ਪੰਜਾਬ

punjab

ETV Bharat / state

ਐਸਜੀਪੀਸੀ ਦੀਆਂ ਚੋਣਾਂ ਹਮਖਿਆਲੀ ਪਾਰਟੀਆਂ ਨਾਲ ਰਲ ਕੇ ਲੜਾਂਗੇ: ਗੁਰਦੀਪ ਸਿੰਘ ਬਠਿੰਡਾ - fatehgarh

ਸੋਮਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਫ਼ਤਿਹਗੜ੍ਹ ਸਾਹਿਬ ਇਕੱਠੇ ਹੋਏ, ਜਿਸ ਦੌਰਾਨ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ ਨੇ ਐਲਾਨ ਕੀਤਾ ਕਿ ਇਸ ਵਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹਮਖਿਆਲੀ ਪਾਰਟੀਆਂ ਨਾਲ ਰਲ ਕੇ ਲੜੀਆਂ ਜਾਣਗੀਆਂ।

ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈ ਕੇ ਫ਼ਤਿਹਗੜ੍ਹ 'ਚ ਇਕੱਠੇ ਹੋਏ ਸਿੱਖ ਧਾਰਮਿਕ ਪਾਰਟੀਆਂ ਦੇ ਆਗੂ
ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈ ਕੇ ਫ਼ਤਿਹਗੜ੍ਹ 'ਚ ਇਕੱਠੇ ਹੋਏ ਸਿੱਖ ਧਾਰਮਿਕ ਪਾਰਟੀਆਂ ਦੇ ਆਗੂ

By

Published : Nov 16, 2020, 10:35 PM IST

ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੇ ਮਨੋਰਥ ਨਾਲ ਨਿਯੁਕਤ ਕੀਤੇ ਗਏ ਕਮਿਸ਼ਨ ਤੋਂ ਬਾਅਦ ਪੰਜਾਬ ਦੀਆਂ ਸਮੁੱਚੀਆਂ ਰਾਜਨੀਤਕ ਪਾਰਟੀਆਂ ਹਰਕਤ ਵਿੱਚ ਆ ਗਈਆਂ ਹਨ। ਸੋਮਵਾਰ ਨੂੰ ਇਥੇ ਵੱਖ-ਵੱਖ ਪਾਰਟੀਆਂ ਦੇ ਆਗੂ ਇਕੱਠੇ ਹੋਏ, ਜਿਸ ਦੌਰਾਨ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ ਨੇ ਐਲਾਨ ਕੀਤਾ ਕਿ ਇਸ ਵਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹਮਖਿਆਲੀ ਪਾਰਟੀਆਂ ਨਾਲ ਰਲ ਕੇ ਲੜੀਆਂ ਜਾਣਗੀਆਂ।

ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈ ਕੇ ਫ਼ਤਿਹਗੜ੍ਹ 'ਚ ਇਕੱਠੇ ਹੋਏ ਸਿੱਖ ਧਾਰਮਿਕ ਪਾਰਟੀਆਂ ਦੇ ਆਗੂ

ਇਥੇ ਇੱਕ ਪੱਤਰਕਾਰ ਵਾਰਤਾ ਦੌਰਾਨ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਅੱਜ ਸ੍ਰੋਮਣੀ ਅਕਾਲੀ ਦਲ ਮਾਨ, ਦਲ ਖਾਲਸਾ, ਪੰਥਕ ਸੇਵਾ ਲਹਿਰ, ਰਾਗੀ, ਢਾਡੀ ਤੇ ਗ੍ਰੰਥੀ ਸਿੰਘਾਂ ਦੀਆਂ ਜਥੇਬੰਦੀਆਂ ਅਤੇ ਭਾਈ ਲਾਲੋ ਦੇ ਵਾਰਸਾਂ ਨਾਲ ਗੱਲ ਹੋਈ ਹੈ। ਇਸਤੋਂ ਇਲਾਵਾ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਨਾਲ ਵੀ ਗੱਲ ਕੀਤੀ ਜਾਵੇਗੀ। ਸੀਟਾਂ ਦੀ ਵੰਡ ਨੂੰ ਲੈ ਕੇ ਵੀ ਗੱਲਬਾਤ ਕੀਤੀ ਜਾਵੇਗੀ, ਉਹ ਕਿਸੇ ਦੇ ਵਿਰੁੱਧ ਨਹੀਂ ਹਨ।

ਉਨ੍ਹਾਂ ਸਮੂਹ ਪਾਰਟੀ ਆਗੂਆਂ ਦੌਰਾਨ ਐਲਾਨ ਕੀਤਾ ਕਿ ਇਸ ਵਾਰ ਅਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹਮਖਿਆਲੀ ਪਾਰਟੀਆਂ ਨਾਲ ਰਲ ਕੇ ਲੜੀਆਂ ਜਾਣਗੀਆਂ, ਜਿਸ ਸਬੰਧੀ ਉਨ੍ਹਾਂ ਦਾ ਪੰਥਕ ਮੋਰਚੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਲ ਖ਼ਾਲਸਾ ਪੰਥਕ ਸੇਵਾ ਲਹਿਰ ਧਾਰਮਿਕ ਆਗੂਆਂ ਦਲਿਤ ਜਥੇਬੰਦੀਆਂ ਨਾਲ ਸੰਪਰਕ ਕਾਇਮ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਜਥੇਬੰਦੀਆਂ ਵੱਲੋਂ ਜੋ ਇਹ ਮਾਰਚ ਰੱਖੇ ਗਏ ਹਨ, ਇਹ ਇਸ ਲਈ ਹੈ ਕਿ ਉਨ੍ਹਾਂ ਨੇ ਅਜੇ ਬਹੁਤ ਵੱਡੀ ਲੜਾਈ ਲੜਨੀ ਹੈ। ਬਿਜਲੀ ਬੋਰਡ ਦੇ ਕਾਰੋਪੋਰੇਟ ਘਰਾਣਿਆਂ ਨਾਲ ਹੋਏ ਸਮਝੌਤਿਆਂ ਬਾਰੇ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਮਝੌਤਿਆਂ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਦੀ ਅਗਵਾਈ ਕਿਸਾਨ ਜਥੇਬੰਦੀਆਂ ਕਰ ਰਹੀਆਂ ਹਨ ਅਤੇ 4 ਦਸੰਬਰ ਨੂੰ ਬਿਜਲੀ ਬੋਰਡ ਪਟਿਆਲਾ ਅੱਗੇ ਰੋਸ ਧਰਨਾ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਥੋਂ ਵੀ ਕਿਸਾਨ ਜਥੇਬੰਦੀਆਂ ਸੰਘਰਸ਼ ਸ਼ੁਰੂ ਕਰਨਗੀਆਂ ਉਹ ਵੀ ਉਨ੍ਹਾਂ ਨਾਲ ਚੱਲਣਗੇ।

For All Latest Updates

ABOUT THE AUTHOR

...view details