ਫ਼ਤਹਿਗੜ੍ਹ ਸਾਹਿਬ : ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਬੱਸਾਂ ਅਤੇ ਕਾਰਾਂ ਦਾ ਇੱਕ ਵੱਡਾ ਕਾਫ਼ਲਾ ਦਿੱਲੀ ਲਈ ਰਵਾਨਾ ਹੋਇਆ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਦਿੱਲੀ ਦੀਆਂ ਬਰੂਹਾਂ ਉੱਤੇ ਡਟੇ ਰਹਿਣਗੇ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਲੇ ਕਾਨੂੰਨ ਰੱਦ ਨਹੀਂ ਕਰ ਦਿੰਦੀ ਕਿਸਾਨ ਮਰ ਕੇ ਜਾਂ ਜਿੱਤ ਕੇ ਹੀ ਘਰ ਨੂੰ ਵਾਪਸ ਪਰਤਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਜਗੀਰਦਾਰੀ ਖ਼ਤਮ ਕਰ ਕੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਇਆ ਸੀ ਪ੍ਰੰਤੂ ਕੇਂਦਰ ਸਰਕਾਰ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਖੁਸ਼ਹਾਲ ਕਰਨਾ ਚਾਹੁੰਦੀ ਹੈ।
ਕਿਸਾਨ ਅੰਦੋਲਨ : ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਲਈ ਰਵਾਨਾ ਕੇਂਦਰ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਦਿੱਤੇ ਮਾਲਕੀ ਦੇ ਅਧਿਕਾਰ ਖੋਹਣ ਦੀ ਫਿਰਾਕ 'ਚ
ਉਨ੍ਹਾਂ ਐਲਾਨ ਕੀਤਾ ਕਿ ਅਜਿਹਾ ਨਹੀਂ ਹੋਣ ਦੇਣਗੇ ਚਾਹੇ ਕਿਸਾਨਾਂ ਨੂੰ ਕੋਈ ਕੁਰਬਾਨੀ ਦੇਣੀ ਪਵੇ।ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੇਕਰ ਜਲਦ ਕਾਲੇ ਕਾਨੂੰਨ ਰੱਦ ਨਾ ਕੀਤੇ ਤਾਂ ਕਿਸਾਨ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਕਿਸਾਨਾਂ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ਦੇ ਨਾਲ ਨਾਲ ਹਰ ਵਰਗ ਨੂੰ ਵੱਡੀ ਮਾਰ ਪਵੇਗੀ ਤੇ ਮਹਿੰਗਾਈ ਵਿਚ ਵੀ ਵਾਧਾ ਹੋਵੇਗਾ।
ਇਹ ਵੀ ਪੜ੍ਹੋ : Farm Laws: ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਇਲਾਵਾ ਹੋਰ ਬਦਲ ਲਈ ਸਰਕਾਰ ਚਰਚਾ ਲਈ ਤਿਆਰ: ਤੋਮਰ