ਸ੍ਰੀ ਫ਼ਤਿਹਗੜ੍ਹ ਸਾਹਿਬ: ਜ਼ਿਲ੍ਹਾ ਪੁਲਿਸ ਨੇ ਲੋਕ ਸਭਾ ਚੋਣਾਂ ਦੌਰਾਨ ਮੁਸਤੈਦੀ ਵਿਖਾਉਦੇ ਹੋਏ ਨਾਕਾਬੰਦੀ ਕਰਕੇ 6 ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਜ਼ਿਲ੍ਹੇ ਵਿੱਚ ਨਸ਼ੇ ਦੀ ਵੱਡੀ ਖ਼ੇਪ ਬਰਾਮਦ ਕੀਤੀ ਹੈ।
ਲੋਕ ਸਭਾ ਚੋਣਾਂ: ਪੁਲਿਸ ਨੇ ਨਸ਼ੇ ਦੀ ਵੱਡੀ ਖ਼ੇਪ ਕੀਤੀ ਬਰਾਮਦ - daily update
ਲੋਕ ਸਭਾ ਚੋਣਾਂ ਦੌਰਾਨ ਮੁਸਤੈਦ ਹੋਈ ਪੁਲਿਸ ਨੇ ਸ਼ੱਕੀ ਵਿਅਕਤੀ ਨੂੰ 6 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਜ਼ਿਲ੍ਹੇ ਵਿੱਚ 962 ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਹਨ।
![ਲੋਕ ਸਭਾ ਚੋਣਾਂ: ਪੁਲਿਸ ਨੇ ਨਸ਼ੇ ਦੀ ਵੱਡੀ ਖ਼ੇਪ ਕੀਤੀ ਬਰਾਮਦ](https://etvbharatimages.akamaized.net/etvbharat/images/768-512-2730621-112-d9a0b3c0-477e-4cd8-9b15-0bb90f6e2ec0.jpg)
ਫ਼ਤਿਹਗੜ੍ਹ ਸਾਹਿਬ ਦੀ ਐੱਸਐੱਸਪੀ ਅਮਨੀਤ ਕੌਂਡਲ ਨੇ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਦੱਸਿਆ ਕਿ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਬੈਗ ਵਿੱਚੋਂ 6 ਕਿੱਲੋ ਅਫ਼ੀਮ ਬਰਾਮਦ ਹੋਈ। ਕੌਂਡਲ ਨੇ ਕਿਹਾ ਕਿ ਇਸ ਦੇ ਨਾਲ ਹੀ ਜ਼ਿਲ੍ਹੇ ਭਰ ਵਿੱਚ 9 ਵਿਅਕਤੀਆਂ ਕੋਲੋਂ 962 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ ਹਨ।
ਐੱਸਐੱਸਪੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਨਸ਼ੇ ਤੇ ਨਕੇਸ ਕਸਣ ਲਈ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਜਿੰਨੇ ਵੀ ਸ਼ਰਾਰਤਾ ਅਨਸਰ ਹਨ ਉਨ੍ਹਾਂ 'ਤੇ ਨਿਗਾਹ ਰੱਖੀ ਜਾ ਰਹੀ ਹੈ।