ਫਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਤਹਿਤ ਹਲਕਾ ਅਮਲੋਹ ਵਿੱਚ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਰਖਿਆ ਗਿਆ।
ਬ੍ਰਹਮ ਮਹਿੰਦਰਾ ਨੇ ਅਮਲੋਹ 'ਚ ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ - ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ
ਪੰਜਾਬ ਸਰਕਾਰ ਵੱਲੋਂ ਵੀਡੀਓ ਕਾਨਫ਼ਰੰਸ ਰਾਹੀਂ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ। ਇਸ ਮੌਕੇ ਹਲਕਾ ਅਮਲੋਹ ਵਿੱਚ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਰਖਿਆ ਗਿਆ।
ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਇਹ ਤਹਿਸੀਲ ਕੰਪਲੈਕਸ 3.31 ਏਕੜ ਵਿੱਚ ਬਣੇਗਾ। ਜਿਸਦਾ ਕੰਮ 4 ਕਰੋੜ ਦੀ ਲਾਗਤ ਨਾਲ ਸ਼ੁਰੂ ਹੋਵੇਗਾ ਅਤੇ ਇੱਕ ਸਾਲ ਵਿੱਚ ਤਿਆਰ ਕੀਤਾ ਜਾਵੇਗਾ, ਜਿਸ ਨਾਲ ਸਹਿਰ ਦੇ ਲੋਕਾਂ ਨੂੰ ਲਾਭ ਮਿਲੇਗਾ।
ਉਥੇ ਹੀ ਨਵਜੋਤ ਸਿੰਘ ਸਿੱਧੂ ਬਾਰੇ ਬੋਲਦੇ ਹੋਏ ਕਿਹਾ ਕਿ ਸਿੱਧੂ ਵੱਡੇ ਨੇਤਾ ਤੇ ਚੰਗੇ ਬੁਲਾਰੇ ਹਨ, ਜਿਸ ਦੇ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ। ਉਥੇ ਹੀ ਗੱਲਬਾਤ ਕਰਦੇ ਹੋਏ ਪੀਡਬਲਯੂਡੀ ਦੇ ਐਸਡੀਓ ਗੋਪਾਲ ਕ੍ਰਿਸ਼ਨ ਨੇ ਕਿਹਾ ਕਿ ਤਹਿਸੀਲ ਕੰਪਲੈਕਸ ਦੀਆਂ ਡਰਾਇੰਗ ਜਦੋਂ ਬਣ ਜਾਵੇਗੀ, ਇਸ ਤੋਂ ਬਾਅਦ ਇਸਦਾ ਐਸਟੀਮੈਟ ਬਣੇਗਾ ’ਤੇ ਫਿਰ ਟੈਂਡਰ ਹੋਵੇਗਾ।