ਫ਼ਤਿਹਗੜ੍ਹ ਸਾਹਿਬ: ਦਿੱਲੀ ਵਿੱਚ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਧਰਨਾ ਜਾਰੀ ਹੈ। ਦਿੱਲੀ ਵਿੱਚ ਧਰਨੇ ਦੌਰਾਨ ਕਈ ਕਿਸਾਨਾਂ ਦੀ ਮੌਤ ਵੀ ਹੋ ਗਈ ਅਤੇ ਕੁੱਝ ਕਿਸਾਨਾਂ ਨੇ ਕਾਨੂੰਨਾਂ ਦੇ ਵਿਰੋਧ 'ਚ ਖੁਦਕਸ਼ੀ ਵੀ ਕਰ ਲਈ ਹੈ। ਇਨ੍ਹਾਂ ਵਿੱਚ ਇੱਕ ਅਮਲੋਹ ਦੇ ਪਿੰਡ ਮਛਰਾਏ ਖੁਰਦ ਦੇ ਕਿਸਾਨ ਅਮਰਿੰਦਰ ਸਿੰਘ ਨੇ ਵੀ ਦਿੱਲੀ ਦੇ ਸਿੰਘੂ ਬਾਰਡਰ 'ਤੇ ਜ਼ਹਿਰੀਲੀ ਦਵਾਈ ਖਾਕੇ ਖੁਦਕਸ਼ੀ ਕਰ ਲਈ ਸੀ। ਕਿਸਾਨ ਜਥੇਬੰਦੀਆਂ ਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੇਤਾ ਵੀ ਅਮਰਿੰਦਰ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ।
ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਵਿਧਾਇਕ ਨੇ ਦਿੱਤਾ 5 ਲੱਖ ਰੁਪਏ ਦਾ ਚੈਕ - ਵਿਧਾਇਕ ਕਾਕਾ ਰਣਦੀਪ ਸਿੰਘ ਟ
ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅਮਲੋਹ ਦੇ ਪਿੰਡ ਮਛਰਾਏ ਖੁਰਦ ਦੇ ਕਿਸਾਨ ਅਮਰਿੰਦਰ ਸਿੰਘ ਨੇ ਵੀ ਦਿੱਲੀ ਦੇ ਸਿੰਘੂ ਬਾਰਡਰ 'ਤੇ ਜ਼ਹਿਰੀਲੀ ਦਵਾਈ ਖਾ ਕੇ ਖੁਦਕਸ਼ੀ ਕਰ ਲਈ ਸੀ। ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਮ੍ਰਿਤਕ ਦੇ ਪਰਿਵਾਰ ਨੂੰ 5 ਲੱਖ ਦਾ ਚੈਕ ਦੇਕੇ ਆਰਥਿਕ ਮਦਦ ਕੀਤੀ।
ਇਸ ਮੌਕੇ ਪਹੁੰਚੇ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਮ੍ਰਿਤਕ ਦੇ ਪਰਿਵਾਰ ਨੂੰ 5 ਲੱਖ ਦਾ ਚੈਕ ਦੇਕੇ ਆਰਥਿਕ ਮਦਦ ਕੀਤੀ। ਵਿਧਾਇਕ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਉਹ ਅਮਰਿੰਦਰ ਸਿੰਘ ਦੀ ਮੌਤ ਨਾਲ ਹੋਣ ਵਾਲਾ ਘਾਟਾ ਤਾਂ ਨਹੀਂ ਪੂਰਾ ਕਰ ਸਕਦੇ ਪਰ ਪਰਿਵਾਰ ਦੀ ਮਦਦ ਜ਼ਰੂਰ ਕਰ ਸਕਦੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਜੋ ਐਨਆਈਏ ਵੱਲੋਂ ਕਿਸਾਨ ਅੰਦੋਲਨ ਦੀ ਮਦਦ ਕਰਨ ਵਾਲਿਆਂ ਨੂੰ ਨੋਟਿਸ ਭੇਜੇ ਜਾ ਰਹੇ ਹਨ, ਅਸੀਂ ਉਸ ਦੀ ਨਿੰਦਾ ਕਰਦੇ ਹਾਂ। ਕੇਂਦਰ ਸਰਕਾਰ ਨੂੰ ਇਹ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।
ਉਥੇ ਹੀ ਅੰਤਿਮ ਅਰਦਾਸ ਵਿੱਚ ਪਹੁੰਚੇ ਕਿਸਾਨ ਆਗੂ ਸਰਧਾ ਸਿੰਘ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਦੇ ਵੱਲੋਂ ਵੀ ਅਮਰਿੰਦਰ ਸਿੰਘ ਦੇ ਪਰਿਵਾਰ ਨੂੰ ਬਣਦੀ ਮਦਦ ਜ਼ਰੂਰ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਖੁਦਕਸ਼ੀ ਕਰਨਾ ਸਾਡੇ ਧਰਮ ਵਿੱਚ ਨਹੀਂ ਆਉਂਦਾ ਇਸ ਲਈ ਸਾਨੂੰ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਨਾ ਚਾਹੀਦਾ ਹੈ ਨਾ ਖੁਦਕਸ਼ੀ।