ਸ੍ਰੀ ਫ਼ਤਿਹਗੜ੍ਹ ਸਾਹਿਬ: ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਦਿਨਾਂ ਦੀ ਆਰੰਭਤਾ ਹੋ ਗਈ ਹੈ। ਅੱਜ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਸਬੰਧ ਵਿੱਚ ਅਖੰਡ ਪਾਠਾਂ ਦੀ ਆਰੰਭਤਾ ਹੋਈ।
ਸ਼ਹੀਦੀ ਜੋੜ ਮੇਲ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਵਿਖੇ ਸੰਗਤਾਂ ਨੇ ਕੀਤੀਆਂ ਅਰਦਾਸਾਂ - ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ
ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਦਿਨਾਂ ਦੀ ਆਰੰਭਤਾ ਹੋ ਗਈ ਹੈ। ਅੱਜ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਸਬੰਧ ਵਿੱਚ ਅਖੰਡ ਪਾਠਾਂ ਦੀ ਆਰੰਭਤਾ ਹੋਈ।
ਐੱਸਜੀਪੀਸੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਸਭਾ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਬਾਹਰੋਂ ਆਉਣ ਵਾਲੀ ਸੰਗਤ ਦੇ ਲਈ ਰਹਿਣ ਦੇ ਬੰਦੋਬਸਤ ਅਤੇ ਲੰਗਰ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ ਹੈ। 27 ਦਸੰਬਰ ਨੂੰ ਪਾਠਾਂ ਦੇ ਭੋਗ ਪਾ ਕੇ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸਵੇਰੇ 9.00 ਵਜੇ ਸ਼ੁਰੂ ਹੋ ਕੇ 1.00 ਵਜੇ ਦੇ ਕਰੀਬ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸੰਪੰਨ ਹੋਵੇਗਾ।
ਇਸ ਮੌਕੇ ਡੀਸੀ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਦਾ ਵੱਡਾ ਡਰ ਹੈ ਇਸ ਕਰ ਕੇ ਸਾਰਿਆਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਦੀ ਵਰਤੋਂ ਕਰਨੀ ਚਾਹੀਦੀ ਹੈ।