ਪੰਜਾਬ

punjab

ETV Bharat / state

ਕੋਰਟ ਕੰਪਲੈਕਸ ’ਚ ਵਕੀਲਾਂ ਨੇ ਲਗਵਾਈ ਕੋਰੋਨਾ ਵੈਕਸੀਨ - ਕੋਰੋਨਾ ਵੈਕਸੀਨ

ਜ਼ਿਲ੍ਹੇ ਦੇ ਕੋਰਟ ਕੰਪਲੈਕਸ ਅਮਲੋਹ ਵਿਖੇ ਮਾਣਯੋਗ ਜੱਜ ਸੈਂਪੀ ਚੌਧਰੀ ਅਤੇ ਬਾਰ ਐਸੋਸੀਏਸ਼ਨ ਦੇ ਉਦਮ ਸਦਕਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੈਂਪ ਲਗਾਕੇ ਕੋਰੋਨਾ ਵੈਕਸੀਨ ਲਗਵਾਈ ਗਈ।

ਕੋਰਟ ਕੰਪਲੈਕਸ ’ਚ ਵਕੀਲਾਂ ਨੇ ਲਗਵਾਈ ਕੋਰੋਨਾ ਵੈਕਸੀਨ
ਕੋਰਟ ਕੰਪਲੈਕਸ ’ਚ ਵਕੀਲਾਂ ਨੇ ਲਗਵਾਈ ਕੋਰੋਨਾ ਵੈਕਸੀਨ

By

Published : Apr 23, 2021, 6:55 PM IST

ਸ੍ਰੀ ਫਤਿਹਗੜ੍ਹ ਸਾਹਿਬ: ਸੂਬੇ ਚ ਕੋਰੋਨਾ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਪੰਜਾਬ ’ਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਲਗਾਤਾਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਚ ਹੋ ਰਿਹਾ ਵਾਧਾ ਸਰਕਾਰ ਅਤੇ ਪ੍ਰਸ਼ਾਸਨ ਦੀ ਚਿੰਤਾ ਨੂੰ ਵਧਾ ਰਿਹਾ ਹੈ। ਜਿਸ ਕਾਰਨ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਨਾਲ ਹੀ ਲੋਕਾਂ ਨੂੰ ਵੈਕਸੀਨ ਵੀ ਲਗਾਈ ਜਾ ਰਹੀ ਹੈ।

ਕੋਰਟ ਕੰਪਲੈਕਸ ’ਚ ਵਕੀਲਾਂ ਨੇ ਲਗਵਾਈ ਕੋਰੋਨਾ ਵੈਕਸੀਨ

ਜ਼ਿਲ੍ਹੇ ਦੇ ਕੋਰਟ ਕੰਪਲੈਕਸ ਅਮਲੋਹ ਵਿਖੇ ਮਾਣਯੋਗ ਜੱਜ ਸੈਂਪੀ ਚੌਧਰੀ ਅਤੇ ਬਾਰ ਐਸੋਸੀਏਸ਼ਨ ਦੇ ਉਦਮ ਸਦਕਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੈਂਪ ਲਗਾਕੇ ਕੋਰੋਨਾ ਵੈਕਸੀਨ ਲਗਵਾਈ ਗਈ। ਇਸ ਮੌਕੇ ਪ੍ਰਧਾਨ ਗੋਪਾਲ ਕ੍ਰਿਸ਼ਨ ਗਰਗ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਤੋ ਬਚਾਅ ਲਈ ਸਿਹਤ ਵਿਭਾਗ ਵੱਲੋ ਕੋਰੋਨਾ ਵੈਕਸੀਨ ਲਗਵਾਈ ਜਾ ਰਹੀ ਹੈ ਅਤੇ ਕੋਰੋਨਾ ਵੈਕਸੀਨ ਨੂੰ ਸਰਕਾਰ ਦੀਆਂ ਹਦਾਇਤਾ ਅਨੁਸਾਰ ਸਾਨੂੰ ਪਹਿਲ ਕਰਨੀ ਚਾਹੀਦੀ ਹੈ ਅਤੇ ਅੱਜ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਉਣ ਲਈ ਵਕੀਲਾਂ ਨੇ ਵੀ ਉਤਸ਼ਾਹ ਦਿਖਾਇਆ ਹੈ ਅਤੇ ਕੋਰਟ ਕੰਪਲੈਕਸ਼ ਦੇ ਮੁਲਾਜਮਾਂ ਨੇ ਵੀ ਵੈਕਸੀਨ ਲਗਵਾਈ ਅਤੇ 50 ਦੇ ਕਰੀਬ ਵਿਅਤੀਆਂ ਨੇ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਇਆ।

ਇਹ ਵੀ ਪੜੋ: ਚੰਡੀਗੜ੍ਹ 'ਚ ਹੁਣ ਨਹੀਂ ਲੱਗੇਗਾ ਵੀਕੈਂਡ ਲੌਕਡਾਊਨ

ABOUT THE AUTHOR

...view details