ਸ਼੍ਰੀ ਫ਼ਤਿਹਗੜ੍ਹ ਸਾਹਿਬ: ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਥਾਣਾ ਦੇ ਵਲੋਂ ਅਜਿਹੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਵਲੋਂ ਇੱਕ ਨਾਬਾਲਗ ਲੜਕੀ ਦਾ ਵਿਆਹ ਕਰਵਾਇਆ ਜਾ ਰਿਹਾ ਸੀ। ਪੁਲਿਸ ਵਲੋਂ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਨਾਬਾਲਗ ਲੜਕੀ ਦਾ ਵਿਆਹ ਕਰਵਾਉਣ ਵਾਲਿਆਂ ਨੂੰ ਫੜਿਆ - People arrested
ਸ਼੍ਰੀ ਫ਼ਤਿਹਗੜ੍ਹ ਸਾਹਿਬ ਦੇ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਥਾਣਾ ਦੇ ਵਲੋਂ ਅਜਿਹੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਵਲੋਂ ਇੱਕ ਨਾਬਾਲਗ ਲੜਕੀ ਦਾ ਵਿਆਹ ਕਰਵਾਇਆ ਜਾ ਰਿਹਾ ਸੀ। ਪੁਲਿਸ ਵਲੋਂ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਮੌਕੇ ਗੱਲਬਾਤ ਕਰਦੇ ਹੋਏ ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਗੁਰੂ ਕੀ ਨਗਰੀ ਗੋਬਿੰਦਗੜ੍ਹ ਵਿਖੇ ਇੱਕ ਨਾਬਾਲਗ ਬੱਚੀ ਦਾ ਵਿਆਹ ਕੀਤਾ ਜਾ ਰਿਹਾ ਹੈ । ASI ਸੁਪਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ, ਜਿਸ ਨੇ ਨਾਬਾਲਗ ਬੱਚੀ ਹਰਜੀਤ ਕੌਰ ( ਕਾਲਪਨਿਕ ਨਾਮ ) ਜਿਸ ਦਾ ਵਿਆਹ ਦੀ ਰਾਮ ਸਰੂਪ ਪੁੱਤਰ ਗੁਰਜੰਟ ਸਿੰਘ ਨਾਲ ਕੀਤਾ ਜਾ ਰਿਹਾ ਸੀ।
ਉਨ੍ਹਾਂ ਨੇ ਨਾਬਾਲਗ ਬੱਚੀ ਨੂੰ ਆਪਣੀ ਕਸਟੱਡੀ ਵਿੱਚ ਲਿਆ ਤੇ ਚਾਇਲਡ ਵੈੱਲਫੇਅਰ ਫ਼ਤਹਿਗੜ੍ਹ ਸਾਹਿਬ ਵਿੱਚ ਪੇਸ਼ ਕੀਤਾ ਗਿਆ । ਜਿੱਥੇ ਚਾਇਲਡ ਵੈੱਲਫੇਅਰ ਕਮੇਟੀ ਨੇ ਨਾਬਾਲਗ ਬੱਚੀ ਨੂੰ ਉਸ ਦੀ ਮਾਸੀ ਮਨਜੀਤ ਕੌਰ ਪਤਨੀ ਪ੍ਰੇਮ ਸਿੰਘ ਵਾਸੀ ਪਿੰਡ ਬਾਗ ਸਿੰਕਦਰ ਜਿਲਾ ਫਤਹਿਗੜ੍ਹ ਸਾਹਿਬ ਦੇ ਹਵਾਲੇ ਕੀਤਾ ਗਿਆ । ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰ ਤਿੰਨ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।