ਸ੍ਰੀ ਫਤਿਹਗੜ੍ਹ ਸਾਹਿਬ: ਖੇਤੀਬਾੜੀ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਉਲੀਕੇ ਪ੍ਰੋਗਰਾਮ ਤਹਿਤ ਮੀਟਿੰਗ ਕੀਤੀ ਗਈ। ਜਿਸ ਮੁਤਾਬਿਕ 5 ਸਤੰਬਰ ਨੂੰ ਮੁਜ਼ੱਫ਼ਰਨਗਰ ਦੇ ਵਿੱਚ ਮਹਾ ਪੰਚਾਇਤ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ ਹੈ। ਜਿਸ ਦੇ ਸਬੰਧ ਵਿੱਚ ਕਿਸਾਨਾਂ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੀਟਿੰਗ ਕੀਤੀ ਗਈ।
ਸਰਹਿੰਦ ਮੰਡੀ ਤੋਂ ਵੱਡੀ ਗਿਣਤੀ ’ਚ ਕਿਸਾਨ ਜਾਣਗੇ ਮੁਜ਼ੱਫਰਨਗਰ - ਸੰਘਰਸ਼
ਸ੍ਰੀ ਫਤਿਹਗੜ੍ਹ ਸਾਹਿਬ ਵਿਚ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਉਲੀਕੇ ਪ੍ਰੋਗਰਾਮ ਤਹਿਤ ਮੀਟਿੰਗ ਕੀਤੀ ਗਈ। ਜਿਸ ਮੁਤਾਬਿਕ 5 ਸਤੰਬਰ ਨੂੰ ਮੁਜ਼ੱਫ਼ਰਨਗਰ ਦੇ ਵਿੱਚ ਮਹਾ ਪੰਚਾਇਤ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ ਹੈ।
ਸਰਹਿੰਦ ਮੰਡੀ ਤੋਂ ਵੱਡੀ ਗਿਣਤੀ ਕਿਸਾਨ ਮੁਜ਼ੱਫਰਨਗਰ ਜਾਣਗੇ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 5 ਸਤੰਬਰ ਨੂੰ ਸਰਹਿੰਦ ਦੀ ਅਨਾਜ਼ ਮੰਡੀ ਤੋਂ ਵੱਡੀ ਗਿਣਤੀ ਵਿਚ ਕਿਸਾਨ ਮੁਜਫਰਨਗਰ ਮਹਾਂ ਰੈਲੀ ਵਿਚ ਸ਼ਾਮਲ ਹੋਣ ਲਈ ਰਵਾਨਾ ਹੋਣਗੇ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਖੇਤੀਬਾੜੀ ਕਾਨੂੰਨ ਕੇਂਦਰ ਸਰਕਾਰ ਰੱਦ ਨਹੀਂ ਕਰਦੀ, ਉਸ ਸਮੇਂ ਤੱਕ ਇਹ ਸ਼ਾਂਤਮਈ ਸੰਘਰਸ਼ ਇਸੇ ਤਰ੍ਹਾਂ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ 5 ਸਤੰਬਰ ਨੂੰ ਸਵੇਰੇ 5 ਵਜੇ ਅਨਾਜ਼ ਮੰਡੀ ਸਰਹਿੰਦ ਤੋਂ ਵੱਡੀ ਗਿਣਤੀ ਕਿਸਾਨ ਮੁਜ਼ੱਫਰਨਗਰ ਲਈ ਰਵਾਨਾ ਹੋਣਗੇ।