ਸ੍ਰੀ ਫ਼ਤਹਿਗੜ੍ਹ ਸਾਹਿਬ: ਸਿੱਖ ਧਰਮ ਵਿੱਚ ਪੋਹ ਦੇ ਸ਼ਹੀਦੀ ਪੰਦਰਵਾੜੇ ਦੀ ਮਹਾਨ ਮਹੱਤਤਾ ਹੈ ਅਤੇ ਇਸ ਸ਼ਹੀਦੀ ਪੰਦਰਵਾੜੇ ਦਰਮਿਆਨ ਸਿੱਖ ਧਰਮ ਅੰਦਰ ਬਹੁਤ ਸਾਰੀਆਂ ਲਾਸਾਨੀ ਸ਼ਹਾਦਤਾਂ ਹੋਈਆਂ ਹਨ। ਇੰਨ੍ਹਾਂ ਸਹਾਦਤਾਂ ਨੇ ਹੀ ਮਜ਼ਹਬ ਦੇ ਮਹਿਲ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਸੀ। ਇਨ੍ਹਾਂ (Last Day Of Shaheedi Jod Mel) ਮਹਾਨ ਸ਼ਹਾਦਤਾਂ ਨੂੰ ਯਾਦ ਕਰਦੇ ਹੋਏ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ (Martyrdom Chote Sahibzaade and Mata Gujri ji) ਚੱਲ ਰਿਹਾ ਹੈ। ਦੇਸ਼-ਵਿਦੇਸ਼ ਤੋਂ ਸੰਗਤ ਇਸ ਮੌਕੇ ਨਤਮਸਤਕ ਹੋ ਰਹੀ ਹੈ। ਅੱਜ ਸ਼ਹੀਦੀ ਜੋੜ ਮੇਲ ਦਾ ਤੀਜਾ ਤੇ ਆਖਰੀ ਦਿਨ ਹੈ।
ਅੱਜ ਦੇ ਦਿਨ ਸਰਕਾਰੀ ਛੁੱਟੀ ਦਾ ਐਲਾਨ: ਪੰਜਾਬ ਸਰਕਾਰ (Punjab Govt) ਵੱਲੋਂ ਕੱਲ 28 ਦਸੰਬਰ ਦਿਨ ਬੁੱਧਵਾਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ (Punjab government announced a gazetted holiday) ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਲਈ ਪੰਜਾਬ ਸਰਕਾਰ ਦੇ ਵੱਲੋਂ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਸ਼ਹੀਦੀ ਸਭਾ ਦੇ ਸਬੰਧ ਵਿੱਚ ਇਹ ਛੁੱਟੀ:ਦੱਸ ਦਈਏ ਇਸ ਸਬੰਧੀ ਸੂਬਾ ਸਰਕਾਰ ਵੱਲੋਂ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਉਸ ਨੋਟੀਫਿਕੇਸ਼ਨ ਦੇ ਮੁਤਾਬਿਕ 28 ਦਸੰਬਰ (December 28 is a public holiday) ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਸਭਾ ਦੇ ਸਬੰਧ ਵਿੱਚ ਇਹ ਛੁੱਟੀ (Notice of gazetted holiday) ਕੀਤੀ ਗਈ ਹੈ।
ਮੰਗਲਵਾਰ ਨੂੰ ਸੀਐਮ ਮਾਨ ਨੇ ਪਤਨੀ ਸਣੇ ਹੋਏ ਨਤਮਸਤਕ: ਸ਼ਹੀਦੀ ਸਭਾ ਮੌਕੇ ਮੱਥਾ ਟੇਕਣ ਆਪਣੀ ਧਰਮ ਪਤਨੀ ਸਮੇਤ (CM Bhagwant Maan bowed down at Sri Fatehgarh Sahib) ਪਹੁੰਚੇ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜ਼ਾਲਮ ਮੁਗ਼ਲ ਸ਼ਾਸਨ ਖ਼ਿਲਾਫ਼ ਜੂਝਦਿਆਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਨੇ ਇਸ ਸਥਾਨ ਉਤੇ ਮਾਤਾ ਗੁਜਰੀ ਜੀ ਸਮੇਤ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਸਥਾਨ ਨਾ ਸਿਰਫ਼ ਸਿੱਖ ਭਾਈਚਾਰੇ ਲਈ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ।
ਅਦੁੱਤੀ ਕੁਰਬਾਨੀ ਨੂੰ ਸਿਜਦਾ: ਸੀਐਮ ਮਾਨ ਨੇ ਆਖਿਆ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੇ ਨਿੱਕੀ ਉਮਰੇ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਇਸ ਅਦੁੱਤੀ ਕੁਰਬਾਨੀ ਨੂੰ ਸਿਜਦਾ (Worship the incredible sacrifice) ਕਰਨ ਲਈ ਸਮਾਜ ਦੇ ਹਰੇਕ ਵਰਗ ਦੇ ਲੋਕ ਇਨ੍ਹੀਂ ਦਿਨੀਂ ਫਤਹਿਗੜ੍ਹ ਸਾਹਿਬ ਜਾਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਇੰਨੀ ਛੋਟੇ ਉਮਰ ਵਿੱਚ ਦਿੱਤੀ ਕੁਰਬਾਨੀ ਦੀ ਦੁਨੀਆਂ ਦੇ ਇਤਿਹਾਸ ਵਿੱਚ ਕਿਤੇ(CM Bhagwant Maan bowed down at Sri Fatehgarh Sahib) ਕੋਈ ਹੋਰ ਮਿਸਾਲ ਨਹੀਂ ਮਿਲਦੀ।
ਇਹ ਧਰਤੀ ਭਾਰਤ ਦੇ ਨਕਸ਼ੇ 'ਤੇ ਖਾਸ ਥਾਂ ਰੱਖਦੀ ਹੈ: ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਨਾਮ ਨਾਲ ਹੀ ਸਪਸ਼ਟ ਹੁੰਦਾ ਹੈ ਕਿ ਇਹ ਧਰਤੀ ਨੇ ਕਿਵੇਂ ਸੰਘਰਸ਼ ਕੀਤਾ, ਫਤਹਿ ਭਾਵ ਜਿੱਤ ਅਤੇ ਗੜ੍ਹ ਭਾਵ ਕਿਲ੍ਹਾ ਸਧਾਰਨ ਸ਼ਬਦਾਂ ਵਿੱਚ ਕਹੀਏ ਤਾਂ ਜਿੱਤ ਹਾਸਿਲ ਕੀਤਾ ਹੋਇਆ ਕਿਲ੍ਹਾ। ਫ਼ਤਹਿਗੜ੍ਹ ਸ਼ਬਦ ਦੇ ਨਾਲ ਸਾਹਿਬ ਜੁੜਨ ਨਾਲ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਕਿ ਇਹ ਧਰਤੀ ਕਿੰਨੀ ਪਵਿੱਤਰ ਅਤੇ ਸਨਮਾਨਯੋਗ ਹੈ। ਸ਼੍ਰੀ ਫ਼ਤਹਿਗੜ੍ਹ ਸਾਹਿਬ ਨੂੰ ਇਹ ਨਾਮ ਐਵੀਂ ਨਹੀਂ ਮਿਲਿਆ, ਬਲਕਿ ਇਸ ਨੂੰ ਹਾਸਿਲ ਕਰਨ ਲਈ (memory of Martyrdom Chote Sahibzaade) 300 ਸਾਲਾਂ ਦਾ ਲੰਮਾ ਸੰਘਰਸ਼ ਕਰਨਾ ਪਿਆ ਹੈ।
ਪਹਿਲਾ ਸਰਹਿੰਦ ਦਾ ਸ਼ਾਹੀ ਕਿਲ੍ਹਾ,ਫੇਰ ਫ਼ਤਹਿਗੜ੍ਹ ਸਾਹਿਬ ਬਾਅਦ ਵਿਚ ਇਕ ਸ਼ਹਿਰ ਦਾ ਰੂਪ ਧਾਰਨ ਕਰ ਚੁੱਕਾ ਇਹ ਸਥਾਨ ਅੱਜ ਪੂਰਾ ਜਿਲ੍ਹਾ ਬਣ ਚੁੱਕਿਆ ਹੈ। ਇਸ ਧਰਤੀ ਦੀ ਮਹਾਨਤਾ ਇੱਥੇ ਬਣੇ ਗੁਰਦੁਆਰਾ ਸਾਹਿਬ ਅਤੇ ਹੋਰ ਧਰਾਮਿਕ ਸਥਾਨਾਂ ਨਾਲ ਹੋਰ ਵੀ ਵਧ ਜਾਂਦੀ ਹੈ। ਬਾਬਾ ਜੋਰਾਵਰ ਸਿੰਘ 9 ਸਾਲ,ਬਾਬਾ ਫਤਿਹ ਸਿੰਘ 7 ਸਾਲ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਹਰ ਸਾਲ ਤਿੰਨ ਦਿਨ ਸ਼ਹੀਦੀ ਸਭਾ ਹੁੰਦੀ ਹੈ। ਇਸ ਲਈ ਬਲਿਦਾਨ ਨਾਲ ਜੁੜੀ ਸ਼੍ਰੀ ਫਤਹਿਗੜ੍ਹ ਸਾਹਿਬ ਦੀ ਧਰਤੀ ਵਿਸ਼ਵ ਦੇ ਨਕਸ਼ੇ ਵਿੱਚ ਆਪਣੀ ਇਕ ਖਾਸ ਥਾਂ ਰੱਖਦੀ ਹੈ।
ਇਹ ਵੀ ਪੜ੍ਹੋ:ਪੰਜਾਬ ਸਰਕਾਰ ਵੱਲੋਂ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਅੱਜ ਸਰਕਾਰੀ ਛੁੱਟੀ