂ ਅੱਜ ਤੋਂ ਸ਼ੁਰੂ ਹੋਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਵਿੱਚ 5000 ਤੋਂ ਵੱਧ ਖਿਡਾਰੀ ਭਾਗ ਲੈ ਰਹੇ ਹਨ ਅਤੇ ਇਨ੍ਹਾਂ ਖੇਡਾਂ ਵਿੱਚ ਐਥਲੈਟਿਕਸ, ਫੁੱਟਬਾਲ, ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਇਲ), ਖੋਹ-ਖੋਹ ਅਤੇ ਰੱਸਾ ਕੱਸੀ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਜਿਹੜੇ ਖਿਡਾਰੀ ਜਾਂ ਟੀਮਾਂ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣਾ ਚਾਹੁੰਦੇ ਹਨ ਤੇ ਜਿਨ੍ਹਾਂ ਨੇ ਆਨਲਾਇਨ ਰਜਿਸਟਰੇਸ਼ਨ ਨਹੀਂ ਕਰਵਾਈ ਉਹ ਮੌਕੇ ਤੇ ਵੀ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡਾਂ 9 ਸਤੰਬਰ ਤੱਕ ਕਰਵਾਈਆਂ ਜਾਣਗੀਆਂ।