ਸ੍ਰੀ ਫਤਿਹਗੜ੍ਹ ਸਾਹਿਬ: ਪਿਛਲੇ ਦਿਨ੍ਹਾਂ ਤੋਂ ਸੂਬਾ ਕਾਂਗਰਸ ਦੇ ਵਿੱਚ ਅੰਦਰੂਨੀ ਖਾਨਾਜੰਗੀ ਚੱਲ ਰਹੀ ਹੈ। ਇਸ ਕਲੇਸ਼ ਨੂੰ ਖਤਮ ਕਰਨ ਦੇ ਲਈ ਕਾਂਗਰਸ ਦੇ ਦਿੱਲੀ ਦਰਬਾਰ ਵੱਲੋਂ ਕਈ ਵੱਡੇ ਚਿਹਰਿਆਂ ਨੂੰ ਵੱਡੇ ਅਹੁਦੇ ਦਿੱਤੇ ਗਏ ਹਨ ਜਿੰਨ੍ਹਾਂ ਚ ਸਭ ਤੋਂ ਵੱਧ ਚਰਚਿਤ ਚਿਹਰਾ ਨਵਜੋਤ ਸਿੰਘ ਸਿੱਧੂ ਹਨ। ਕਾਂਗਰਸ ਵੱਲੋਂ ਸਿੱਧੂ ਨੂੰ ਸੂਬਾ ਕਾਂਗਰਸ ਦੀ ਪ੍ਰਧਾਨਗੀ ਨਾਲ ਨਿਵਾਜਿਆ ਗਿਆ ਹੈ ਇਸਦੇ ਨਾਲ ਹੀ ਸਿੱਧੂ ਦੇ ਨਾਲ ਚਾਰ ਕਾਰਜਕਾਰੀ ਪ੍ਰਧਾਨ ਵੀ ਨਿਯੁਕਤ ਕੀਤੇ ਗਏ ਹਨ ਇੰਨ੍ਹਾਂ ਪ੍ਰਧਾਨਾਂ ਦੇ ਵਿੱਚੋਂ ਇੱਕ ਨਾਮ ਵਿਧਾਇਕ ਕੁਲਜੀਤ ਸਿੰਘ ਨਾਗਰਾ ਦਾ ਵੀ ਹੈ। ਕੁਲਜੀਤ ਨਾਗਰਾ ਦੇ ਕਾਰਜਕਾਰੀ ਪ੍ਰਧਾਨ ਬਣਾਉਣ ਨੂੰ ਲੈਕੇ ਉਨ੍ਹਾਂ ਦੇ ਹਲਕੇ ਕਾਂਗਰਸੀ ਵਰਕਰਾਂ ਦੇ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਕਾਰਜਕਾਰੀ ਪ੍ਰਧਾਨ ਦਾ ਅਹੁਦਾ ਮਿਲਣ ਤੋਂ ਬਾਅਦ ਜਦੋਂ ਨਾਗਰਾ ਆਪਣੇ ਹਲਕੇ ਵਿੱਚ ਪਹੁੰਚੇ ਤਾਂ ਵਰਕਰਾਂ ਦੇ ਵੱਲੋਂ ਭਾਰੀ ਉਤਸ਼ਾਹ ਦੇ ਨਾਲ ਦਾ ਸੁਆਗਤ ਕੀਤਾ ਗਿਆ।