ਅਮਲੋਹ: ਅਕਾਲੀ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਚੰਡੀਗੜ੍ਹ ਲਈ ਕਾਫ਼ਲਾ ਰਵਾਨਾ ਹੋਇਆ। ਅਕਾਲੀ ਦਲ ਦਾ ਇਹ ਕਾਫਲਾ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਕੈਪਟਨ ਦੀ ਰਿਹਾਇਸ਼ ਦਾ ਘਿਰਾਓ ਕਰੇਗਾ। ਅਕਾਲੀ ਦਲ ਨੇ ਪੰਜਾਬ ਸਰਕਾਰ ‘ਤੇ ਕੋਰੋਨਾ ਮਹਾਂਮਾਰੀ ਵਿੱਚ ਫਤਹਿ ਕਿੱਟਾਂ ਵਿੱਚ ਘਪਲਾ ਕਰਨ ਦੇ ਇਲਜ਼ਾਮ ਲਾਏ ਹਨ।
ਇਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ, ਕਿ ਕਾਂਗਰਸ ਸਰਕਾਰ ਨੇ ਕੋਰੋਨਾ ਮਹਾਂਮਾਰੀ ਸਮੇਂ ਵੈਕਸੀਨ ਤੇ ਫਤਿਹ ਕਿੱਟਾਂ ਵਿੱਚ ਘਪਲਾ ਕਰਕੇ ਸੂਬੇ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਤੇ ਲੋੜਵੰਦਾਂ ਦੇ ਹਿਰਦੇ ਹੀ ਨਹੀਂ ਵਲੂੰਧਰੇ, ਸਗੋਂ ਮਹਿੰਗੇ ਭਾਅ ਦੀ ਵੈਕਸੀਨ ਡੋਜ਼ ਲਗਵਾਉਣ ਲਈ ਵੀ ਮਜਬੂਰ ਕਰਕੇ ਉਨ੍ਹਾਂ ‘ਤੇ ਜ਼ੁਲਮ ਕੀਤਾ ਜਾ ਰਿਹਾ ਹੈ। ਜਿਸ ਦਾ ਸ਼੍ਰੋਮਣੀ ਅਕਾਲੀ ਦਲ ਵਿਰੋਧ ਕਰਦਾ ਹੈ।
ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਾਂਗਰਸ ਸਰਕਾਰ ਨੂੰ ਹਰ ਫਰੰਟ ‘ਤੇ ਫ਼ੇਲ੍ਹ ਕਰਾਰ ਦਿੱਤਾ। ਨਾਲ ਹੀ ਕੋਰੋਨਾ ਮਹਾਂਮਾਰੀ ਦੌਰਾਨ ਮਰੀਜ਼ਾ ਨੂੰ ਸੁੱਖ-ਸਹੂਲਤਾਂ ਨਾ ਦੇਣ ਦੇ ਵੀ ਇਲਜ਼ਾਮ ਲਾਏ। ਜਿਸ ਕਾਰਨ ਸਰਕਾਰੀ ਹਸਪਤਾਲਾਂ ਵਿੱਚ ਹਫ਼ੜਾ-ਤਫੜੀ ਦਾ ਮਹੌਲ ਬਣਿਆ ਹੋਇਆ ਹੈ।