ਸ੍ਰੀ ਫਤਿਹਗੜ੍ਹ ਸਾਹਿਬ:ਕਾਂਗਰਸ (Congress) ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਪ੍ਰਧਾਨ ਬਣਾਇਆ ਗਿਆ। ਉਥੇ ਹੀ ਚਾਰ ਕਾਰਜਕਾਰੀ ਵੀ ਨਿਯੁਕਤ ਕੀਤੇ ਗਏ।ਜਿਨ੍ਹਾਂ ਵਿੱਚ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ ਹੋਣ 'ਤੇ ਇਲਾਕੇ ਵਿਚ ਵਰਕਰਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ।
ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਕਾਰਜਕਾਰੀ ਪ੍ਰਧਾਨ ਬਣਨ 'ਤੇ ਵੰਡੇ ਲੱਡੂ - ਵਿਕਾਸ ਨੂੰ ਤਰਜੀਹ
ਸ੍ਰੀ ਫਤਿਹਗੜ੍ਹ ਸਾਹਿਬ ਵਿਚ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਕਾਂਗਰਸ(Congress) ਦੇ ਕਾਰਜਕਾਰੀ ਪ੍ਰਧਾਨ ਨਿਯੁਕਤ ਹੋਣ ਉਤੇ ਸਮਰਥਕਾਂ ਵੱਲੋਂ ਲੱਡੂ ਵੰਡੇ ਗਏ ਹਨ।
ਇਸ ਮੌਕੇ ਬਲਾਕ ਸੰਮਤੀ ਮੈਂਬਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਇਲਾਕੇ ਦੇ ਵਿਕਾਸ ਲਈ ਮਿਹਨਤ ਨਾਲ ਜੋ ਕੰਮ ਕੀਤਾ ਹੈ।ਉਸ ਨੂੰ ਦੇਖਦੇ ਹੋਏ ਹਾਈ ਕਮਾਨ ਨੇ ਉਨ੍ਹਾਂ ਨੂੰ ਇਹ ਮਾਣ ਬਖਸ਼ਿਆ ਹੈ।
ਉਨ੍ਹਾਂ ਕਿਹਾ ਕਿ ਵਿਧਾਇਕ ਨਾਗਰਾ ਦਾ ਕਾਰਜਕਾਰੀ ਮੀਤ ਪ੍ਰਧਾਨ ਲੱਗਣ ਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਵਿਕਾਸ ਵਿੱਚ ਤੇਜ਼ੀ ਹੋਵੇਗੀ ਅਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ਤੇ ਹੱਲ ਹੋਣਗੀਆਂ। ਉਨ੍ਹਾਂ ਕਿਹਾ ਕਿ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਹਮੇਸ਼ਾਂ ਹੀ ਵਿਕਾਸ ਨੂੰ ਤਰਜੀਹ ਦਿੱਤੀ ਹੈ।ਜਿਸ ਕਾਰਨ ਲੋਕਾਂ ਦਾ ਕਾਂਗਰਸ ਪ੍ਰਤੀ ਵਿਸ਼ਵਾਸ ਵਧਿਆ ਹੈ।
ਇਹ ਵੀ ਪੜੋ:ਮੰਗਲਵਾਰ ਤੋਂ ਸੀਮਤ ਗਿਣਤੀ ਨਾਲ ਖੋਲਿਆ ਜਾਵੇਗਾ ਛੱਤਬੀੜ ਚਿੜੀਆਘਰ