ਪੰਜਾਬ

punjab

ETV Bharat / state

ਚਨਾਰਥਲ ਕਲਾਂ ਦੇ ਦੁਸਹਿਰੇ 'ਚ ਵੀ ਮੋਦੀ, ਅੰਬਾਨੀ ਤੇ ਅਡਾਨੀ ਦੇ ਫੂਕੇ ਗਏ ਪੁਤਲੇ - chanrathal kalan dussehra

ਫ਼ਤਿਹਗੜ੍ਹ ਸਾਹਿਬ ਦੇ ਪਿੰਡ ਚਨਾਰਥਲ ਕਲਾਂ ਵਿਖੇ ਕਿਸਾਨਾਂ ਆਗੂਆਂ ਨੇ ਮੋਦੀ ਅਤੇ ਉਸ ਦੇ ਸਾਥੀਆਂ ਦੇ ਪੁਤਲੇ ਫੂਕ ਕੇ ਮੋਦੀ ਨੂੰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਚਿਤਾਵਨੀ ਦਿੱਤੀ।

ਚਨਾਰਥਲ ਕਲਾਂ ਦੇ ਦੁਸਹਿਰੇ 'ਚ ਵੀ ਮੋਦੀ, ਅੰਬਾਨੀ ਤੇ ਅਡਾਨੀ ਦੇ ਫੂਕੇ ਗਏ ਪੁਤਲੇ
ਚਨਾਰਥਲ ਕਲਾਂ ਦੇ ਦੁਸਹਿਰੇ 'ਚ ਵੀ ਮੋਦੀ, ਅੰਬਾਨੀ ਤੇ ਅਡਾਨੀ ਦੇ ਫੂਕੇ ਗਏ ਪੁਤਲੇ

By

Published : Oct 26, 2020, 9:05 PM IST

ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੁੱਧ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਧਰਨੇ ਜਾਰੀ ਹਨ। ਜਿਥੇ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ ਰੇਲਵੇ ਸਟੇਸ਼ਨਾਂ ਉੱਤੇ ਧਰਨੇ ਦਿੱਤੇ ਜਾ ਰਹੇ ਹਨ, ਉੱਥੇ ਹੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵਲੋਂ ਦੁਸਹਿਰੇ ਨੂੰ ਕਾਲੇ ਦਿਨ ਵਜੋਂ ਮਨਾਇਆ ਗਿਆ। ਇਸ ਕਾਲੇ ਦੁਸਹਿਰੇ ਦੇ ਦਿਨ ਕਿਸਾਨਾਂ ਨੇ ਮੋਦੀ, ਅਡਾਨੀ ਅਤੇ ਅੰਬਾਨੀ ਦੇ ਪੁਤਲੇ ਫੂਕੇ ਗਏ।

ਵੇਖੋ ਵੀਡੀਓ।

ਉੱਥੇ ਹੀ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਚਨਾਰਥਲ ਕਲਾਂ ਵਿੱਚ ਰਿਵਾਇਤੀ ਦੁਸਹਿਰੇ ਤੋਂ ਇੱਕ ਦਿਨ ਬਾਅਦ ਮਨਾਇਆ ਜਾਂਦਾ ਹੈ। ਇਸ ਵਾਰ ਚਨਾਰਥਲ ਕਲਾਂ ਵਿਖੇ ਵੀ ਰਾਵਣ ਦੀ ਬਜਾਏ ਮੋਦੀ, ਅੰਬਾਨੀ ਤੇ ਅਡਾਨੀ ਦਾ ਪੁਤਲਾ ਫੂਕਿਆ ਗਿਆ।

ਇਸ ਮੌਕੇ ਗਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਾਲਾ ਦੁਸਹਿਰਾ ਮਨਾਇਆ ਗਿਆ ਸੀ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਇਹ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ, ਜਿਸ ਕਰ ਕੇ ਕੇਂਦਰ ਸਰਕਾਰ ਨੂੰ ਇਹ ਬਿੱਲਾਂ ਨੂੰ ਰੱਦ ਕਰਨਾ ਚਾਹੀਦਾ ਹੈ। ਜੇ ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਵੱਲੋਂ ਇਹ ਖੇਤੀ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਹੋਰ ਵੀ ਤਿੱਖਾ ਸ਼ੰਘਰਸ ਕੀਤਾ ਜਾਵੇਗਾ।

ABOUT THE AUTHOR

...view details