ਪੰਜਾਬ

punjab

ETV Bharat / state

ਕੁਲਜੀਤ ਸਿੰਘ ਨਾਗਰਾ ਨੇ ਦਿਖਾਏ ਆਪਣੇ ਹੀ ਸਰਕਾਰ ਨੂੰ ਤਿੱਖੇ ਤੇਵਰ - ਤਿੱਖੇ ਤੇਵਰ

ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਧਾਇਕਾਂ ਦੇ ਪਰਿਵਾਰ ਵਾਲਿਆਂ ਨੂੰ ਦਿੱਤੀਆਂ ਜਾ ਰਹੀਆਂ ਨੌਕਰੀਆਂ (jobs) ‘ਤੇ ਸਵਾਲ ਖੜੇ ਕੀਤੇ ਹਨ। ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸੋਸ਼ਲ ਮੀਡੀਆ (Social media) ‘ਤੇ ਲਾਈਵ ਹੋ ਕੇ ਆਪਣੀ ਹੀ ਪਾਰਟੀ ਦੇ ਫ਼ੈਸਲੇ ਤੋਂ ਅਸਹਿਮਤੀ ਜਤਾਈ ਹੈ। ਨਾਗਰਾ ਨੇ ਕਿਹਾ, ਕਿ ਕੱਲ੍ਹ ਪੰਜਾਬ ਦੀ ਕੈਪਟਨ ਕੈਬਨਿਟ (Captain Cabinet) ਵੱਲੋਂ ਕੁਝ ਅਹਿਮ ਫ਼ੈਸਲੇ ਲਏ ਗਏ ਸਨ।

ਕੁਲਜੀਤ ਸਿੰਘ ਨਾਗਰਾ ਨੇ ਦਿਖਾਏ ਆਪਣੇ ਹੀ ਸਰਕਾਰ ਨੂੰ ਤਿੱਖੇ ਤੇਵਰ
ਕੁਲਜੀਤ ਸਿੰਘ ਨਾਗਰਾ ਨੇ ਦਿਖਾਏ ਆਪਣੇ ਹੀ ਸਰਕਾਰ ਨੂੰ ਤਿੱਖੇ ਤੇਵਰ

By

Published : Jun 20, 2021, 1:23 PM IST

ਸ੍ਰੀ ਫਤਿਹਗੜ੍ਹ ਸਾਹਿਬ: ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਸਰਕਾਰ ’ਚ ਚੱਲ ਰਿਹਾ ਆਪਸੀ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ। ਆਏ ਦਿਨ ਸਰਕਾਰ ਦੀ ਕਾਰਗੁਜ਼ਾਰੀ ’ਤੇ ਵਿਰੋਧੀਆਂ ਤੋਂ ਇਲਾਵਾ ਸਰਕਾਰ ਦੇ ਮੰਤਰੀ ਤੇ ਵਿਧਾਇਕ ਸਰਕਾਰ ’ਤੇ ਸਵਾਲ ਖੜ੍ਹੇ ਕਰ ਰਹੇ ਹਨ। ਕਾਂਗਰਸ ਵਿੱਚ ਤਾਜ਼ਾ ਵਿਵਾਦ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸਾਹਮਣੇ ਆਇਆ ਹੈ।

ਕੁਲਜੀਤ ਸਿੰਘ ਨਾਗਰਾ ਨੇ ਦਿਖਾਏ ਆਪਣੇ ਹੀ ਸਰਕਾਰ ਨੂੰ ਤਿੱਖੇ ਤੇਵਰ

ਜਿੱਥੋਂ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਧਾਇਕਾਂ ਦੇ ਪਰਿਵਾਰ ਵਾਲਿਆਂ ਨੂੰ ਦਿੱਤੀਆਂ ਜਾ ਰਹੀਆਂ ਨੌਕਰੀਆਂ ‘ਤੇ ਸਵਾਲ ਖੜੇ ਕੀਤੇ ਹਨ। ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਆਪਣੀ ਹੀ ਪਾਰਟੀ ਦੇ ਫ਼ੈਸਲੇ ਤੋਂ ਅਸਹਿਮਤੀ ਜਤਾਈ ਹੈ। ਨਾਗਰਾ ਨੇ ਕਿਹਾ, ਕਿ ਕੱਲ੍ਹ ਪੰਜਾਬ ਦੀ ਕੈਪਟਨ ਕੈਬਨਿਟ ਵੱਲੋਂ ਕੁਝ ਅਹਿਮ ਫ਼ੈਸਲੇ ਲਏ ਗਏ ਸਨ।

ਜਿਨ੍ਹਾਂ ਵਿੱਚੋਂ ਬਾਕੀ ਸਾਰੇ ਮੁੱਦਿਆਂ ‘ਤੇ ਉਨ੍ਹਾਂ ਵੱਲੋਂ ਸਹਿਮਤੀ ਪ੍ਰਗਟਾਈ ਗਈ ਸੀ, ਪਰ ਕੈਬਨਿਟ ਵੱਲੋਂ ਜੋ ਦੋ ਵਿਧਾਇਕਾਂ ਦੇ ਬੱਚਿਆਂ ਨੂੰ ਸਰਕਾਰੀ ਨੌਕਰੀ (Government job) ਲਈ ਪ੍ਰਮੋਟ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਹ ਜਾਤੀ ਤੌਰ ‘ਤੇ ਅਤੇ ਲੋਕਾਂ ਦੇ ਸੇਵਾਦਾਰ ਹੋਣ ਦੇ ਨਾਤੇ ਉਸ ਫ਼ੈਸਲੇ ਤੋਂ ਅਸਹਿਮਤ ਹਨ। ਤੇ ਨਾਲ ਹੀ ਉਨ੍ਹਾਂ ਨੇ ਕੈਬਨਿਟ ਨੂੰ ਅਪੀਲ ਕੀਤੀ ਹੈ। ਕਿ ਉਹ ਦੁਬਾਰਾ ਕੈਬਨਿਟ ਦੀ ਮੀਟਿੰਗ ਰੱਖਣ ਅਤੇ ਇਸ ਫ਼ੈਸਲੇ ਨੂੰ ਰੱਦ ਕਰਨ

ਉਨ੍ਹਾਂ ਨੇ ਕਿਹਾ, ਜੇਕਰ ਅਜਿਹਾ ਹੁੰਦਾ ਹੈ, ਤਾਂ ਉਹ ਪੰਜਾਬ ਦੇ ਨੌਜਵਾਨਾਂ ਨਾਲ ਸਰਾ-ਸਰ ਧੱਕਾ ਕਰਨ ਵਾਲੀ ਗੱਲ ਹੈ। ਨਾਗਰਾ ਨੇ ਨੌਜਵਾਨਾਂ (Youth) ਨੂੰ ਕਾਬਲੀਅਤ ਦੇ ਆਧਾਰ ‘ਤੇ ਪੰਜਾਬ ਸਰਕਾਰ ਤੋਂ ਨੌਜਵਾਨਾਂ (Youth) ਲਈ ਨੌਕਰੀ (job) ਦੀ ਮੰਗ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਾਈਆਂ ਅਸਾਮੀਆਂ ਭਰਨ ਲਈ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ
ਇਹ ਵੀ ਪੜ੍ਹੋ:Punjab Congress Conflict: 20 ਜੂਨ ਨੂੰ ਦਿੱਲੀ ਹਾਜ਼ਰੀ ਨਹੀਂ ਭਰਣਗੇ ਕੈਪਟਨ ਤੇ ਸਿੱਧੂ

ABOUT THE AUTHOR

...view details