ਪੰਜਾਬ

punjab

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਧਰਨੇ 'ਚ ਬੈਠੇ ਕਿਸਾਨਾਂ ਨੂੰ ਦੇ ਰਹੀ ਮੁਫ਼ਤ ਮੁੱਢਲੀਆਂ ਸਿਹਤ ਸੇਵਾਵਾਂ

By

Published : Oct 4, 2020, 7:58 PM IST

ਮਾਨਸਾ ਦੀ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਖੇਤੀ ਕਾਨੂੰਨਾਂ ਦੇ ਵਿਰੁੱਧ ਧਰਨਾ ਦੇ ਕਿਸਾਨਾਂ ਨੂੰ ਮੁਫ਼ਤ ਮੁੱਢਲੀਆਂ ਮੈਡੀਕਲ ਸਿਹਤ ਸੇਵਾਵਾਂ ਦੇ ਰਹੀ ਹੈ ਅਤੇ ਕਿਸਾਨਾਂ ਦਾ ਇਸ ਧਰਨੇ ਵਿੱਚ ਸਾਥ ਵੀ ਦੇ ਰਹੀ ਹੈ।

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਧਰਨੇ 'ਚ ਬੈਠੇ ਕਿਸਾਨਾਂ ਨੂੰ ਦੇ ਰਹੀ ਮੁਫ਼ਤ ਮੁੱਢਲੀਆਂ ਸਿਹਤ ਸੇਵਾਵਾਂ
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਧਰਨੇ 'ਚ ਬੈਠੇ ਕਿਸਾਨਾਂ ਨੂੰ ਦੇ ਰਹੀ ਮੁਫ਼ਤ ਮੁੱਢਲੀਆਂ ਸਿਹਤ ਸੇਵਾਵਾਂ

ਮਾਨਸਾ: ਪੂਰੇ ਪੰਜਾਬ ਵਿੱਚ ਕੋਰੋਨਾ ਦਰਮਿਆਨ ਜਿਥੇ ਸਾਰੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ-ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉੱਥੇ ਹੀ ਮਾਨਸਾ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ.295) ਇਨ੍ਹਾਂ ਧਰਨਿਆਂ ਵਿੱਚ ਜਾਣ ਵਾਲੇ ਕਿਸਾਨਾਂ ਨੂੰ ਮੁਫ਼ਤ ਮੈਡੀਕਲ ਸਹਾਇਤਾ ਦੇ ਰਹੀ ਹੈ। ਨਾਲ ਹੀ ਇਹ ਐਸੋਸੀਏਸ਼ਨ ਭਾਰਤ ਸਰਕਾਰ ਵੱਲੋਂ ਲਿਆਂਦੇ ਖੇਤੀ ਸੁਧਾਰ ਕਾਨੂੰਨ ਅਤੇ ਬਿਜਲੀ ਸੋਧ ਬਿਲ ਦਾ ਵਿਰੋਧ ਕਰ ਰਹੀ ਹੈ।

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਧਰਨੇ 'ਚ ਬੈਠੇ ਕਿਸਾਨਾਂ ਨੂੰ ਦੇ ਰਹੀ ਮੁਫ਼ਤ ਮੁੱਢਲੀਆਂ ਸਿਹਤ ਸੇਵਾਵਾਂ

ਤੁਹਾਨੂੰ ਦੱਸ ਦਈਏ ਕਿ ਇੱਕ ਅਕਤੂਬਰ ਤੋਂ ਰੇਲਵੇ ਸਟੇਸ਼ਨ ਮਾਨਸਾ ਵਿਖੇ ਚੱਲ ਰਹੇ ਰੇਲ ਰੋਕੂ ਧਰਨੇ ਵਿੱਚ ਲਗਾਤਾਰ ਅੱਜ ਚੌਥੇ ਦਿਨ ਵੀ ਜਾਰੀ ਹੈ। ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਖ਼ੁਦ ਵੀ ਮਾਨਸਾ ਵਿਖੇ ਹਰ ਰੋਜ਼ ਡਿਊਟੀ ਨਿਭਾਅ ਰਹੇ ਹਨ।

ਸੂਬਾ ਪ੍ਰਧਾਨ ਨੇ ਦੱਸਿਆ ਕਿ ਸਮੁੱਚੇ ਪੰਜਾਬ ਵਿੱਚ ਜਿੰਨੀ ਦੇਰ ਵੀ ਇਹ ਅੰਦੋਲਨ ਚੱਲਣਗੇ ਅਸੀਂ ਧਰਨਿਆਂ ਵਿੱਚ ਸਮੂਲੀਅਤ ਕਰਦੇ ਰਹਾਂਗੇ ਅਤੇ ਜ਼ਰੂਰਤ ਅਨੁਸਾਰ ਮੁਫ਼ਤ ਮੁੱਢਲੀਆਂ ਸਿਹਤ ਸੇਵਾਵਾਂ ਦਿੰਦੇ ਰਹਾਂਗੇ।

ਉਨ੍ਹਾਂ ਦੱਸਿਆ ਕਿ ਸਾਡੀ ਜਥੇਬੰਦੀ ਪਿੰਡਾਂ ਅਤੇ ਸ਼ਹਿਰਾਂ ਦੇ ਝੁੱਗੀ-ਝੋਪੜੀ ਵਾਲੇ ਇਲਾਕਿਆਂ ਵਿੱਚ ਰਹਿ ਕੇ ਉਨ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਵੀ ਖਿਆਲ ਰੱਖ ਰਹੀਆਂ ਹਨ, ਜਿੰਨ੍ਹਾਂ ਦਾ ਕਿ ਕਾਰਪੋਰੇਟ ਘਰਾਣਿਆਂ ਦੁਆਰਾ ਖੋਲ੍ਹੇ ਗਏ ਮਹਿੰਗੇ ਹਸਪਤਾਲਾਂ ਵਿੱਚ ਜਾਣਾ ਅਸੰਭਵ ਹੈ।

ABOUT THE AUTHOR

...view details