ਪੰਜਾਬ

punjab

ETV Bharat / state

ਸ਼ਹੀਦੀ ਜੋੜ ਮੇਲ ਮੌਕੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੱਢਿਆ ਗਿਆ ਨਗਰ ਕੀਰਤਨ

ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦਾ ਅੱਜ ਤੀਸਰਾ ਦਿਨ ਹੈ।

ਸ਼ਹੀਦੀ ਜੋੜ ਮੇਲ ਮੌਕੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੱਢਿਆ ਗਿਆ ਨਗਰ ਕੀਰਤਨ
ਸ਼ਹੀਦੀ ਜੋੜ ਮੇਲ ਮੌਕੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੱਢਿਆ ਗਿਆ ਨਗਰ ਕੀਰਤਨ

By

Published : Dec 27, 2020, 3:31 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦਾ ਅੱਜ ਤੀਸਰਾ ਦਿਨ ਹੈ। ਸ਼ਹੀਦੀ ਸਭਾ ਦੇ ਤੀਸਰੇ ਦਿਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ।

ਸ਼ਹੀਦੀ ਜੋੜ ਮੇਲ ਮੌਕੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੱਢਿਆ ਗਿਆ ਨਗਰ ਕੀਰਤਨ
ਵੱਡੀ ਗਿਣਤੀ ਵਿੱਚ ਸੰਗਤ ਹੋ ਰਹੀ ਨਤਮਸਤਕ

ਨਗਰ ਕੀਰਤਨ ਦੇ ਵਿੱਚ ਭਾਰੀ ਗਿਣਤੀ 'ਚ ਸੰਗਤ ਮੌਜੂਦ ਸਨ ਜਿਸ ਵਿੱਚ ਨਗਰ ਕੀਰਤਨ ਦੇ ਵਿੱਚ ਵੱਖ ਵੱਖ ਸੰਸਥਾਵਾਂ, ਸਕੂਲ, ਕਾਲਜ, ਗੱਤਕਾ ਪਾਰਟੀਆਂ ਅਤੇ ਕੀਰਤਨੀ ਜਥਿਆਂ ਨੇ ਹਿੱਸਾ ਲਿਆ। ਨਗਰ ਕੀਰਤਨ ਪੜਾਅ ਦਰ ਪੜਾਅ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵੱਲ ਨੂੰ ਵੱਧਦਾ ਜਾ ਰਿਹਾ ਹੈ। ਠੰਡ ਹੋਣ ਦੇ ਬਾਵਜੂਦ ਵੀ ਵੱਡੀ ਗਿਣਤੀ 'ਚ ਸੰਗਤਾਂ ਨਗਰ ਕੀਰਤਨ ਦੇ ਵਿੱਚ ਸ਼ਹੀਦਾਂ ਨੂੰ ਨਮਨ ਕਰਨ ਦੇ ਲਈ ਸ਼ਾਮਿਲ ਹੋਈਆਂ। ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਪਹੁੰਚ ਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਮ ਸੰਦੇਸ਼ ਦਿੱਤਾ ਜਾਵੇਗਾ।

ABOUT THE AUTHOR

...view details