ਸ੍ਰੀ ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਬਾਰਡਰ 'ਤੇ ਧਰਨੇ ਜਾਰੀ ਹੈ। ਇਸ 'ਚ ਵੱਖ-ਵੱਖ ਵਰਗਾਂ ਦੇ ਲੋਕ ਵੀ ਸ਼ਾਮਿਲ ਹੋ ਰਹੇ ਹਨ। ਕੇਂਦਰ ਸਰਕਾਰ ਨਾਲ ਹੋਈ 4 ਜਨਵਰੀ ਦੀ ਮੀਟਿੰਗ ਬੇਸਿੱਟਾ ਰਹਿਣ ਕਾਰਨ ਫ਼ਤਿਹਗੜ੍ਹ ਸਾਹਿਬ ਵਿਖੇ ਨੈਸ਼ਨਲ ਐਫੀਲੇਟਡ ਸਕੂਲਜ਼ ਐਸੋਸੀਏਸ਼ਨ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਇੱਕ ਮੰਗ ਪੱਤਰ ਪ੍ਰਧਾਨ ਮੰਤਰੀ ਦੇ ਨਾਂਅ ਦਿੱਤਾ ਹੈ।
ਨੈਸ਼ਨਲ ਐਫੀਲੇਟਡ ਸਕੂਲਜ਼ ਐਸੋਸੀਏਸ਼ਨ ਨੇ ਪੀਐੱਮ ਦੇ ਨਾਂਅ ਦਿੱਤਾ ਮੰਗ ਪੱਤਰ - farmers protest
ਪ੍ਰਧਾਨ ਮੰਤਰੀ ਦੇ ਨਾਮ ਫ਼ਤਿਹਗੜ੍ਹ ਸਾਹਿਬ ਵਿਖੇ ਨੈਸ਼ਨਲ ਐਫੀਲੇਟਡ ਸਕੂਲਜ਼ ਐਸੋਸੀਏਸ਼ਨ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਇੱਕ ਮੰਗ ਪੱਤਰ ਦਿੱਤਾ ਹੈ।
ਇਸ ਮੌਕੇ ਨੈਸ਼ਨਲ ਐਫੀਲੇਟਡ ਸਕੂਲਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਨਿਰਮਲ ਸਿੰਘ ਨੇ ਕਿਹਾ ਕਿ ਅੱਜ ਦਿੱਤੇ ਗਏ ਮੰਗ ਪੱਤਰ ਵਿੱਚ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਗਈ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਦੇ ਹੋਏ ਖੇਤੀ ਬਿੱਲ ਰੱਦ ਕੀਤੇ ਜਾਣ। ਕੇਂਦਰ ਦੇ ਖੇਤੀ ਬਿੱਲਾਂ ਖਿਲਾਫ ਜਿੱਥੇ ਦੇਸ਼ ਭਰ ਦਾ ਕਿਸਾਨ ਦਿੱਲੀ ਅੰਦੋਲਨ ਵਿੱਚ ਇਕੱਠਾ ਹੋ ਰਿਹਾ ਹੈ, ਉੱਥੇ ਹੀ ਆਮ ਜਨਤਾ ਵੀ ਦਿੱਲੀ ਵਿੱਚ ਕਿਸਾਨਾਂ ਦੇ ਹੱਕ ਵਿੱਚ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਐਸੋਸੀਏਸ਼ਨ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜੀ ਹੈ ਅਤੇ ਜਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ, ਉਸ ਸਮੇਂ ਤੱਕ ਉਨ੍ਹਾਂ ਦੀ ਐਸੋਸੀਏਸ਼ਨ ਵੀ ਇਸ ਸੰਘਰਸ਼ ਵਿੱਚ ਆਪਣਾ ਸਹਿਯੋਗ ਦਿੰਦੀ ਰਹੇਗੀ।